Site icon Sikh Siyasat News

ਸਹਿਜ ਪਾਠ ਦੇ ਭੋਗ ਉਪਰੰਤ ਜੱਥੇਦਾਰ ਨੰਦਗੜ ਤਖਤ ਦਮਦਮਾ ਸਾਹਿਬ ਤੋਂ ਵਿਦਾ ਹੋਏ

ਤਲਵੰਡੀ ਸਾਬੋ (24 ਜਨਵਰੀ,2015): ਤਖਤ ਸ਼੍ਰੀ ਦਮਦਮਾ ਸਹਿਬ ਵਿਖੇ ਪਿੱਛਲੇ 12 ਸਾਲਾਂ ਤੋਂ ਸੇਵਾ ਨਿਭਾ ਰਹੇ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਣੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ ਦੇ ਭੋਗ ਉਪਰੰਤ ਇੱਥੋ ਵਿਦਾ ਹੋ ਗਏ।

ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਰਾਗੀ-ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਙ ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਆਗੂਆਂ-ਨੁਮਾਇੰਦਿਆਂ, ਸਿੱਖ ਵਿਦਵਾਨਾਂ ਤੇ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਮਾਗਮ ਗੁਰਮਤਿ ਸੇਵਾ ਲਹਿਰ ਦੇ ਭਾਈ ਪੰਥਪ੍ਰੀਤ ਸਿੰਘ, ਭਾਈ ਕੁਲਬੀਰ ਸਿੰਘ, ਭਾਈ ਬਲਦੇਵ ਸਿੰਘ ਸਿਰਸਾ, ਗੁਰਿੰਦਰਪਾਲ ਸਿੰਘ ਧਨੌਲਾ, ਅਕਾਲੀ ਦਲ ਮਾਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਧਿਆਨ ਸਿੰਘ ਮੰਡ, ਦਲ ਖਾਲਸਾ ਕੰਵਰਜੀਤ ਸਿੰਘ ਧਾਮੀ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪੰਥਕ ਆਗੂਆਂ ਵੱਲੋਂ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ‘ਅਕਾਲੀ ਫੂਲਾ ਸਿੰਘ, ‘ਸੰਤ ਜਰਨੈਲ ਸਿੰਘ ਭਿੰਡਰਾਂਵਾਲੇ’, ‘ਕੌਮ ਦਾ ਪਹਿਰੇਦਾਰ’ ਆਦਿ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਹਰਪਾਲ ਸਿੰਘ ਚੀਮਾ, ਅਕਾਲੀ ਦਲ ਮਾਨ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਇਤਿਹਾਸਕਾਰ ਗੁਰਦਰਸ਼ਨ ਸਿੰਘ, ਸ੍ਰੀ ਗੁਰੁੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਭਾਈ ਸੁਖਵਿੰਦਰ ਸਿੰਘ ਖਾਲਸਾ, ਬਾਬਾ ਹਰਦੀਪ ਸਿੰਘ ਮਹਿਰਾਜ, ਗੁ: ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ, ਏਕਨੂਰ ਖਾਲਸਾ ਫੌਜ ਦੇ ਭਾਈ ਬਲਜੀਤ ਸਿੰਘ ਗੰਗਾ ਤੇ ਭਾਈ ਬਲਜਿੰਦਰ ਸਿੰਘ, ਨਾਨਕਸ਼ਾਹੀ ਤਾਲਮੇਲ ਕਮੇਟੀ ਦੇ ਭਾਈ ਕਿ੍ਪਾਲ ਸਿੰਘ, ਪਿ੍ੰਸੀਪਲ ਚਮਕੌਰ ਸਿੰਘ, ਜਗਦੀਪ ਸਿੰਘ ਗੋਗੀ, ਅਵਤਾਰ ਚੋਪੜਾ, ਗੁਰਤਿੰਦਰ ਸਿੰਘ ਰਿੰਪੀ ਆਦਿ ਹਾਜ਼ਿਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version