ਲੰਡਨ (17 ਅਕਤੂਬਰ, 2015): ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਨੈਤਿਕਤਾ ਦੇ ਆਧਾਰ ‘ਤੇ ਜੱਥੇਦਾਰਾਂ ਨੂੰ ਆਪਣੇ ਅਹੁਦਿਆ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਅਤੇ ਬਾਕੀ ਤਖਤਾਂ ਦੇ ਜਥੇਦਾਰਾਂਵੱਲੋਂ ਸੌਦਾ ਸਿਰਸਾ ਮੁਖੀ ਨੂੰ ਅਣਮੰਗੀ ਮੁਆਫੀ ਦੇਣੀ ਤੇ ਮਗਰੋਂ ਸਿੱਖ ਕੌਮ ਦੇ ਭਾਰੀ ਰੋਹ ਅੱਗੇ ਝੁਕਦਿਆਂ ਆਪਣਾ ਗੈਰ ਸਿਧਾਂਤਕ, ਸਿੱਖ ਰਵਾਇਤਾਂ ਦੇ ਵਿਪਰੀਤ ਕੌਮਘਾਤੀ ਫੈਸਲੇ ਨੂੰ ਵਾਪਸ ਲੈਣ ‘ਤੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਟਿਪੱਣੀ ਕਰਦਿਆਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ।
ਜਾਰੀ ਸਾਂਝੇ ਬਿਆਨ ਵਿਚ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਜਿਨ੍ਹਾਂ ਜਿਨ੍ਹਾਂ ਨੇ ਸਿਰਸੇ ਵਾਲੇ ਅਸਾਧ ਨੂੰ ਗੈਰ ਸਿਧਾਂਤਕ ਮੁਆਫੀ ਦੇਣ ਦੇ ਕੂੜਿਆਰ ਫੈਸਲੇ ਦੀ ਪਿੱਠ ਪੂਰੀ ਸੀ ਉਨ੍ਹਾਂ ਨੂੰ ਵੀ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।