Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੋਟ ਰਾਜਨੀਤੀ ਦੇ ਧੜਿਆਂ ਦੀ ਆਪਸੀ ਖਿੱਚੋਤਾਣ ਦੀ ਥਾਂ ਪੰਥਕ ਰਾਜਨੀਤੀ ਦੀ ਮੁੜ-ਉਸਾਰੀ ਦੇ ਯਤਨ ਹੋਣਃ ਪੰਥ ਸੇਵਕ

ਵੋਟ ਰਾਜਨੀਤੀ ਦੇ ਧੜਿਆਂ ਦੀ ਆਪਸੀ ਖਿੱਚੋਤਾਣ ਦੀ ਥਾਂ ਪੰਥਕ ਰਾਜਨੀਤੀ ਦੀ ਮੁੜ-ਉਸਾਰੀ ਦੇ ਯਤਨ ਹੋਣਃ ਪੰਥ ਸੇਵਕ

 

ਲੁਧਿਆਣਾ: ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।

ਪੰਥ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਮੌਜੂਦਾ ਸਮੇਂ ਬਾਦਲ ਦਲ ਦੇ ਦੋ ਧੜਿਆਂ ਦੀ ਆਪਸੀ ਤਕਰਾਰ ਵੋਟ ਰਾਜਨੀਤੀ ਵਾਲੀ ਇਸ ਸਿੱਖ ਪਾਰਟੀ ਦੀ ਅੰਦਰੂਨੀ ਪਾਟੋਧਾੜ ਦਾ ਮਸਲਾ ਹੈ। ਸੌਦਾ ਸਾਧ ਦੀ ਮਾਫੀ, ਬੇਅਦਬੀ ਮਾਮਲਿਆਂ ਵਿਚ ਨਾਕਾਮੀ, ਦੋਸ਼ੀ ਪੁਲਿਸ ਵਾਲਿਆਂ ਦੀ ਪੁਸ਼ਤਪਨਾਹੀ ਅਤੇ ਪੰਥਕ ਸੰਸਥਾਵਾਂ ਨੂੰ ਢਾਹ ਲਾਉਣ ਦੇ ਮਸਲਿਆਂ ਵਿਚ ਦੋਵੇਂ ਧੜੇ ਹੀ ਸਮੂਹਿਕ ਜਿੰਮੇਵਾਰੀ ਦੇ ਸਿਧਾਂਤ ਅਨੁਸਾਰ ਦੋਸ਼ੀ ਹਨ।

ਖੱਬਿਓਂ ਸੱਜੇਃ ਭਾਈ ਸੁਖਦੇਵ ਸਿੰਘ ਡੋਡ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਭਾਈ ਦਲਜੀਤ ਸਿੰਘ ਬਿੱਟੂ

ਉਹਨਾ ਕਿਹਾ ਕਿ ਦੋ ਧੜਿਆਂ ਦੀ ਇਸ ਆਪਸੀ ਲੜਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਗੁਰੂ ਵਰੋਸਾਈ ਸੰਸਥਾ ਰਾਹੀਂ ਪੰਥਕ ਮਸਲਾ ਬਣਾਉਣ ਦਾ ਯਤਨ ਕਰਨਾ ਅਕਾਲ ਤਖਤ ਸਾਹਿਬ ਦੀ ਮੌਲਿਕ ਭੂਮਿਕਾ ਨੂੰ ਛੁਟਿਆਉਣ ਦੇ ਤੁੱਲ ਹੈ। ਤਖਤ ਸਾਹਿਬਾਨ ਦੇ ਮੌਜੂਦਾ ਸੇਵਾਦਾਰਾਂ ਦੀ ਨਿਯੁਕਤੀ ਤੇ ਅਮਲ, ਅਤੇ ਤਖਤ ਸਾਹਿਬਾਨ ਦਾ ਸਮੁੱਚਾ ਸੇਵਾ ਨਿਜਾਮ ਪੰਥਕ ਰਵਾਇਤ ਅਨੁਸਾਰੀ ਨਾ ਹੋਣ ਕਾਰਨ ਪੰਥ ਪ੍ਰਵਾਨਤ ਨਹੀਂ ਹੈ।

ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਹੈ ਕਿ ਅੱਜ ਦੇ ਸਮੇਂ ਪ੍ਰਮੁੱਖ ਜਰੂਰਤ ਵੋਟ ਰਾਜਨੀਤੀ ਵਾਲੀ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਨਜਿਠਣ ਉੱਤੇ ਸਾਰਾ ਜ਼ੋਰ ਲਗਾਉਣ ਦੀ ਬਜਾਏ ਸਮੁੱਚੀ ਪੰਥਕ ਰਾਜਨੀਤੀ ਦੀ ਮੁੜ ਉਸਾਰੀ ਦੇ ਯਤਨ ਕਰਨ ਦੀ ਹੈ। ਇਸ ਤਹਿਤ ਤਖਤ ਸਾਹਿਬ ਦਾ ਪੰਥਕ ਰਵਾਇਤ ਅਨੁਸਾਰੀ ਸੇਵਾ ਨਿਜਾਮ ਸਿਰਜਣਾ, ਗੁਰਮਤਿ ਆਸ਼ੇ ਅਤੇ ਪੰਥਕ ਰਿਵਾਇਤ ਅਨੁਸਾਰੀ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਨਿਜ਼ਾਮ ਸਿਰਜਣਾ, ਖਾਲਸਾ ਪੰਥ ਦੀ ਸੁਤੰਤਰਤਾ ਅਤੇ ਪਾਤਸ਼ਾਹੀ ਦਾਅਵੇ ਅਨੁਸਾਰੀ ਰਾਜ ਪ੍ਰਬੰਧ ਸਿਰਜਣ ਦੇ ਸੰਘਰਸ਼ ਦੀ ਭਵਿੱਖ ਦੀ ਵਿਉਂਤਬੰਦੀ ਅਤੇ ਮੌਜੂਦਾ ਦੂਜੇ ਸੰਸਾਰੀ ਨਿਜ਼ਾਮਾਂ ਅੰਦਰ ਸਿੱਖ ਵੋਟ ਰਾਜਨੀਤੀ ਦੀ ਮੁੜ ਉਸਾਰੀ ਦੀਆਂ ਲੀਹਾਂ ਤਹਿ ਕਰਨ ਦੀ ਜਰੂਰਤ ਹੈ।

ਉਹਨਾ ਕਿਹਾ ਕਿ ਇਸ ਵਾਸਤੇ ਸੰਸਾਰ ਭਰ ਦੇ ਸੁਹਿਰਦ ਸਿੱਖ ਹਿੱਸਿਆਂ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਨੂੰ ਆਪਸੀ ਸੰਵਾਦ ਵਿਚ ਰਚਾਉਣਾ ਅਤੇ ਉੱਦਮ ਕਰਨਾ ਚਾਹੀਦਾ ਹੈ।

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਦੀ ਪੀ.ਡੀ.ਐਫ ਹਾਸਿਲ ਕਰੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: