ਸਿੱਖ ਪੰਥ ਦੇ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਅੰਦਰ ਫਤਹਿਗੜ੍ਹ ਸਾਹਿਬ ਵਿਖੇ ਜੁੜੀ ਸੰਗਤ ਵੀਹਵੀਂ ਸਦੀ ਦੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇਖਦੇ ਹੋਏ।
ਜੂਨ 1984 ਵਿੱਚ ਸਿੱਖੀ ਦੇ ਧੁਰੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਚੜ੍ਹ ਆਈ ਜਾਲਮ ਭਾਰਤੀ ਫੌਜ ਦਾ ਟਾਕਰਾ ਕਰਦੇ ਹੋਏ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀਆਂ ਤਸਵੀਰਾਂ ਦੀ ਇਹ ਪ੍ਰਦਰਸ਼ਨੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਤਿਆਰ ਕਰਵਾਈ ਗਈ ਹੈ।