January 12, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ: ਸਾਲ 2015 ਤੋਂ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਝੰਡੇਰ ਕਲਾਂ, ਖੋਥੜਾਂ, ਤਲਵੰਡੀ ਜੱਟਾਂ, ਗੜ੍ਹੀ ਕਾਨੂੰਨਗੋਆਂ ਅਤੇ ਸੜੋਆ ਵਿੱਚ ਉਨ੍ਹਾਂ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਸਮੇਂ ਵਿੱਚ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ ਸਨ।
ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਰੱਖਣ ਵਾਲੇ ਪਿੰਡ ਵਾਸੀਆਂ ਕੋਲੋਂ ਘਟਨਾਵਾਂ ਸਬੰਧੀ ਜਾਣਕਾਰੀ ਲਈ ਤੇ ਉਨ੍ਹਾਂ ਦੇ ਬਿਆਨ ਵੀ ਕਲਮਬੱਧ ਕੀਤੇ।ਜਸਟਿਸ ਰਣਜੀਤ ਸਿੰਘ ਨੇ ਸੜੋਆ ਵਿੱਚ ਵਾਪਰੀ ਘਟਨਾ ਸਬੰਧੀ ਹੋਰ ਜਾਣਕਾਰੀ ਦੇਣ ਵਾਲੇ ਪਿੰਡ ਦੇ ਲੋਕਾਂ ਨੂੰ 18 ਜਨਵਰੀ ਨੂੰ ਆਪਣੇ ਦਫ਼ਤਰ ਆਉਣ ਲਈ ਕਿਹਾ।
Related Topics: Beadbi Incidents in Punjab, Justice Ranjeet Singh Commission, justice ranjit singh