ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ, ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ (ਫਾਈਲ ਫੋਟੋ)

ਖਾਸ ਖਬਰਾਂ

ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਕਮਿਸ਼ਨ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਿਆ

By ਸਿੱਖ ਸਿਆਸਤ ਬਿਊਰੋ

July 11, 2018

ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਣ ਦੀ ਖ਼ਬਰ ਹੈ। ਕਮਿਸ਼ਨ ਵਲੋਂ ਅਕਤੂਬਰ 2015 ਵਿਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀ ਵਿਚ ਸ਼ਹੀਦ ਹੋਏ ਦੋ ਸਿੱਖਾਂ ਦੇ ਕੇਸ ਦੀ ਜਾਂਚ ਕਰ ਰਿਹਾ ਹੈ।

ਅਖ਼ਬਾਰੀ ਖ਼ਬਰਾਂ ਮੁਤਾਬਿਕ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ 29 ਜੂਨ ਨੂੰ ਆਪਣੀ ਰਿਟਾਇਰਮੈਂਟ ਤੋਂ ਇਕ ਦਿਨ ਪਹਿਲਾਂ ਕਮਿਸ਼ਨ ਅੱਗੇ ਆਪਣਾ ਜਵਾਬ ਦਰਜ ਕਰਾਇਆ ਸੀ। ਉਹ 30 ਜੂਨ ਨੂੰ ਪੁਲਿਸ ਤੋਂ ਰਿਟਾਇਰ ਹੋਇਆ ਸੀ।

ਦਾ ਟ੍ਰਿਬਿਊਨ ਵਿਚ ਛਪੀ ਖ਼ਬਰ ਮੁਤਾਬਿਕ ਸੈਣੀ ਵਲੋਂ ਦਰਜ ਕਰਾਏ ਜਵਾਬ ਵਿਚ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਨਹੀਂ ਦਿੱਤਾ ਗਿਆ। ਕਮਿਸ਼ਨ ਨੇ ਸੈਣੀ ਤੋਂ 15 ਜੁਲਾਈ ਤਕ ਜਵਾਬ ਮੰਗਿਆ ਹੈ।

ਸੂਤਰਾਂ ਮੁਤਾਬਿਕ ਕਮਿਸ਼ਨ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿਚ ਸੈਣੀ ਦੀ ਸਿੱਧੀ ਸ਼ਮੂਲੀਅਤ ਦੇ ਅਹਿਮ ਸਬੂਤ ਮਿਲੇ ਹਨ, ਜਿਹਨਾਂ ਤੋਂ ਪਤਾ ਲਗਦਾ ਹੈ ਕਿ ਸੈਣੀ ਨੇ ਹੇਠਲੇ ਅਫਸਰਾਂ ਨੂੰ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।

ਇਸ ਤੋਂ ਇਲਾਵਾ ਕਮਿਸ਼ਨ ਦੀ ਰਿਪੋਰਟ ਵਿਚ ਇਹ ਵੀ ਦਰਜ ਹੋਣ ਦੀ ਖ਼ਬਰ ਹੈ ਕਿ ਗੋਲੀ ਚੱਲਣ ਤੋਂ ਪਹਿਲਾਂ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਥਾਨਕ ਐਮਐਲਏ ਮਨਤਾਰ ਸਿੰਘ ਬਰਾੜ ਨਾਲ ਫੋਨ ‘ਤੇ ਗੱਲ ਹੋਈ ਸੀ ਜਿਸ ਵਿਚ ਕੁਝ ਇਸੇ ਤਰ੍ਹਾਂ ਦੀਆਂ ਹਦਾਇਤਾਂ ਉਨ੍ਹਾਂ ਵਲੋਂ ਵੀ ਸਥਿਤੀ ਨੂੰ ਕਾਬੂ ਕਰਨ ਲਈ ਦਿੱਤੀਆਂ ਗਈਆਂ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: