July 10, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਜਸਟਿਸ ਜ਼ੋਰਾ ਸਿੰਘ (ਸੇਵਾ ਮੁਕਤ), ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਸਿੱਖ ਸੰਗਤਾਂ ‘ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਦੀ ਜਾਂਚ ਰਿਪੋਰਟ ਤਿਆਰ ਕੀਤੀ ਸੀ, ਨੇ ਹੁਣ ਸਰਕਾਰ ਕੋਲੋਂ ਸੁਰੱਖਿਆ ਛਤਰੀ ਦੀ ਮੰਗ ਕੀਤੀ ਹੈ।
ਜਸਟਿਸ ਜ਼ੋਰਾ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਵਿਖੇ ਹੋਈ ਫਾਇਰਿੰਗ ਦੀ ਜਾਂਚ ਲਈ ਸਰਕਾਰ ਵਲੋਂ ਜਸਟਿਸ ਜ਼ੋਰਾ ਸਿੰਘ ਨੂੰ ਨਿਯੁਕਤ ਕੀਤਾ ਗਿਆ ਸੀ। ਇਸ ਫਾਇਰਿੰਗ ਦੌਰਾਨ ਦੋ ਸਿੱਖ ਸ਼ਹੀਦ ਅਤੇ ਕਈ ਜ਼ਖਮੀ ਹੋ ਗਏ ਸਨ।
ਜਸਟਿਸ ਜ਼ੋਰਾ ਸਿੰਘ ਨੇ ਹਾਲ ਹੀ ਵਿਚ ਆਪਣੀ ਜਾਂਚ ਰਿਪੋਰਟ ਪੇਸ਼ ਕੀਤੀ ਹੈ ਜਿਸ ਵਿਚ ਉਹ ਫਾਇਰਿੰਗ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦਾ ਨਾਂ ਦੱਸਣ ਵਿਚ ਨਾਕਾਮ ਰਹੇ ਹਨ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਜਸਟਿਸ ਜ਼ੋਰਾ ਸਿੰਘ ਨੇ ਸਰਕਾਰ ਨੂੰ ਇਕ ਵੱਖਰੇ ਪੱਤਰ ਰਾਹੀਂ ਜਾਂਚ ਵਿਚ ਨਾਲ ਰਹੇ ਸੈਸ਼ਨ ਜੱਜ ਲਈ ਵੀ ਸੁਰੱਖਿਆ ਦੀ ਮੰਗ ਕੀਤੀ ਹੈ।
ਮੀਡੀਆ ਰਿਪੋਰਟ ਮੁਤਾਬਕ ਪੰਜਾਬ ਸਰਕਾਰ ਹਾਲੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ ਵੀ ਜਾਂ ਨਹੀਂ।
Related Topics: Behbal Kalan Goli Kand, Incident of Beadbi of Guru Granth Shaib at Bargar Village, Incidents Beadbi of Guru Granth Sahib, Justice Zora Singh Commission, Punjab Police