February 24, 2016 | By ਸਿੱਖ ਸਿਆਸਤ ਬਿਊਰੋ
ਦਿੱਲੀ: ਅੱਜ ਦਿੱਲੀ ਹਾਈ ਕੋਰਟ ਨੇ ਜੇਐਨਯੂ ਦੇ ਵਿਦਿਆਰਥੀ ਯੁਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਵੱਲੋਂ ਦਾਇਰ ਕੀਤੀ ਗਈ ਜਮਾਨਤ ਦੀ ਅਰਜੀ ਤੇ ਸੁਣਵਾਈ ਨੂੰ ਮੁਲਤਵੀ ਕਰਦੇ ਹੋਏ ਅਗਲੀ ਤਰੀਕ 29 ਫਰਵਰੀ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਅੱਜ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਗਈ ਸੀ।
ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਕਿਹਾ ਕਿ ਇਸ ਕੇਸ ਨਾਲ ਸਬੰਧਿਤ 2 ਹੋਰ ਵਿਦਿਆਰਥੀ ਉਮਰ ਖਾਲਿਦ ਅਤੇ ਅਨੀਰਬਨ ਭੱਟਾਚਾਰੀਆ ਦੀ ਗ੍ਰਿਫਤਾਰੀ ਤੋਂ ਬਾਅਦ ਉਹ ਕਨਹੀਆ ਕੁਮਾਰ ਦੇ ਹੋਰ ਰਿਮਾਂਡ ਦੀ ਮੰਗ ਕਰਨਗੇ।
ਹੋਰ ਵੇਰਵਿਆਂ ਲਈ ਪੜ੍ਹੋ:
ਜਿਕਰਯੋਗ ਹੈ ਕਿ ਬੀਤੀ ਰਾਤ ਉਮਰ ਖਾਲਿਦ ਅਤੇ ਅਨੀਰਬਨ ਭੱਟਾਚਾਰੀਆ ਨੇ ਆਤਮਸਮਰਪਣ ਕਰ ਦਿੱਤਾ ਸੀ।
ਆਪਣੀ ਜਮਾਨਤ ਅਰਜੀ ਵਿੱਚ ਕਨਹੀਆ ਕੁਮਾਰ ਨੇ ਕਿਹਾ ਹੈ ਕਿ ਉਸ ਨੂੰ ਇੱਕ ਸਾਜਿਸ਼ ਤਹਿਤ ਇਸ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਉਸ ਨੇ ਕੋਈ ਦੇਸ਼ ਵਿਰੋਧੀ ਨਾਅਰਾ ਨਹੀਂ ਲਗਾਇਆ ਸੀ।
ਅੰਗਰੇਜੀ ਵਿੱਚ ਪੜਨ ਲਈ ਵੇਖੋ: Delhi HC deffers hearing on Kanhaiya Kumar bail plea till Feb. 29
Related Topics: Delhi, JNU, Kanahiya Kumar, Sedition