ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਦਾ ਦ੍ਰਿਸ਼

ਸਿੱਖ ਖਬਰਾਂ

ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

By ਸਿੱਖ ਸਿਆਸਤ ਬਿਊਰੋ

December 15, 2014

ਅੰਮ੍ਰਿਤਸਰ (14 ਦਸੰਬਰ,2014): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ, ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਅੱਜ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਕੀਤੀ ਗਈ।

ਅੱਜ ਸਵੇਰੇ ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ।

ਇਸ ਮੌਕੇ ਅਰਦਾਸ ਉਪਰੰਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ 1685 ਬਿਕਰਮੀ ਵਿੱਚ ਆਪਣੇ ਹੱਥੀਂ ਸਰੋਵਰ ਦਾ ਟੱਕ ਲਾਇਆ ਤੇ ਇਸ ਦਾ ਨਾਂ ਬਿਬੇਕਸਰ ਰੱਖਿਆ।

ਇਸ ਮੌਕੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਗਿਆਨੀ ਮੱਲ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਵੱਖ-ਵੱਖ ਅਸਥਾਨਾਂ ਤੇ ਕਰਵਾਈ ਜਾ ਰਹੀ ਕਾਰਸੇਵਾ ਦੀ ਪ੍ਰਸ਼ੰਸਾ ਕੀਤੀ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬਿਬੇਕਸਰ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸੌਂਪੀ ਗਈ ਹੈ।

ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਪਿੰਦਰ ਸਿੰਘ ਬਟਾਲੇ ਵਾਲੇ, ਬਾਬਾ ਗੁਰਸੇਵਕ ਸਿੰਘ, ਬਾਬਾ ਸੱਜਣ ਸਿੰਘ, ਸੰਤ ਦਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਕਾਹਨ ਸਿੰਘ ਗੋਨਿਆਣਾ ਮੰਡੀ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸਾਧ, ਬਾਬਾ ਗੁਰਨਾਮ ਸਿੰਘ ਭੂਰੀਵਾਲੇ, ਬਾਬਾ ਹਰੀ ਸਿੰਘ, ਗਿਆਨੀ ਰਘਬੀਰ ਸਿੰਘ ਤੇ ਸੰਗਤਾਂ ਨੇ ਸਰੋਵਰ ਦੀ ਕਾਰ ਸੇਵਾ ਵਿੱਚ ਹਿੱਸਾ ਲਿਆ।

ਇਸ ਮੌਕੇ ਕਾਰ ਸੇਵਾ ਦੀ ਸ਼ੁਰੂਆਤ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਟੱਕ ਲਾ ਕੇ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: