Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘‘ਕੌਰਨਾਮਾ’’ ਦੀ ਨਵੀਂ ਛਾਪ ਸ੍ਰੀ ਪੰਜਾ ਸਾਹਿਬ ਗੁਰਦੁਆਰਾ ਸਾਹਿਬ ’ਚ ਕੀਤੀ ਜਾਰੀ

‘‘ਕੌਰਨਾਮਾ’’ ਦੀ ਨਵੀਂ ਛਾਪ ਸ੍ਰੀ ਪੰਜਾ ਸਾਹਿਬ ਗੁਰਦੁਆਰਾ ਸਾਹਿਬ ’ਚ ਕੀਤੀ ਜਾਰੀ

ਪੰਜਾ ਸਾਹਿਬ/ਬਠਿੰਡਾ: ਲਹਿੰਦੇ ਪੰਜਾਬ ਦੀ ਇਤਿਹਾਸਕ ਨਗਰੀ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕਿਤਾਬ ‘‘ਕੌਰਨਾਮਾ (ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ)’’ ਦੀ ਨਵੀਂ ਛਾਪ ਵਿਦੇਸ਼ੀ ਸਿੱਖ ਸੰਗਤ ਵਲੋਂ ਜਾਰੀ ਕੀਤੀ ਗਈ। ਬੁਲਾਰਿਆਂ ਨੇ ਨਵੇਂ ਐਡੀਸ਼ਨ ’ਚ ਕਿਤਾਬ ਵਿਚਲੀਆਂ ਸੋਧਾਂ ਤੇ ਵਾਧਿਆਂ ਬਾਰੇ ਜਾਣਕਾਰੀ ਦਿੱਤੀ। ਪਿਛਲੇ ਲੰਮੇ ਸਮੇਂ ਤੋਂ ਸਰਗਰਮ ਪੰਥਕ ਆਗੂ ਭਾਈ ਗੁਰਦਿਆਲ ਸਿੰਘ ਉਰਫ਼ ਲਾਲੀ ਸੁਖ ਜਰਮਨ ਨੇ ਕਿਹਾ ਕਿ ਘਟਨਾਵਾਂ ਦੀ ਖ਼ੋਜ ਤੇ ਲਿਖਣ ਕਾਰਜ ਲਈ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਰਹਿਨਮਾਈ ਤੇ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਸਮੂਲੀਅਤ ਇਸ ਨੂੰ ਹੋਰ ਵਿਸ਼ਾਲਤਾ ਪ੍ਰਦਾਨ ਕਰੇਗੀ।

kaurnama Book by Baljinder Singh Kotbhara
ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੁਆਰਾ ਲਿਖੀ ਗਈ ਕਿਤਾਬ “ਕੌਰਨਾਮਾ (ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ)”

ਉਹਨਾਂ ਕਿਹਾ ਕਿ ਮੈਂ ਤੇ ਸਿੱਖ ਸੰਗਤਾਂ ਭਵਿੱਖ ਵਿਚ ਅਜਿਹੇ ਇਤਿਹਾਸਕ ਕਾਰਜ ਜਾਰੀ ਰਹਿਣ ਲਈ ਆਸਮੰਦ ਹਾਂ। ਉਹਨਾਂ ਕਿਹਾ ਕਿ ਵੀਹਵੀਂ ਸਦੀ ਦਾ ਸਿੱਖ ਹਥਿਆਰਬੰਦ ਸੰਘਰਸ਼ ਸਿੱਖ ਇਤਿਹਾਸ ’ਚ ਇਕ ਅਮਿੱਟ ਤੇ ਸੁਨਹਿਰੀ ਛਾਪ ਛੱਡ ਗਿਆ, ਜਿਸ ਨੂੰ ਪਿਛਲੇ ਘੱਲੂਘਾਰਿਆਂ ਵਾਂਗ ਮਨਫੀ ਨਹੀਂ ਕੀਤਾ ਜਾ ਸਕਦਾ, ਇਹ ਸਮਾਂ ਪਿਛਲੀਆਂ ਸਦੀਆਂ ਦੀਆਂ ਕੁਰਬਾਨੀਆਂ, ਜੁਝਾਰੂ ਜਜਬਾ, ਬੰਦ ਬੰਦ ਕਟਵਾ ਕੇ ਵੀ ਗੁਪਤ ਭੇਤ ਨਸ਼ਰ ਨਾ ਕਰਨੇ, ਤਸੀਹਿਆਂ ਨੂੰ ਖਿੜੇ ਮੱਥੇ ਝੱਲਣਾ ਆਦਿ ਸਾਰਾ ਕੁਝ ਦੁਹਰਾਅ ਗਿਆ।

ਵਿਦੇਸ਼ੀ ਸਿੱਖ ਆਗੂ ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਵਿਚ ਵਿਚ ਕਿਤਾਬ ‘‘ਕੌਰਨਾਮਾ’’ ਦੀ ਨਵੀਂ ਛਾਪ ਜਾਰੀ ਕਰਦੇ ਹੋਏ

ਇਸ ਸਮਾਗਮ ਵਿਚ ਜਰਮਨ, ਬੈਲਜੀਅਮ, ਇੰਗਲੈਂਡ ਤੇ ਅਮਰੀਕਾ ਤੋਂ ਆਈ ਸੰਗਤ ਨੇ ਹਿੱਸਾ ਲਿਆ। ਸ਼ਹੀਦ ਪਰਿਵਾਰਾਂ ’ਚੋਂ ਤੇ ਜਰਮਨ ਤੋਂ ਸਿੱਖ ਫੈਡਰੇਸ਼ਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਪ੍ਰਿਥੀਪਾਲ ਸਿੰਘ ਬੈਲਜੀਅਮ, ਭਾਈ ਮੱਖਣ ਸਿੰਘ ਅਮਰੀਕਾ, ਭਾਈ ਬਘੇਲ ਸਿੰਘ ਇੰਗਲੈਡ, ਸੁਖਦੇਵ ਸਿੰਘ ਹੇਰਾਂ, ਭਾਈ ਅਮਰਜੀਤ ਸਿੰਘ ਮੰਗੁਪੁਰ, ਭਾਈ ਹਰੀ ਸਿੰਘ ਖੱਟਰ, ਭਾਈ ਮੱਖਣ ਸਿੰਘ ਯੂ.ਐਸ.ਏ., ਭਾਈ ਅਵਤਾਰ ਸਿੰਘ ਪੱਡਾ ਤੇ ਹੋਰ ਸਿੱਖ ਆਗੂ ਵੀ ਮੌਜੂਦ ਸਨ।


Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: