Site icon Sikh Siyasat News

ਖਾਲਸਤਾਨ ਦੀ ਕਾਇਮੀ ਲਈ ਵਚਨਬੱਧਤਾ ਪ੍ਰਗਟਾਈ

ਅੰਮ੍ਰਿਤਸਰ (29 ਅਪ੍ਰੈਲ, 2011): ਅੱਜ ਖਾਲਸਤਾਨ ਦੇ ਐਲਾਨ ਦੀ 25ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲ ਦਲ (ਪੰਚ ਪ੍ਰਧਾਨੀ) ਵੱਲੋਂ ਭੇਜੇ ਗਏ ਇਕ ਸੰਦੇਸ਼ ਰਾਹੀਂ ਸਿੱਖ ਕੌਮ ਦੇ ਅਜ਼ਾਦ ਸਿੱਖ ਰਾਜ ਨੇ ਨਿਸ਼ਾਨੇ ਦੀ ਪ੍ਰਾਪਤੀ ਲਈ ਵਚਨਬੱਧਤਾ ਪ੍ਰਗਟਾਈ ਗਈ ਹੈ। ਦਲ ਦੇ ਚੇਅਰਮੈਨ ਭਾਈ ਦਲਜੀਤ ਸਿੰਘ (ਨਜ਼ਰਬੰਦ ਕੇਂਦਰੀ ਜੇਲ੍ਹ ਅੰਮ੍ਰਿਤਸਰ) ਤੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨਾਂ ਹੇਠ ਜਾਰੀ ਇਸ ਸੰਖੇਪ ਸੰਦੇਸ਼ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ 29 ਅਪਰੈਲ 1986 ਨੂੰ ਖ਼ਾਲਸਾ ਪੰਥ ਵਲੋਂ ਜਾਰੀ ਕੀਤਾ ਗਿਆ ਖ਼ਾਲਿਸਤਾਨ ਦਾ ਐਲਾਨਨਾਮਾ ਪੰਥ ਦੀਆਂ ਸੁੱਚੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਅਸੀਂ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ-ਵੱਖ ਰੂਪਾਂ-ਵੇਸਾਂ ਵਿਚ ਸੰਘਰਸ਼ ਕਰ ਰਹੇ ਹਾਂ ਤੇ ਕਰਦੇ ਰਹਾਂਗੇ ਤਾਂ ਕਿ ਸਾਡੀ ਮੰਜਿਲੇ-ਮਕਸੂਦ ਸਰ-ਜ਼ਮੀਨੇ ਖ਼ਾਲਸਾ ਉੱਤੇ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਸਿਧਾਂਤਾਂ ਦਾ ਰਾਜ ਸਥਾਪਤ ਹੋ ਸਕੇ।”

ਇਹ ਸੰਦੇਸ਼ ਪੰਜਾਬ ਨਿਊਜ਼ ਨੈਟਵਰਕ ਨੂੰ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਰਾਹੀਂ ਪ੍ਰਾਪਤ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version