ਫਰੀਦਕੋਟ ਦੇ ਮੈਡੀਕਲ ਕਾਲਜ਼ ਵਿੱਚ ਜ਼ੇਰੇ ਇਲਾਜ਼ ਜ਼ਖਮੀ ਸਿੱਖ ਕਾਰਕੂਨ

ਸਿੱਖ ਖਬਰਾਂ

ਕੋਟਕਪੂਰਾ ਪੁਲਿਸ ਫਾਇਰਿੰਗ ਬਠਿੰਡਾ ਦੇ ਗੰਭੀਰ ਹਾਲਤ ਵਿੱਚ ਜ਼ਖਮੀ ਅਜੀਤ ਸਿੰਘ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ

By ਸਿੱਖ ਸਿਆਸਤ ਬਿਊਰੋ

October 14, 2015

ਫਰੀਦਕੋਟ ( 14 ਅਕਤੂਬਰ, 2015): ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਰੁੱਧ ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਵਰ੍ਹਾਈਆਂ ਗਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਕਈ ਸਿੱਖ ਜ਼ਖ਼ਮੀ ਹੋ ਗਏ ਹਨ।

ਬਠਿੰਡਾ ਦੇ ਅਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਸਰੀਰ ਦੇ ਹੇਠਲੇ ਹਿੱਸੇ ਵਿੱਚ ਗੋਲੀ ਲੱਗਣ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਉਸਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਅਜੀਤ ਸਿੰਘ ਦੇ ਸਰੀਰ ਦੇ ਹੇਠਲੇ ਹਿੱਸੇ ਵਿੱਚ ਗੋਲੀ ਵੱਜੀ ਹੈ।

ਅਜੀਤ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਜਾ ਰਿਹਾ ਸੀ।, ਪਰ ਉਨ੍ਹਾਂ ਦੀ ਹਾਲਤ ਉਸ ਵੇਲੇ ਗੰਭੀਰ ਹੋ ਗਈ ਜਦ ਉਨ੍ਹਾਂ ਨੂੰ ਚੰਡੀਗੜ੍ਹ ਐਮਬੂਲੈਂਸ ਰਾਹੀਂ ਭੇਜਿਆ ਜਾ ਰਿਹਾ ਸੀ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਅਜੀਤ ਸਿੰਘ ਨੂੰ ਡੀਐੱਮਸੀ ਲੁਧਿਆਣਾ ਵਿੱਚ ਹੀ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਫਾਇਰਿੰਗ ਵਿੱਚ ਹੋਰ ਜ਼ਖਮੀ ਹੋਏ ਸਿੱਖਾਂ ਨੂੰ ਕੋਟਕਪੂਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ ਸੱਠ ਜ਼ਖਮੀ ਵਿਅਕਤੀਆਂ ਦਾ ਇਲਾਜ਼ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ, ਜਦਕਿ ਪੰਦਰਾਂ ਵਿਅਕਤੀਆਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ਼ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸੇ ਦੌਰਾਨ ਪੁਲਿਸ ਕਰਮਚਾਰੀਆਂ ਦੇ ਵੀ ਜ਼ਖਮੀ ਹੋਣ ਦੇ ਸਮਾਚਾਰ ਮਿਲੇ ਹਨ। ਅਜੇ ਤੱਕ ਜ਼ਖਮੀ ਹੋਣ ਵਾਲਿਆਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: