Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਪਰਮਜੀਤ ਸਿੰਘ ਪੰਜਵੜ ਦੇ ਨਮਿਤ ਜੱਦੀ ਪਿੰਡ ਪੰਜਵੜ ’ਚ ਪਰਿਵਾਰ ਵੱਲੋਂ 15 ਮਈ ਨੂੰ ਪਾਏ ਜਾਣਗੇ ਭੋਗ

ਭਾਈ ਪਰਮਜੀਤ ਸਿੰਘ ਪੰਜਵੜ ਦੇ ਨਮਿਤ ਜੱਦੀ ਪਿੰਡ ਪੰਜਵੜ ’ਚ ਪਰਿਵਾਰ ਵੱਲੋਂ 15 ਮਈ ਨੂੰ ਪਾਏ ਜਾਣਗੇ ਭੋਗ

ਬਠਿੰਡਾ – ਲੰਘੀ 6 ਮਈ ਨੂੰ ਪਾਕਿਸਤਾਨ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਖ਼ਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦਾ ਸਿੱਖ ਕੌਮ ਵੱਲੋਂ ਅੰਤਿਮ ਅਰਦਾਸ, ਪਾਠ ਦੇ ਭੋਗ ਤੇ ਸਰਧਾਂਜਲੀ ਸਮਾਗਮ, 15 ਮਈ ਨੂੰ ਭਾਈ ਪੰਜਵੜ ਦੇ ਪਰਿਵਾਰ ਵੱਲੋਂ ਜੱਦੀ ਪਿੰਡ ਪੰਜਵੜ ਵਿਖੇ ਕਰਵਾਏ ਜਾ ਰਹੇ ਹਨ।

ਸਿੱਖ ਪੰਥਕ ਆਗੂਆਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਕੰਵਰਪਾਲ ਸਿੰਘ, ਭਾਈ ਗੁਰਨਾਮ ਸਿੰਘ ਮੂਨਕਾ, ਗੁਰਪ੍ਰੀਤ ਸਿੰਘ ਖੁੱਡਾ ਸਮੇਤ ਅਨੇਕਾਂ ਸਖਸ਼ੀਅਤਾਂ ਨੇ ਕੁਝ ਦਿਨ ਪਹਿਲਾਂ ਸ਼ਹੀਦ ਭਾਈ ਪੰਜਵੜ ਦੇ ਘਰ ਜਾ ਕੇ ਉਹਨਾਂ ਦੇ ਭਰਾਵਾਂ ਭਾਈ ਬਲਦੇਵ ਸਿੰਘ ਫੌਜੀ ਪੰਜਵੜ, ਭਾਈ ਸਰਬਜੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਉਹਨਾਂ ਦੇ ਹਥਿਆਰਬੰਦ ਸੰਘਰਸ਼ ਤੇ ਸ਼ਹੀਦੀ ਨੂੰ ਲੈ ਕੇ ਵਿਚਾਰ ਕਰਦਿਆ ਕਿਹਾ ਕਿ ਇਹ ਸ਼ਹੀਦੀ ਚੜ੍ਹਦੀਕਲਾਂ ਦਾ ਪ੍ਰਤੀਕ ਹੈ ਅਤੇ ਭਵਿੱਖ ’ਚ ਸਿੱਖ ਕੌਮ ਤੇ ਆਉਣ ਵਾਲੀਆਂ ਪੀੜ੍ਹੀਆਂ ਤੇ ਹੋਰ ਪੀੜ੍ਹਤ ਕੌਮਾਂ ਦੇ ਜੁਝਾਰੂਆਂ ਲਈ ਉਹਨਾਂ ਦੀ ਸ਼ਹੀਦੀ ਪ੍ਰਰੇਨਾ ਸਰੋਤ ਬਣੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਦੇ ਹਥਿਆਰਬੰਦ ਸੰਘਰਸ਼ ਦੇ ਸੰਗੀ-ਸਾਥੀ ਰਹਿ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੋੜਾ ਨੇ ਉਹਨਾਂ ਵੇਲੇ ਦੀਆਂ ਯਾਦਾਂ, ਘਟਨਾਵਾਂ ਤੇ ਤਜਰਬੇ ਸਾਂਝੇ ਕੀਤੇ। ਉਹਨਾਂ ਮੌਜੂਦ ਸੰਗਤ ਤੇ ਪਰਿਵਾਰ ਨਾਲ ਵਾਅਦੇ ਕੀਤੇ ਕਿ ਉਹ ਰਹਿੰਦੀ ਜਿੰਦਗੀ ਤੱਕ ਇਹਨਾਂ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦੇ ਰਹਿਣਗੇ।

ਇਸ ਮੌਕੇ ਪੰਥਕ ਸਖ਼ਸੀਅਤਾਂ ਨੇ ਸਰਧਾਂਜਲੀ ਸਮਾਗਮ ’ਤੇ ਸਿੱਖ ਕੌਮ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਭਾਈ ਪਰਮਜੀਤ ਸਿੰਘ ਗਾਜੀ, ਭਾਈ ਸਰਬਜੀਤ ਸਿੰਘ ਘੁਮਾਣ, ਬਲਜਿੰਦਰ ਸਿੰਘ ਕੋਟਭਾਰਾ, ਭਾਈ ਰਾਮ ਸਿੰਘ ਢਪਾਲੀ, ਭਾਈ ਜੀਵਨ ਸਿੰਘ ਗਿੱਲ ਕਲਾਂ ਸਮੇਤ ਅਨੇਕਾਂ ਸਖ਼ਸੀਅਤਾਂ ਵੀ ਸ਼ਾਮਲ ਸਨ।

 


 

ਭਾਈ ਦਲਜੀਤ ਸਿੰਘ, ਪੰਥ ਸੇਵਕ ਅਤੇ ਸਿੱਖ ਨੁਮਾਇੰਦੇ ਪਿੰਡ ਪੰਜਵੜ ਵਿਖੇ ਸ਼ਹੀਦ ਪਰਿਵਾਰ ਨੂੰ ਮਿਲੇ ਵੇਖੋ ਵੀਡਿਓ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ
ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: