ਖਾਸ ਖਬਰਾਂ » ਸਿੱਖ ਖਬਰਾਂ

ਗੁ: ਡਾਂਗਮਾਰ (ਸਿੱਕਮ) ਦੇ ਮਸਲੇ ‘ਤੇ ਮੁੰਬਈ ਦੇ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ‘ਚ ਲਾਈ ਅਰਜ਼ੀ

August 31, 2017 | By

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਿੱਕਮ ਦੇ ਇਤਿਹਾਸਕ ਗੁਰਦੁਆਰਾ ਡਾਂਗਮਾਰ ਦੇ ਮਾਮਲੇ ‘ਚ ਸਿੱਕਮ ਸਰਕਾਰ ਨੂੰ ਸਥਿਤੀ ਜਿਉਂ ਦੀ ਜਿਉਂ ਬਣਾਏ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦਾ ਇਹ ਹੁਕਮ ਉਸ ਅਪੀਲ ‘ਤੇ ਆਇਆ ਹੈ ਜਿਸ ‘ਚ ਮੁਰੰਮਤ ਦੀ ਆੜ ‘ਚ ਗੁਰਦੁਆਰਾ ਢਾਹੇ ਜਾਣ ਖਿਲਾਫ ਸੂਬਾ ਸਰਕਾਰ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।

ਜਦੋਂ ਸਿੱਕਮ ਸਰਕਾਰ ਵਲੋਂ ਅਦਾਲਤ ‘ਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਅਜਿਹੀ ਹੀ ਇਕ ਅਰਜ਼ੀ ਹਾਈ ਕੋਰਟ ਸਾਹਮਣੇ ਪੈਂਡਿੰਗ ਹੈ ਅਤੇ ਜਿਸ ਦੀ ਸੁਣਵਾਈ 13 ਸਤੰਬਰ ਨੂੰ ਹੋਣੀ ਹੈ। ਇਸ ਤੋਂ ਬਾਅਦ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ। ਹਾਲਾਂਕਿ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ‘ਚ ਹਾਈ ਕੋਰਟ ਤੱਕ ਪਹੁੰਚ ਕਰਨ ਨੂੰ ਕਿਹਾ ਪਰ ਇਸੇ ਦੌਰਾਨ ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਜਦੋਂ ਤੱਕ ਹਾਈ ਕੋਰਟ ਮਾਮਲੇ ਦੀ ਸੁਣਵਾਈ ਕਰਦੀ ਹੈ ਤਦ ਤੱਕ ਗੁਰਦੁਆਰਾ ਗੁਰੂ ਡਾਂਗਮਾਰ ‘ਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਬੈਂਚ ਜਿਸ ‘ਚ ਜਸਟਿਸ ਅਮਿਤਾਵ ਰਾਏ ਅਤੇ ਏ. ਐਮ. ਖ਼ਾਨਵਿਲਕਾਰ ਵੀ ਸ਼ਾਮਿਲ ਸਨ, ਨੇ ਕਿਹਾ ਕਿ ਅਸੀਂ ਬਿਨੈਕਾਰ ਨੂੰ ਹਾਈ ਕੋਰਟ ਦੇ ਸਾਹਮਣੇ ਮਾਮਲਾ ਪੇਸ਼ ਕਰਨ ਦੀ ਇਜ਼ਾਜਤ ਦਿੱਤੀ ਹੈ। ਹਾਈ ਕੋਰਟ ਵੀ ਕਾਨੂੰਨ ਦੇ ਅਨੁਸਾਰ ਫ਼ੈਸਲਾ ਲੈਣ ਲਈ ਆਜ਼ਾਦ ਹੈ। ਪਟੀਸ਼ਨਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕਰਕੇ ਸਿੱਕਮ ਦੇ ਸਥਾਨਕ ਪ੍ਰਸ਼ਾਸਨ ‘ਤੇ ਦੋਸ਼ ਲਾਇਆ ਸੀ ਕਿ ਉਸ ਨੇ ਗ਼ੈਰ-ਕਾਨੂੰਨੀ ਢੰਗ ਨਾਲ ਗੁਰਦੁਆਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਟਾ ਦਿੱਤਾ ਸੀ ਅਤੇ ਉਹ ਮੁਰੰਮਤ ਦੀ ਆੜ ‘ਚ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਚਾਹੁੰਦੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Law Student From Mumbai Moves SCI Against Demolition Of Gurdwara Dongmar In Sikkim …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,