ਸਿਆਸੀ ਖਬਰਾਂ » ਸਿੱਖ ਖਬਰਾਂ

1987-92 ਵਿਚਕਾਰ ਲਾਪਤਾ ਹੋਏ 3 ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਕੇਸ ਦੀ ਜਾਂਚ ਲਈ ਕੈਪਟਨ ਅਮਰਿੰਦਰ ਨੂੰ ਪੱਤਰ

June 9, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਜੇਕਰ ਕੈਪਟਨ ਅਮਰਿੰਦਰ ਵਲੋਂ 21 ਸਿੱਖ ਨੌਜੁਆਨਾਂ ਦੇ ਮਾਰੇ ਜਾਣ ਦਾ ਖੁਲਾਸਾ ਹੋ ਸਕਦੈ ਤਾਂ 30 ਸਾਲ ਪਹਿਲਾਂ ਲਾਪਤਾ ਕੀਤੇ ਗਏ ਤਿੰਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਬਾਰੇ ਅਸਲੀਅਤ ਵੀ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ

ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਰੰਧਾਵਾ ਨੇ ਦੱਸਿਆ ਹੈ ਕਿ 21 ਸਿੱਖਾਂ ਦੇ ਕਤਲਾਂ ਦੀ ਜਾਂਚ ਦੀ ਮੰਗ ਕਰਨ ਵਾਲੇ ਵਿਰੋਧੀ (ਬਾਦਲ ਦਲ) ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਨਹੀਂ ਫੇਰ ਰਹੇ ਕਿ ਉਹਨਾਂ ਦਾ 15 ਸਾਲ ਪੰਜਾਬ ਵਿੱਚ ਰਾਜ ਰਿਹਾ ਪਰ ਉਹਨਾਂ ਨੇ ਕਿਸੇ ਇੱਕ ਝੂਠੇ ਪੁਲਿਸ ਮੁਕਾਬਲੇ ਦੀ ਜਾਂਚ ਕਰਾਉਣ ਦੀ ਲੋੜ ਨਹੀਂ ਸਮਝੀ। ਉਨ੍ਹਾਂ ਦੱਸਿਆ ਹੈ ਕਿ 1987 ਤੋਂ ਲੈ ਕੇ 1992 ਤੱਕ ਅਗਵਾ ਤੇ ਲਾਵਾਰਸ਼ ਕਰਾਰ ਦਿੱਤੇ ਗਏ ਵਿਅਕਤੀਆਂ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਸ਼ਾਮਲ ਹਨ, ਜਿਹਨਾਂ ਅਬਨਾਸ਼ੀ ਸਿੰਘ ਨਿੱਜੀ ਸਕੱਤਰ (ਪੀ.ਏ. ਪ੍ਰਧਾਨ ਸ਼੍ਰੋਮਣੀ ਕਮੇਟੀ), ਡਾ: ਬਲਦੇਵ ਸਿੰਘ ਬਰਾੜ ਮੈਡੀਕਲ ਸੁਪਰਡੈˆਟ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਸ. ਰਣਜੀਤ ਸਿੰਘ ਜੋ ਕਾਫੀ ਲੰਮਾ ਸਮਾਂ ਦਰਬਾਰ ਸਾਹਿਬ ਦੇ ਮੈਨੇਜਰ ਰਹੇ ਰਿਟਾਇਰ ਹੋਣ ਪਿੱਛੋਂ 10 ਜੁਲਾਈ 1992 ਦੀ ਸ਼ਾਮ ਨੂੰ ਪੰਜ ਵਜੇ ਦੇ ਕਰੀਬ ਉਹ ਘਰੋਂ ਗਏ ਪਰ ਵਾਪਸ ਨਹੀਂ ਆਏ।

ਥਾਣਾ ‘ਬੀ’ ਡਵੀਜ਼ਨ ਅੰਮ੍ਰਿਤਸਰ ਵਿਖੇ ਰਿਪੋਰਟ ਨੰਬਰ 7 ਮਿਤੀ 19 ਜੁਲਾਈ 1992 ਨੂੰ ਦਰਜ ਹੋਈ ਪਰ ਜਾਂਚ ਪੜਤਾਲ ਨੇ ਮਿਤੀ 13 ਸਤੰਬਰ 1999 ਨੂੰ ਸੂਚਨਾ ਦਿੱਤੀ ਕਿ ਅੱਜ ਤੱਕ ਕੋਈ ਸੁਰਾਗ ਨਹੀਂ ਮਿਲਿਆ। ਉਨ੍ਹਾਂ ਕੈਪਟਨ ਅਮਰਿੰਦਰ ਨੂੰ ਲਿਖੇ ਪੱਤਰ ‘ਚ ਮੰਗ ਕੀਤੀ ਹੈ ਕਿ ਇਹਨਾਂ ਤਿੰਨ ਵਿਅਕਤੀਆਂ ਬਾਰੇ ਕਿਸੇ ਏਜੰਸੀ ਰਾਹੀਂ ਜਾਂਚ ਕਰਵਾਉਣ ਤਾਂ ਜੋ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਤਾਂ ਕਿ ਪਰਿਵਾਰ ਵਾਲੇ ਉਹਨਾਂ ਦੀਆਂ ਅੰਤਮ ਧਾਰਮਿਕ ਰਸਮਾਂ ਕਰ ਸਕਣ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਸੱਚਾਈ ਸਾਹਮਣੇ ਆ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,