Site icon Sikh Siyasat News

ਸੇਵਾਮੁਕਤ ਕਰਨਲ ਦੇ ਪਰਿਵਾਰ ਨਾਲ ਕੁੱਟਮਾਰ, ਬਡੂੰਗਰ ਨੇ ਲਿਖਿਆ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਅਤੇ "ਜਾਂਚ ਟੀਮ" ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ

ਅੰਮ੍ਰਿਤਸਰ: ਬੰਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਆਰ.ਐੱਸ. ਉੱਪਲ ਦੇ ਪਰਿਵਾਰ ਨਾਲ ਕੁਝ ਲੋਕਾਂ ਵੱਲੋਂ ਬੀਤੇ ਦਿਨੀਂ ਕੁੱਟਮਾਰ ਕੀਤੀ। ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਕੇ. ਸਿਧਾਰਮਈਆ ਨੂੰ ਇੱਕ ਪੱਤਰ ਵੀ ਲਿਖਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਥਾਣੇ ਵਿਚ ਬੇਸ਼ੱਕ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਵਿਚ ਕੈਦ ਹੋਈ ਇਸ ਘਟਨਾ ਵਿਚ ਕੁੱਟਮਾਰ ਕਰਨ ਵਾਲੇ ਲੋਕ ਸ਼ਰੇਆਮ ਪੀੜਤਾਂ ਨੂੰ ਕੇਸਾਂ ਤੋਂ ਫੜ ਕੇ ਖਿੱਚ-ਧੂਹ ਕਰ ਰਹੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਘੱਟ ਗਿਣਤੀ ਸਿੱਖਾਂ ਨਾਲ ਅਜਿਹੀਆਂ ਵਧੀਕੀਆਂ ‘ਤੇ ਪ੍ਰੋ. ਬਡੂੰਗਰ ਨੇ ਕਿਹਾ ਕਿ ਕਿਸੇ ਵੀ ਮਸਲੇ ਦੇ ਹੱਲ ਲਈ ਗੱਲਬਾਤ ਸਾਰਥਿਕ ਤਰੀਕਾ ਹੈ ਨਾ ਕਿ ਕੁੱਟਮਾਰ। ਇਸ ਲਈ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਨਾ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version