Site icon Sikh Siyasat News

ਲੁਧਿਆਣਾ ਪੁਲਿਸ ਨੇ ਰਵਿੰਦਰ ਗੋਸਾਈਂ ਕਤਲ ਕੇਸ ‘ਚ ਤਲਜੀਤ ਸਿੰਘ (ਜਿੰਮੀ ਸਿੰਘ) ਦਾ ਰਿਮਾਂਡ ਹਾਸਲ ਕੀਤਾ

ਲੁਧਿਆਣਾ: ਲੁਧਿਆਣਾ ਪੁਲਿਸ ਨੇ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਕੱਲ੍ਹ (14 ਨਵੰਬਰ, 2017) ਸ਼ਾਮ 7 ਵਜੇ ਡਿਊਟੀ ਮੈਜਿਸਟ੍ਰੇਟ ਡਾ. ਸੁਸ਼ੀਲ ਬੋਧ ਦੀ ਅਦਾਲਤ ‘ਚ ਐਫ.ਆਈ.ਆਰ. ਨੰ: 442/2017 ਆਈ.ਪੀ.ਸੀ. ਦੀ ਧਾਰਾ 304, 34 ਅਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਪੇਸ਼ ਕਰਕੇ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਕਤਲ ਕੇਸ ‘ਚ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਪ੍ਰਤੀਕਾਤਮਕ ਤਸਵੀਰ

ਜ਼ਿਕਰਯੋਗ ਹੈ ਕਿ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ 31 ਅਕਤੂਬਰ, 2017 ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ, ਨਵੀਂ ਦਿੱਲੀ ਤੋਂ ਮੋਗਾ ਪੁਲਿਸ ਗ੍ਰਿਫਤਾਰ ਕਰ ਕੇ ਲਿਆਈ ਸੀ। ਅਤੇ ਕੱਲ੍ਹ (14 ਨਵੰਬਰ, 2017) ਬਾਘਾਪੁਰਾਣਾ ਅਦਾਲਤ ਨੇ ਜਿੰਮੀ ਸਿੰਘ ਨੂੰ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Ludhiana Police gets Remand of Taljit Singh @ Jimmy Singh in Ravinder Gosain Case …

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਸ਼ਾਮ 5 ਵਜੇ ਤਕ ਲੁਧਿਆਣਾ ਕਚਹਿਰੀਆਂ ‘ਚ ਕੋਈ ਵੀ ਬੰਦਾ ਪੇਸ਼ ਨਹੀਂ ਹੋਇਆ ਅਤੇ ਦੇਰ ਸ਼ਾਮ ਪੁਲਿਸ ਨੂੰ ਵਕੀਲ ਮੰਝਪੁਰ ਨੂੰ ਜਾਣਕਾਰੀ ਦਿੱਤੀ ਗਈ ਕਿ ਜਿੰਮੀ ਸਿੰਘ/ ਤਲਜੀਤ ਸਿੰਘ ਨੂੰ ਡਿਊਟੀ ਮੈਜਿਸਟ੍ਰੇਟ ਦੀ ਰਿਹਾਇਸ਼ ‘ਤੇ ਪੇਸ਼ ਕੀਤਾ ਜਾ ਰਿਹਾ ਹੈ।

ਐਡਵੋਕੇਟ ਮੰਝਪੁਰ ਨੇ ਕਿਹਾ ਕਿ ਜਿੰਮੀ ਸਿੰਘ ਦੇ ਪਰਿਵਾਰ ਨੂੰ ਪੁਲਿਸ ਰਿਮਾਂਡ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version