Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Maha Panchayat to be held in Amritsar

328 ਪਾਵਨ ਸਰੂਪਾਂ ਦੇ ਇਨਸਾਫ ਲਈ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ

328 ਪਾਵਨ ਸਰੂਪਾਂ ਦੇ ਇਨਸਾਫ ਲਈ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ

ਚੰਡੀਗੜ੍ਹ:  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਲੰਧਰ ਪ੍ਰੈਸ ਕਲੱਬ ‘ਚ ਹੋਈ ਕਾਨਫਰੰਸ ਦਾ ਮੁੱਖ ਮੰਤਵ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਵਿਰੋਧ ਵਜੋਂ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾਵੇਗੀ। ਜਿਸ ਦਾ ਮੁੱਖ ਮਕਸਦ ਸ਼੍ਰੋਮਣੀ ਕਮੇਟੀ ਕੋਲੋਂ 328 ਪਾਵਨ ਸਰੂਪਾਂ ਦਾ ਇਨਸਾਫ ਲੈਣ ਲਈ ਇਹ ਇਕੱਠ ਕੀਤਾ ਜਾਵੇਗਾ।

Maha Panchayat to be held in Amritsar

ਮੋਰਚੇ ਦੇ ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ 27 ਅਗਸਤ 2025 ਤੋਂ ਬਾਅਦ ਵੀ ਡੀ.ਜੀ.ਪੀ. ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।  7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਇਸ ਮੋਕੇ ਤੇ ਗੁਰੂ ਤੇਗ ਬਹਾਦੁਰ ਜੀ ਦਾ 350 ਸ਼ਹਾਦਤ ਨੂੰ ਸਮਰਪਿਤ ਸਮਾਗਮ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ, 328 ਸਰੂਪਾਂ ਦੀ ਇਨਸਾਫ ਦੀ ਮੰਗ, ਕਿਸਾਨੀ ਹੱਕਾਂ ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੋਰਚਾ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ ਦਾ ਨਿੱਜੀਕਰਨ ਕਰਨ ਦਾ ਵਿਰੋਧ ਕਰਦਾ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀਆਂ ਵੱਲੋਂ ਸੰਘਰਸ਼ ਵਿੱਢ ਕੇ ਸੈਨਟ ਚੋਣਾਂ ਨੂੰ ਬਹਾਲ ਕਰਵਾਉਣ ਲਈ ਵਿਦਿਆਰਥੀ ਜਥੇਬੰਦੀਆਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਸ਼ਲਾਘਾ ਕਰਦੇ ਹਾਂ

ਪੰਜਾਬ ਸਰਕਾਰ ਵੱਲੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਗੈਰ-ਸੰਵਿਧਾਨਕ ਢੰਗ ਨਾਲ ਕਿਸਾਨਾਂ ਦਾ ਮੋਰਚਾ ਖਤਮ ਕੀਤਾ ਗਿਆ। ਜਿਸ ਵਿੱਚ ਕਿਸਾਨਾਂ ਦੇ ਸਮਾਨ ਦੀ ਵੱਡੇ ਪੱਧਰ ਤੇ ਲੁੱਟ ਹੋਈ ਸੀ ਅਤੇ ਸਰਕਾਰ ਵੱਲੋਂ ਡੀ.ਜੀ.ਪੀ. ਪੰਜਾਬ ਵੱਲੋਂ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੀ ਭਰਪਾਈ ਕਰਨ ਦੀ ਗੱਲ ਆਖੀ ਗਈ ਸੀ ਪਰ ਅੱਜ ਤੱਕ ਕਿਸਾਨਾਂ ਦੇ ਚੋਰੀ ਹੋਏ ਸਮਾਨ ਦਾ ਮੁਆਵਜ਼ਾ ਨਹੀਂ ਮਿਲਿਆ। ਜੇਕਰ ਸਰਕਾਰ ਨੇ ਕਿਸਾਨਾਂ ਦੇ ਚੋਰੀ ਹੋਏ ਸਮਾਨ ਦਾ ਭੁਗਤਾਨ ਜਲਦ ਨਹੀਂ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਚੰਡੀਗੜ੍ਹ ਵੱਲ ਕੂਚ ਕਰੇਗਾ।

ਇਸ ਮੌਕੇ ਉਹਨਾਂ ਨਾਲ ਮਨਪ੍ਰੀਤ ਸਿੰਘ ਬਾਠ, ਦਿਲਬਾਗ ਸਿੰਘ, ਗੁਰਨਾਮ ਸਿੰਘ ਜਹਾਣਪੁਰ, ਅਮਰਜੀਤ ਸਿੰਘ ਰੜਾ, ਭਾਈ ਗੁਰਮੀਤ ਸਿੰਘ ਥੂਹੀ, ਭਾਈ ਗੁਰਬਤਨ ਸਿੰਘ, ਭਾਈ ਅਵਤਾਰ ਸਿੰਘ ਕਮਾਂਡੋ, ਭਾਈ ਅਵਤਾਰ ਸਿੰਘ ਫਿਲੌਰ, ਭਾਈ ਜਗਿੰਦਰ ਸਿੰਘ ਸਵਰਾਜਪੁਰ, ਭਾਈ ਨਿਸ਼ਾਨ ਸਿੰਘ, ਭਾਈ ਸੁਰਿੰਦਰ ਸਿੰਘ ਆਰਮੀ, ਭਾਈ ਸਰਬਜੀਤ ਸਿੰਘ, ਭਾਈ ਹਰਪਿੰਦਰ ਸਿੰਘ ਭਿੰਦਾ, ਜਿਲਾ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ, ਨਵਾਂ ਸ਼ਹਿਰ ਪ੍ਰਧਾਨ ਬਲਕਾਰ ਸਿੰਘ, ਗੁਰਵਿੰਦਰ ਸਿੰਘ ਬਜੂਹਾ, ਸੁਖਬੀਰ ਸਿੰਘ, ਸੁਖਰਾਜ ਸਿੰਘ, ਵਰਿੰਦਰ ਸਿੰਘ ਤੋਂ ਇਲਾਵਾ ਕਈਆਂ ਆਗੂ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ
ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ
ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ
ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: