ਲੁਧਿਆਣਾ: ਭਾਈ ਮਨਜਿੰਦਰ ਸਿੰਘ ਪਿੰਡ ਹੁਸੈਨਪੁਰ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ 22 ਅਪ੍ਰੈਲ, 2017 ਨੂੰ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਹੁਸੈਨਪੁਰ ਨੂੰ ਰਾਜ ਸਿੰਘ ਦੇ ਘਰੋਂ ਸਵੇਰੇ 5 ਵਜੇ ਚੁੱਕ ਲਿਆ ਸੀ। ਰਾਜ ਸਿੰਘ ਨੂੰ ਤਾਂ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ ਪਰ ਮਨਜਿੰਦਰ ਸਿੰਘ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਮਨਜਿੰਦਰ ਸਿੰਘ ਹੁਸੈਨਪੁਰ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਕਿ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਨਜਿੰਦਰ ਸਿੰਘ ਨੂੰ ਐਡੀਸ਼ਨਲ ਸੈਸ਼ਨ ਜੱਜ ਬਲਵਿੰਦਰ ਕੁਮਾਰ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੇ ਦੋ ਦਿਨ ਅਦਾਲਤ ਵਿਚ ਛੁੱਟੀ ਹੋਣ ਕਾਰਨ ਸੋਮਵਾਰ ਨੂੰ ਜ਼ਮਾਨਤ ਭਰੀ ਜਾਣ ਦੀ ਆਸ ਹੈ।
ਐਡਵੋਕੇਟ ਮੰਝਪੁਰ ਨੇ ਜਾਣਕਾਰੀ ਦਿੱਤੀ ਕਿ ਬਸਤੀ ਜੋਧੇਵਾਲ ਦੀ ਪੁਲਿਸ ਨੇ ਐਫ.ਆਈ.ਆਰ. ਨੰ: 125 ਮਿਤੀ 23/04/17 ਨੂੰ ਇਹ ਮੁਕੱਦਮਾ ਦਰਜ ਕੀਤਾ ਸੀ। ਮਨਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਹੁਸੈਨਪੁਰਾ, ਪਟਿਆਲਾ ‘ਤੇ ਅਸਲਾ ਐਕਟ ਦੀ ਧਾਰਾ 25 ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 10, 11, 13 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਸਬੰਧਤ ਖ਼ਬਰ:
ਸ਼ਨੀਵਾਰ ਚੁੱਕੇ ਦੋ ਸਿੱਖਾਂ ‘ਚੋਂ ਇਕ ਨੂੰ ਪੁਲਿਸ ਨੇ ਛੱਡਿਆ, ਦੂਜੇ ‘ਤੇ ਕੇਸ ਦਰਜ, 2 ਦਿਨ ਦਾ ਲਿਆ ਰਿਮਾਂਡ …