Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Mark-Carney-Visit-to-India-for-Trade-Deal

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਭਾਰਤ ਦੌਰਾ: ‘ਅੰਤਰਰਾਸ਼ਟਰੀ ਦਮਨ’ ਦੇ ਮੁੱਦੇ ‘ਤੇ ਸਾਖ ਦਾਅ ‘ਤੇ

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਭਾਰਤ ਦੌਰਾ: ‘ਅੰਤਰਰਾਸ਼ਟਰੀ ਦਮਨ’ ਦੇ ਮੁੱਦੇ ‘ਤੇ ਸਾਖ ਦਾਅ ‘ਤੇ

ਲੰਡਨ / ਨਵੀਂ ਦਿੱਲੀ — ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਪਹਿਲੇ ਅਧਿਕਾਰਤ ਭਾਰਤ ਦੌਰੇ ‘ਤੇ ਹਨ। ਇਸ ਅਹਿਮ ਮੌਕੇ ‘ਤੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮਾਰਕ ਕਾਰਨੀ ਦੀ ਅੰਤਰਰਾਸ਼ਟਰੀ ਸਾਖ ਇਸ ਗੱਲ ‘ਤੇ ਨਿਰਭਰ ਕਰੇਗੀ ਕਿ ਕੀ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਦੀ ਧਰਤੀ ‘ਤੇ ਭਾਰਤੀ ਸਟੇਟ ਵੱਲੋਂ ਸਿੱਖਾਂ ਵਿਰੁਧ ਕੀਤੇ ਜਾ ਰਹੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਮੁੱਦਾ ਚੁੱਕਦੇ ਹਨ ਜਾਂ ਨਹੀਂ।

ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਜਾਰੀ ਕੀਤੇ ਗਏ ਲਿਖਤੀ ਬਿਆਨ, ਜਿਸਦੀ ਨਕਲ ਅਦਾਰਾ ਸਿੱਖ ਸਿਆਸਤ ਕੋਲ ਮੌਜੂਦ ਹੈ, ਵਿੱਚ ਕਨੇਡਾ ਦੀ ਪ੍ਰਭੂਸੱਤਾ ਅਤੇ ਕਾਨੂੰਨ ਦੇ ਰਾਜ ਦੀ ਰਾਖੀ ਕਰਨ ਦੀ ਮੰਗ ਕੀਤੀ ਗਈ ਹੈ।

ਸਿੱਖ ਫੈਡਰੇਸ਼ਨ ਯੂ.ਕੇ. ਦੇ ਆਗੂ ਦਬਿੰਦਰਜੀਤ ਸਿੰਘ ਨੇ ਬਿਆਨ ਵਿੱਚ ਕਿਹਾ, “ਅੱਜ ਭਾਰਤ ਵਿੱਚ ਮਾਰਕ ਕਾਰਨੀ ਦੀ ਸਾਖ ਦਾਅ ‘ਤੇ ਹੈ। ਸਵਾਲ ਇਹ ਹੈ ਕਿ ਕੀ ਉਹ ਕਾਨੂੰਨ ਦੇ ਰਾਜ ਅਤੇ ਕਨੇਡਾ ਦੀ ਪ੍ਰਭੂਸੱਤਾ ਦੀ ਰਾਖੀ ਕਰਨਗੇ ਜਾਂ ਇਹ ਮੰਨ ਲੈਣਗੇ ਕਿ ਉਹ ਭਾਰਤ ਦੀਆਂ ਧਮਕੀਆਂ ਅਤੇ ਆਰਥਿਕ ਦਬਾਅ ਦਾ ਨਵਾਂ ਸ਼ਿਕਾਰ ਬਣ ਗਏ ਹਨ।”

ਸਿੱਖਾਂ ਲਈ ਵੱਧ ਰਹੇ ਖਤਰੇ: ਬਿਆਨ ਵਿੱਚ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਹਾਲ ਹੀ ਵਿੱਚ ਕਨੇਡਾ ਦੀ ਪੁਲਿਸ ਵੱਲੋਂ ਸਿੱਖ ਫੈਡਰੇਸ਼ਨ ਕਨੇਡਾ ਦੇ ਮੁਖੀ ਭਾਈ ਮੋਨਿੰਦਰ ਸਿੰਘ ਅਤੇ ਉਹਨਾਂ ਦੇ ਪਰਿਵਾਰ ਦੀ ਜਾਨ ਨੂੰ ਦੱਸੇ ਗਏ ਗੰਭੀਰ ਖਤਰੇ ਦਾ ਖਾਸ ਜਿਕਰ ਕੀਤਾ ਗਿਆ ਹੈ।

Canadian-Sikh-Activist-Bhai-Moninder-Singh-Sikh-Federation-Canada
ਸਿੱਖ ਫੈਡਰੇਸ਼ਨ ਕਨੇਡਾ ਦੇ ਮੁਖੀ ਭਾਈ ਮੋਨਿੰਦਰ ਸਿੰਘ

ਭਾਰਤ ਦਾ ਇਨਕਾਰ: ਸੰਸਥਾ ਨੇ ਕਿਹਾ ਕਿ ਭਾਰਤ ਸਰਕਾਰ ਕਨੇਡਾ ਵਿੱਚ ਹੁੰਦੇ ਹਿੰਸਕ ਜੁਰਮਾਂ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਵਿੱਚ ਆਪਣੀ ਭੂਮਿਕਾ ਤੋਂ ਲਗਾਤਾਰ ਮੁਨਕਰ ਹੋ ਰਹੀ ਹੈ। 

ਮੋਦੀ ਦੇ ਬਿਆਨ: ਸਿੱਖ ਫੈਡਰੇਸ਼ਨ ਯੂ.ਕੇ. ਨੇ ਮਾਰਕ ਕਾਰਨੀ ਨੂੰ ਅਪ੍ਰੈਲ 2024 ਵਿੱਚ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਉਸ ਚੋਣ ਭਾਸ਼ਣ ਦੀ ਵੀ ਯਾਦ ਦਿਵਾਈ ਜਿਸ ਵਿੱਚ ਉਹਨਾਂ ਕਿਹਾ ਸੀ ਕਿ “ਅਸੀਂ ਡੋਜ਼ੀਅਰ ਨਹੀਂ ਭੇਜਦੇ; ਅਸੀਂ ਉਹਨਾਂ ਨੂੰ ਘਰਾਂ ਵਿੱਚ ਵੜ ਕੇ ਮਾਰਦੇ ਹਾਂ।”

ਸਿੱਖ ਫੈਡਰੇਸ਼ਨ ਯੂ.ਕੇ. ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮਾਰਕ ਕਾਰਨੀ ਕਨੇਡਾ ਦੀ ਜਮੀਨੀ ਹਕੀਕਤ ਨੂੰ ਅੱਖੋਂ-ਪਰੋਖੇ ਕਰਦੇ ਹਨ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਸਖਤ ਵਿਰੋਧ ਨਹੀਂ ਕਰਦੇ, ਤਾਂ ਇਹ ਉਹਨਾਂ ਦਾ ਵੱਡਾ ਦੋਗਲਾਪਣ ਮੰਨਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: