Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ – ਬੀਤੇਂ ਦਿਨੀਂ ਸਿੱਖ ਜਥਾ ਮਾਲਵਾ ਵੱਲੋਂ ਬਡਰੁੱਖਾਂ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (ਬਡਰੁੱਖਾਂ) ਵਿਖੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਪਿੰਡ ਦੀਆਂ ਸੰਗਤਾਂ ਦੀ ਇੱਕ ਤਸਵੀਰ

ਸਮਾਗਮ ਦੌਰਾਨ ਪ੍ਰਸਿੱਧ ਢਾਡੀ ਜਥਾ ਭਾਈ ਬਲਦੇਵ ਸਿੰਘ ਲੋਂਗੋਵਾਲ ਜੀ ਵੱਲੋਂ ਸੰਗਤਾਂ ਨੂੰ ਅਕਾਲੀ ਫੂਲਾ ਸਿੰਘ ਜੀ ਦਾ ਸ਼ਹੀਦੀ ਪ੍ਰਸੰਗ ਸੁਣਾਇਆ

ਢਾਡੀ ਜਥਾ ਭਾਈ ਬਲਦੇਵ ਸਿੰਘ ਲੋਂਗੋਵਾਲ

 ਪ੍ਰੋ. ਅਮਨਪ੍ਰੀਤ ਸਿੰਘ ਜੀ ਨੇ ਅਕਾਲੀ ਕੌਣ ਹੁੰਦਾ ਹੈ ਦੇ ਨਾਲ ਗੁਰਮਤੇ ਦੇ ਸਿਧਾਂਤ ਬਾਰੇ ਕਾਫੀ ਵਿਸਥਾਰ ‘ਚ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਪ੍ਰੋ. ਅਮਨਪ੍ਰੀਤ ਸਿੰਘ ਜੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

 

ਇਸ ਮੌਕੇ ਭਾਈ ਗੁਰਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਬੱਚਿਆਂ ਦੀ ਗੁਰਬਾਣੀ ਸੰਥਿਆਂ ਸਬੰਧੀ ਚੱਲ ਰਹੇ ਕਾਰਜਾਂ ਦੀ ਸਲਾਘਾ ਕੀਤੀ ਅਤੇ ਗੁਰੂ ਦੇ ਅਦਬ ਸਤਿਕਾਰ ਸਬੰਧੀ ਸਾਡੀਆਂ ਬਣਦੀਆਂ ਜਿੰਮੇਵਾਰੀਆਂ ਤੋੰ ਸੰਗਤਾਂ ਨੂੰ ਜਾਣੂ ਕਰਵਾਇਆ।

ਭਾਈ ਗੁਰਜੀਤ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਭਾਈ ਮਲਕੀਤ ਸਿੰਘ ਨੇ ਸੰਗਤ ਅਤੇ ਗੁਰਦੁਆਰਾ ਸਾਹਿਬ ਦੀ ਮਹੱਤਤਾ ਬਾਬਤ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਆਈ ਸੰਗਤ ਦਾ ਧੰਨਵਾਦ ਕੀਤਾ।

ਭਾਈ ਮਲਕੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ।

ਸਿੱਖ ਜਥਾ ਮਾਲਵਾ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਜੀ ਦੇ ਮਹਾਨ ਕੋਸ਼ ਵਿੱਚ ਲਿਖੇ ਗੁਰਦੁਆਰਾ ਸਾਹਿਬ ਕੀ ਹੈ ਦਾ ਚਿੰਨ੍ਹ ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ ਗਿਆ।

ਸਮਾਗਮ ਵਿੱਚ ਪਿੰਡ ਦੀ ਸੰਗਤ ਦੇ ਨਾਲ-ਨਾਲ ਬੱਚਿਆਂ ਨੇ ਵੀ ਵਧ ਚੜ ਕੇ ਹਾਜਰੀ ਭਰੀ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ। ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਨੌਜਵਾਨਾਂ ਨੇ ਹੱਥੀੰ ਸੇਵਾ ਕਰਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਭਾਈ ਮਨਜੀਤ ਸਿੰਘ (ਗ੍ਰੰਥੀ ਸਿੰਘ), ਭਾਈ ਅਮਰਜੀਤ ਸਿੰਘ ਬਡਰੁੱਖਾਂ, ਭਾਈ ਸਤਪਾਲ ਸਿੰਘ, ਭਾਈ ਪਰਵਿੰਦਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਧੰਨਾ ਸਿੰਘ ਉਭਾਵਾਲ, ਭਾਈ ਇੰਦਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜਰ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: