September 1, 2015 | By ਸਿੱਖ ਸਿਆਸਤ ਬਿਊਰੋ
ਕੈਲਗਰੀ (31 ਅਗਸਤ, 2015): ਸਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਜਿਸਨੇ ਪੰਜਾਬ ਵਿੱਚ ਸਿੱਖ ਨੌਜਾਵਾਨੀ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਤਲਾਂ ਨੂੰ ਠੱਲ ਪਾਈ, ਦਾ ਸ਼ਹੀਦੀ ਦਿਾਹਾੜਾ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ। ਦਾ ਸ਼ਹੀਦੀ ਦਿਹਾੜਾ ਲਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ।
ਮੌਜੂਦਾ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਕਰਵਾਏ ਗਏੇ ਇਸ ਦੂਜੇ ਸਾਲਨਾ ਸ਼ਹੀਦੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਤੇਜ ਸਿੰਘ ਬਠਿੰਡੇ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਸਮੇਂ ਕਥਾ ਵਾਚਕ ਭਾਈ ਅਨੂਪ ਸਿੰਘ ਸ੍ਰੋਮਣੀ ਕਮੇਟੀ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਸਮੇਂ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਤੇ ਸ਼ਹੀਦ ਭਾਈ ਅਨੋਖ ਸਿੰਘ ਦੇ ਸ਼ਹੀਦੀ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਸ਼ਹੀਦਾਂ ਨਾਲ ਸਬੰਧਿਤ ਕੈਲਗਰੀ ‘ਚ ਰਹਿ ਰਹੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾਂ ‘ਚ ਭਾਈ ਬਲਬੀਰ ਸਿੰਘ ਦੇ ਭਰਾ, ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਸਪੁੱਤਰੀ, ਸ਼ਹੀਦ ਭਾਈ ਦਿਲਾਵਰ ਸਿੰਘ ਦੇ ਮਾਤਾ-ਪਿਤਾ ਤੇ ਸ਼ਹੀਦ ਭਾਈ ਸੁਰਜੀਤ ਸਿੰਘ ਸੰਧੂ ਦੇ ਭੈਣ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸਪੁੱਤਰ ਨੂੰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਢਾਡੀ ਜਥਾ ਗਿਆਨੀ ਨਾਥ ਸਿੰਘ ਹਮੀਦੀ ਦੇ ਜਥੇ ਨੇ ਢਾਡੀ ਵਾਰਾਂ ਰਾਹੀ ਸ਼ਹੀਦਾਂ ਦੀ ਦਾਸਤਾਨ ਸਾਂਝੀ ਕੀਤੀ। ਪੰਥ ਪ੍ਰਸਿੱਧ ਕਵੀਸ਼ਰੀ ਜਥਾ ਗਿਆਨੀ ਸਰੂਪ ਸਿੰਘ ਸੂਰਵਿੰਡ ਵਾਲਿਆ ਨੇ ਵੀ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਭਾਈ ਅਰਸ਼ਦੀਪ ਸਿੰਘ ਤੇ ਭਾਈ ਰਣਬੀਰ ਸਿੰਘ ਨੇ ਨਿਭਾਈ।
Related Topics: Shaheed Bhai Dilawar Singh, Sikhs in Canada