May 31, 2015 | By ਸਿੱਖ ਸਿਆਸਤ ਬਿਊਰੋ
ਜਲੰਧਰ, ਲੁਧਿਆਣਾ(31 ਮਈ, 2015): ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।
ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਪ੍ਰਤੀ ਨਿਧਾਂ ਦੀ ਅਗਵਾਈ ਵਿੱਚ ਸਿੱਖ ਸੰਗਤ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਾਂ ਰੋਕੀਆਂ।ਜਲੰਧਰ ਰੇਲਵੇ ਸਟੇਸ਼ਨ ‘ਤੇ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਕੀਤੀ ਗਈ ਸੀ।
ਸੂਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ 11 ਵਜੇ ਵੱਡੀ ਗਿਣਤੀ ਵਿੱਚ ਸਿੱਖ ਕਾਰਕੂਨ ਇਕੱਠੇ ਹੋਣੇ ਸ਼ੁਰੂ ਹੋਏ। ਸਿੱਖ ਸੰਘਰਸ਼ ਕਮੇਟੀ ਦੇ ਅਗੂਆਂ ਵੱਲੌਂ ਸੰਖੇਪ ਸੰਬੋਧਨ ਵਿੱਚ ਅੱਜ ਦੇ ਇਸ ਰੇਲ ਰੋਕੋ ਮੁਜ਼ਾਹਰੇ ਦਾ ਮਨੋਰਥ ਦੱਸਿਆ ਗਿਆ ਅਤੇ ਮੁਜ਼ਾਹਰਾ ਕਾਰੀਆਂ ਨੂੰ ਸ਼ਾਂਤੀ ਪੁਰਵਕ ਮੁਜ਼ਾਹਰਾ ਕਰਨ ਦੀ ਅਪੀਲ ਕੀਤੀ।ਫਿਰ 12 ਵਜੇ ਦੇ ਕਰੀਬ ਮਜ਼ਾਹਰਾਕਾਰੀ ਮਾਰਚ ਕਰਦੇ ਹੋਏ ਰੇਲ ਦੀਆਂ ਪੱਟੜੀਆਂ ਵੱਲ ਵਧੇ ਅਤੇ ਰੇਲ ਦੀਆਂ ਪੱਟੜੀਆਂ ਵਿੱਚਕਾਰ ਬੈਠ ਕੇ ਰੇਲਾਂ ਨੂੰ ਰੋਕਿਆ।
ਸਿੱਖ ਮੁਜ਼ਾਹਰਾ ਕਾਰੀਆਂ ਵੱਲੋਂ ਰੇਲਾਂ ਰੋਕਣ ਕਰਕੇ ਦਿੱਲੀ ਜੰਮੂ ਅਤੇ ਦਿੱਲੀ ਅੰਮ੍ਰਿਤਸਰ ਰੇਲਵੇ ਸੇਵਾ ਪ੍ਰਭਾਵਿਤ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਨੇੜੇ ਬਾਪੂ ਸੂਰਤ ਸਿੰਘ ਦੇ ਪਿੰਡ ਹਸਨਪੁਰ ਵਿੱਚ ਵੀ ਸਿੱਖ ਜੱਥੇਬੰਦੀਆਂ ਦੇ ਕਾਰਕੂਨਾਂ ਵੱਲੋਂ ਰੇਲਵੇ ਆਵਾਜਾਈ ਠੱਪ ਕੀਤੀ ਗਈ ਅਤੇ ਬਾਪੂ ਸੂਰਤ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਰੇਕ ਰੋਕ ਮੁਜ਼ਾਹਰੇ ਵਿੱਚ ਭਾਗ ਲਿਆ।
ਇੱਥੇ ਇਹ ਵਰਨਣਯੋਗ ਹੈ ਕਿ ਬਾਪੂ ਸੂਰਤ ਸਿੰਘ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਤੋਂ ਰਿਹਾਅ ਨਾ ਕੀਤੇ ਜਾਣ ਵਾਲੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ।
Related Topics: Bandi Singhs Rihai Sangharsh Committee, Bapu Surat Singh Khalsa, Sikh organisations, Sikh Political Prisoners