Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Jaswant Singh Khaira

ਲਾਲਾ ਜਗਤ ਨਰਾਇਣ ਦੇ ਸਮਾਗਮ ‘ਚ ਸ਼ਿਰਕਤ ਕਰਨ ਦੇ ਮਸਲੇ ਵਿਚ ਮਸਤੂਆਣਾ ਸਾਹਿਬ ਦੇ ਕੌਂਸਲ ਸਕੱਤਰ ਨੇ ਮੰਗੀ ਮਾਫੀ

ਲਾਲਾ ਜਗਤ ਨਰਾਇਣ ਦੇ ਸਮਾਗਮ ‘ਚ ਸ਼ਿਰਕਤ ਕਰਨ ਦੇ ਮਸਲੇ ਵਿਚ ਮਸਤੂਆਣਾ ਸਾਹਿਬ ਦੇ ਕੌਂਸਲ ਸਕੱਤਰ ਨੇ ਮੰਗੀ ਮਾਫੀ

ਸੰਗਰੂਰ: ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ ਜਾਰੀ ਕੀਤਾ ਹੈ।

ਜਸਵੰਤ ਸਿੰਘ ਖਹਿਰਾ

ਖਹਿਰਾ ਨੇ ਕਿਹਾ ਕਿ ਕੈਂਪ ਤੋਂ ਇਕ ਦਿਨ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਬਤੌਰ ਮਹਿਮਾਨ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ, ਜਿਸ ’ਤੇ ਉਨ੍ਹਾਂ ਨੇ ਹਾਮੀ ਭਰੀ। ਉਨ੍ਹਾਂ ਮੁਤਾਬਕ ਸਕੂਲ ਵਿੱਚ ਹੋਣ ਵਾਲੇ ਖੂਨਦਾਨ ਕੈਂਪ ਨੂੰ ਲਾਲਾ ਜਗਤ ਨਰਾਇਣ ਦੀ ਯਾਦ ਵਿੱਚ ਕਰਵਾਏ ਜਾਣ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ।

sikh-jatha-malwa-accountability-sikh-institution-heads
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਵੱਲੋਂ ਲਾਲਾ ਜਗਤ ਨਰਾਇਣ ਦੀ ਤਸਵੀਰ ਅੱਗੇ ਜੋਤ ਜਗਾਉਣ ਦੀ ਤਸਵੀਰ।

ਉਨ੍ਹਾਂ ਦੱਸਿਆ ਕਿ ਕੈਂਪ ਵਾਲੀ ਥਾਂ ’ਤੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਸਮਾਗਮ ‘ਜਗ ਬਾਣੀ’ ਅਤੇ ‘ਪੰਜਾਬ ਕੇਸਰੀ’ ਵੱਲੋਂ ਕਰਵਾਇਆ ਜਾ ਰਿਹਾ ਹੈ। ਮਹਿਮਾਨ ਵਜੋਂ ਉਨ੍ਹਾਂ ਨੂੰ ਕੈਂਪ ਦੀ ਸ਼ੁਰੂਆਤੀ ਰਸਮ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ, ਜਿਸ ਤਹਿਤ ਉਨ੍ਹਾਂ ਨੇ ਵਿੱਦਿਅਕ ਅਦਾਰਿਆਂ ਵਿੱਚ ਪ੍ਰਚਲਿਤ ਤਾਂਬੇ ਦੇ ਸਟੈਂਡ ’ਤੇ ਲੱਗੇ ਦੀਵੇ ਜਗਾਉਣ ਦੀ ਰਸਮ ਵਿੱਚ ਹਿੱਸਾ ਲਿਆ।

ਖਹਿਰਾ ਅਨੁਸਾਰ ਰਸਮ ਤੋਂ ਬਾਅਦ ਜਦੋਂ ਉਹ ਆਪਣੀ ਥਾਂ ’ਤੇ ਜਾ ਕੇ ਬੈਠੇ ਤਾਂ ਉਨ੍ਹਾਂ ਦੀ ਨਜ਼ਰ ਲਾਲਾ ਜਗਤ ਨਰਾਇਣ ਦੀ ਤਸਵੀਰ ’ਤੇ ਪਈ। ਇਸ ਬਾਰੇ ਸਕੂਲ ਪ੍ਰਬੰਧਕਾਂ ਤੋਂ ਪੁੱਛਣ ’ਤੇ ਉਨ੍ਹਾਂ ਨੂੰ ਸਮਾਗਮ ਦੇ ਪੂਰੇ ਸੰਦਰਭ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਉਹ ਬਿਨਾਂ ਕੋਈ ਭਾਸ਼ਣ ਦਿੱਤੇ ਸਮਾਗਮ ਤੋਂ ਵਾਪਸ ਆ ਗਏ।

10 ਅਗਸਤ ਦੀਆਂ ਅਖ਼ਬਾਰਾਂ ਵਿੱਚ ਉਨ੍ਹਾਂ ਦੇ ਨਾਂ ਨਾਲ ਲਾਲਾ ਜਗਤ ਨਰਾਇਣ ਦੀ ਉਸਤਤ ਸਬੰਧੀ ਛਪੇ ਬਿਆਨਾਂ ਨੂੰ ਖਹਿਰਾ ਨੇ “ਬਿਲਕੁਲ ਝੂਠ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉੱਥੇ ਕੋਈ ਬਿਆਨ ਨਹੀਂ ਦਿੱਤਾ ਅਤੇ ਪੱਤਰਕਾਰ ਨਾਲ ਫੋਨ ’ਤੇ ਗੱਲ ਕਰਨ ਤੋਂ ਬਾਅਦ ਪੱਤਰਕਾਰ ਵੱਲੋਂ ਨਿੱਜੀ ਤੌਰ ’ਤੇ ਉਨ੍ਹਾਂ ਤੋਂ ਮੁਆਫ਼ੀ ਵੀ ਮੰਗੀ ਗਈ ਹੈ।

ਖਹਿਰਾ ਨੇ ਕਿਹਾ ਕਿ ਅਕਾਲ ਕਾਲਜ ਕੌਂਸਲ ਦੇ ਸਕੱਤਰ ਹੋਣ ਦੇ ਨਾਤੇ ਅਜਿਹੇ ਸਮਾਗਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਿਰਾਸ਼ਾ ਦਾ ਕਾਰਨ ਬਣੀ ਹੈ, ਜਿਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਉਹ ਸਮੁੱਚੀ ਸੰਗਤ ਤੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਅਣਜਾਣੇ ਵਿੱਚ ਹੋਈ ਇਸ ਭੁੱਲ ਲਈ ਉਨ੍ਹਾਂ ਨੂੰ ਬਖ਼ਸ਼ਿਆ ਜਾਵੇਗਾ ਅਤੇ ਭਵਿੱਖ ਵਿੱਚ ਅਜਿਹਾ ਨਾ ਵਾਪਰੇ, ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਸਿੱਖਾਂ ਦੀਆਂ ਸੰਸਥਾਵਾਂ ਦੇ ਮੁਖੀਆਂ ਦੇ ਗੈਰ-ਸਿਧਾਂਤਕ ਅਮਲਾਂ ਦੀ ਜਵਾਬਦੇਹੀ ਤੈਅ ਹੋਵੇ: ਸਿੱਖ ਜਥਾ ਮਾਲਵਾ

ਜਿਕਰਯੋਗ ਹੈ ਕਿ ‘ਸਿੱਖ ਜਥਾ ਮਾਲਵਾ’ ਵੱਲੋਂ ਇਸ ਮਸਲੇ ਸਬੰਧੀ ਹਾਲ ਹੀ ਵਿਚ ਬਿਆਨ ਜਾਰੀ ਕਰ ਕੇ ਸਿੱਖ ਸੰਸਥਾਵਾਂ ਦੇ ਮੁਖੀਆਂ ਦੇ ਅਜਿਹੇ ਅਮਲਾਂ ਲਈ ਉਨਾਂ ਦੀ ਜਵਾਬਦੇਹੀ ਦੀ ਗੱਲ ਉਭਾਰੀ ਗਈ ਸੀ।

ਸ. ਖਹਿਰਾ ਨੇ ਆਪਣੇ ਸਪਸ਼ਟੀਕਰਨ ਦੇ ਅਖੀਰ ਵਿਚ ਸੰਗਤ ਨੂੰ ਸੰਤ ਅਤਰ ਸਿੰਘ ਜੀ ਦੇ ਆ ਰਹੇ 100 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਸੰਗਤ ਤੋਂ ਅਸੀਸ ਦੇਣ ਦੀ ਬੇਨਤੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: