ਕੌਮਾਂਤਰੀ ਖਬਰਾਂ » ਸਿੱਖ ਖਬਰਾਂ

ਵਰਲਡ ਸਿੱਖ ਪਾਰਲੀਮੈਟ ਵੱਲੋ ਘੱਲੂਘਾਰਾ ਯਾਦਗਰੀ ਪ੍ਰਦਰਸ਼ਨੀ ਲਗਾਈ ਗਈ

June 7, 2024 | By

ਫਰੈਕਫੋਰਟ :- ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਜਰਮਨ ਦੇ ਸਿੱਖਾਂ ਤੇ ਪੰਥਕ ਜਥੇਬੰਦੀਆਂ ਵੱਲੋ ਰੋਹ ਮੁਜ਼ਾਹਰਾ ਕੀਤਾ ਗਿਆ।

ਇਸ ਦੌਰਾਨ ਜਰਮਨ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਵਿਚਾਰਾਂ ਦੁਆਰਾ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ।

ਪੰਥਕ ਬੁਲਰਿਆਂ ਦੀ ਸ਼ੁਰੂਆਤ ਭਾਈ ਅਵਤਾਰ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ , ਵਰਲਡ ਸਿੱਖ ਪਾਰਲੀਮੈਂਟ ਦੇ ਕੋ -ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਬੱਬਰ ਖਾਲਸਾ ਜਰਮਨੀ ਦੇ ਭਾਈ ਰਜਿੰਦਰ ਸਿੰਘ ਬੱਬਰ, ਜਥੇਦਾਰ ਸਤਨਾਮ ਸਿੰਘ ਬੱਬਰ, ਭਾਈ ਜਸਵੰਤ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਇੰਟਰਨੈਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਸੁਖਵਿੰਦਰ ਸਿੰਘ ਕਲੋਨ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਭਾਈ ਗੁਰਪਾਲ ਸਿੰਘ ਪਾਲਾ, ਭਾਈ ਪ੍ਰਤਾਪ ਸਿੰਘ ਬੱਬਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਹੀਰਾ ਸਿੰਘ ਮੱਤੇਵਾਲ, ਸ਼੍ਰੋਮਣੀ ਅਕਾਲੀ ਦਲ ਫਤਹਿ ਦੇ ਸਰਪ੍ਰਸਤ ਭਾਈ ਜਗਤਾਰ ਸਿੰਘ ਮਾਹਲ, ਭਾਈ ਕੁਲਵੀਰ ਸਿੰਘ, ਭਾਈ ਹਰਮੀਤ ਸਿੰਘ ਲੇਹਲ, ਭਾਈ ਜਤਿੰਦਰ ਸਿੰਘ, ਭਾਈ ਨਰਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੁਆਰਾ ਹਿੰਦੋੁਸਤਾਨ ਦੀ ਹਕੂਮਤ ਵੱਲੋ ਜੂਨ 84 ਦੇ ਖੂਨੀ ਘੱਲੂਘਾਰੇ ਦੇ ਵਰਤਾਏ ਕਹਿਰ ਨੂੰ ਯਾਦ ਕਰਦਿਆਂ ਹੋਇਆ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋ ਘੱਲੂਘਾਰਾ ਯਾਦਗਰੀ ਪ੍ਰਦਰਸ਼ਨੀ ਲਗਾਈ ਗਈ ਤੇ ਜਰਮਨ ਵਿੱਚ ਲਿਟਰੇਚਰ ਵੰਡਿਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,