ਅਜੀਤ ਵਿੱਚ ਨਸ਼ਰ ਖਬਰ ਮੁਤਾਬਿਕ ਪਾਕਿਸਤਾਨ ਵੱਲੋਂ ਐਲ. ਓ. ਸੀ. ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਅਤੇ ਹੁਰੀਅਤ ਨੇਤਾਵਾਂ ਦੀ ਪਾਕਿਸਤਾਨ ਹਾਈ ਕਮਿਸ਼ਨਰ ਅਬਦੁਲ ਬਾਸਿਤ ਨਾਲ ਹੋਈ ਬੈਠਕ ਤੋਂ ਬਾਅਦ ਭਾਰਤ ਨੇ 25 ਅਗਸਤ ਨੂੰ ਇਸਲਾਮਾਬਾਦ ‘ਚ ਪਾਕਿਸਤਾਨ ਨਾਲ ਹੋਣ ਜਾ ਰਹੀ ਵਿਦੇਸ਼ ਸਕੱਤਰਾਂ ਦੀ ਵਾਰਤਾ ਨੂੰ ਰੱਦ ਕਰ ਦਿੱਤਾ ਪਰ ਪਾਕਿਸਤਾਨ ਅਤੇ ਵੱਖਵਾਦੀਆਂ ਦੇ ਰਵੱਈਏ ‘ਚ ਕੋਈ ਬਦਲਾਅ ਨਹੀਂ ਆਇਆ ਹੈ।
ਭਾਰਤ ਦੇ ਸਖ਼ਤ ਰੁਖ ਦੇ ਬਾਵਜੂਦ ਕਸ਼ਮੀਰ ਦੇ ਵੱਖਵਾਦੀ ਨੇਤਾ ਅੱਜ ਪਾਕਿਸਤਾਨੀ ਹਾਈ ਕਮਿਸ਼ਨਰ ਅਬਦੁਲ ਬਾਸਿਤ ਨਾਲ ਮੁਲਾਕਾਤ ਕਰਨਗੇ।
ਹੁਰੀਅਤ ਕਾਨਫ਼ਰੰਸ ਦੇ ਉਦਾਰਵਾਦੀ ਧੜੇ ਨੇ ਕਿਹਾ ਕਿ ਮੀਰਵਾਈਜ ਉਮਰ ਫ਼ਾਰੂਕ ਅੱਜ ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਨੇ ਗੱਲਬਾਤ ਰੱਦ ਕਰ ਦਿੱਤੀ ਹੈ।