Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Misl satluj Launches Campaign for Punjab’s Claim Over Chandigarh

ਮਿਸਲ ਸਤਲੁਜ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਅਟੱਲ ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਦੀ ਸ਼ੁਰੂਆਤ

ਮਿਸਲ ਸਤਲੁਜ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਅਟੱਲ ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਦੀ ਸ਼ੁਰੂਆਤ

ਚੰਡੀਗੜ੍ਹ: ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਬੀਤੇ ਦਿਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਮੁੱਖ ਸਥਾਨ ਮਟਕਾ ਚੌਕ ਅਤੇ ਸੈਕਟਰ-17 ਪਲਾਜ਼ਾ ਤੋਂ ‘ਪੂਰਾ ਪੰਜਾਬ’ ਮੁਹਿੰਮ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕੀਤਾ ਗਿਆ।

Misl satluj Launches Campaign for Punjab’s Claim Over Chandigarh

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਅੱਜ ਤੋਂ ਲਗਭਗ 40 ਸਾਲ ਪਹਿਲਾਂ ਇਸੇ ਦਿਨ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਣਾ ਸੀ, ਪਰ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਜੇ ਤੱਕ ਵੀ ਕਾਗਜ਼ਾਂ ਤੱਕ ਹੀ ਸੀਮਿਤ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਇੱਕ ਪ੍ਰਸ਼ਾਸਕੀ ਸ਼ਹਿਰ ਨਹੀਂ, ਸਗੋਂ ਪੰਜਾਬ ਦੀ ਰਾਜਨੀਤਿਕ, ਸੰਵਿਧਾਨਿਕ ਅਤੇ ਇਤਿਹਾਸਕ ਅਤੇ ਸੱਭਿਆਚਾਰਕ ਪਛਾਣ ਹੈ।

ਉਨ੍ਹਾਂ ਦੱਸਿਆ ਕਿ ‘ਪੂਰਾ ਪੰਜਾਬ’ ਮੁਹਿੰਮ ਦਾ ਮਕਸਦ ਪੰਜਾਬ ਦੇ ਹੱਕਾਂ ਨੂੰ ਮੁੜ ਕੇਂਦਰੀ ਮੰਚ ‘ਤੇ ਲਿਆਉਣਾ ਅਤੇ ਚੰਡੀਗੜ੍ਹਮਿਸਲ ਸਤਲੁਜ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਅਟੱਲ ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਦੀ ਸ਼ੁਰੂਆਤ, ਪਾਣੀਆਂ, ਸਰੋਤਾਂ ਅਤੇ ਸੰਵਿਧਾਨਿਕ ਅਧਿਕਾਰਾਂ ਸਬੰਧੀ ਪੰਜਾਬ ਨਾਲ ਹੋ ਰਹੀ ਨਾਇਨਸਾਫ਼ੀ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨਾ ਹੈ। ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ, ਕਸਬੇ ਅਤੇ ਪਿੰਡ ਤੱਕ ਲੈ ਜਾਈ ਜਾਵੇਗੀ।

ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਕਿਸੇ ਇੱਕ ਸੰਗਠਨ ਜਾਂ ਵਰਗ ਦੀ ਨਹੀਂ, ਸਗੋਂ ਪੂਰੀ ਕੌਮ ਦੀ ਸਾਂਝੀ ਲੜਾਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਚੰਡੀਗੜ੍ਹ ਸਬੰਧੀ ਪੰਜਾਬ ਦੇ ਹੱਕ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ, ਤਦ ਤੱਕ ਮਿਸਲ ਸਤਲੁਜ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ।

ਮਿਸਲ ਸਤਲੁਜ ਨੇ ਪੰਜਾਬ ਦੀਆਂ ਸਮੂਹ ਪੰਥਕ, ਸਮਾਜਿਕ ਅਤੇ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਅਵਾਜ਼ ਬਣਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ
ਸਮਾਜਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਭਲਕੇ 'ਟੀਚੇ ਅਤੇ ਮਨੋਰਥ 2024' ਦਸਤਾਵੇਜ਼ ਦਾ ਖਰੜਾ ਜਾਰੀ ਕੀਤਾ ਜਾ ਰਿਹਾ ਹੈ।
ਸਮਾਜਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਭਲਕੇ 'ਟੀਚੇ ਅਤੇ ਮਨੋਰਥ 2024' ਦਸਤਾਵੇਜ਼ ਦਾ ਖਰੜਾ ਜਾਰੀ ਕੀਤਾ ਜਾ ਰਿਹਾ ਹੈ।
ਬੀਤੇ ਸਮੇਂ ਤੋਂ ਇਹ ਗੱਲ ਵੇਖੀ ਹੈ ਕਿ ਸੁਹਿਰਦਤਾ ਨਾਲ ਸਿੱਖਾਂ ਵਿਚ ਏਕਤਾ ਇਤਫਾਕ ਤੇ ਭਵਿੱਖ ਦੀ ਵਿਓਂਤਬੰਦੀ ਬਾਰੇ ਗੱਲ ਕਰਨ ਵਾਲਿਆਂ ਦੇ ਸਫੇ ਦਿੱਲੀ ਦਰਬਾਰ ਵੱਲੋਂ ਰੋਕੇ ਜਾ ਰਹੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: