Site icon Sikh Siyasat News

ਨਵਜੋਤ ਕੌਰ ਸਿੱਧੂ ਦਾ ਭਾਜਪਾ ਤੋਂ ਅਸਤੀਫਾ; ਸਾਂਪਲਾ ਵਲੋਂ ਅਸਤੀਫਾ ਪ੍ਰਵਾਨ

ਡਾ. ਨਵਜੋਤ ਕੌਰ ਸਿੱਧੂ

ਚੰਡੀਗੜ੍ਹ: ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਨਵਜੋਤ ਕੌਰ ਸਿੱਧੂ (ਫਾਈਲ ਫੋਟੋ)

ਨਵਜੋਤ ਸਿੰਘ ਸਿੱਧੂ ਵੱਲੋਂ ਜੁਲਾਈ ’ਚ ਰਾਜ ਸਭਾ ਅਤੇ ਫਿਰ ਸਤੰਬਰ ’ਚ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਡਾ. ਸਿੱਧੂ ਵੱਲੋਂ ਪਾਰਟੀ ਛੱਡਣ ਦਾ ਮਾਮਲਾ ਲਟਕਿਆ ਹੋਇਆ ਸੀ। ਸੂਤਰਾਂ ਦਾ ਦੱਸਣਾ ਹੈ ਕਿ ਸਿੱਧੂ ਜੋੜੀ ਦੇ ਕਰੀਬੀ ਵਿਧਾਇਕਾਂ ਪਰਗਟ ਸਿੰਘ, ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਵੱਲੋਂ ਉਨ੍ਹਾਂ ’ਤੇ ਭਾਜਪਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਭਾਜਪਾ ’ਚ ਉਨ੍ਹਾਂ ਦੇ ਪਤੀ ਨਜਵੋਤ ਸਿੰਘ ਸਿੱਧੂ ਦਾ ਉਸ ਸਮੇਂ ਪ੍ਰਭਾਵ ਹੋਣ ਕਾਰਨ ਵਿਧਾਇਕਾ ਨੂੰ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਾ. ਸਿੱਧੂ ਅੱਜ ਪ੍ਰੈਸ ਕਾਨਫਰੰਸ ਕਰਕੇ ਅਸਤੀਫੇ ਦੇ ਕਾਰਨਾਂ ਬਾਰੇ ਦੱਸਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version