Site icon Sikh Siyasat News

ਸਿੱਖ ਸੰਗਤਾਂ ਦੇ ਵਿਰੋਧ ਕਾਰਣ ਅਵਤਾਰ ਸਿੰਘ ਮੱਕੜ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚੇ ਛੱਡਣੀ ਪਈ

ਫਤਿਹਗੜ੍ਹ ਸਾਹਿਬ ( 16 ਅਕਤੂਬਰ, 2015): ਅੱਜ ਇੱਥੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਹਿਲੀ ਪੰਜਾਬੀ ਵਿਸ਼ਵ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੂੰ ਸੰਗਤਾਂ ਦੇ ਕਰੜੇ ਵਿਰੋਧ ਪ੍ਰਦਰਸ਼ਨ ਕਰਕੇ ਮੀਟਿੰਗ ਵਿੱਚ ਵਿਚਾਲੇ ਛੱਡ ਕੇ ਹੀ ਜਾਣਾ ਪਿਆ।

ਅਵਤਾਰ ਸਿੰਘ ਮੱਕੜ (ਫਾਈਲ ਫੋਟੋ)

ਅੱਜ ਜਦ ਮੀਟਿੰਗ ਹਾਲ ਵਿੱਚ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਚੱਲ ਰਹੀ ਸੀ ਤਾਂ ਬਾਹਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੂਨਾਂ ਅਤੇ ਸਿੱਖ ਸੰਗਤਾਂ ਵੱਲੋਂ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਦੇ ਮਾਮਲੇ ‘ਤੇ ਕਰੜਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸਦੇ ਮੱਦੇ ਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਟਿੰਗ ਵਿੱਚ ਛੱਡ ਕੇ ਜਾਣ ਵਿੱਚ ਹੀ ਬਿਹਤਰੀ ਸਮਝੀ।

ਇਸ ਮੀਟੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ ਅੰਤਰਿੰਗ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਨੇ ਹਿੱਸਾ ਨਹੀ ਲਿਆ।

ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਕਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਯੂਨੀਵਰਸਿਟੀ ਕੀਤੀ ਬੰਦ: 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ “ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ” ਦੇ ਵਿਦਿਆਰਥੀਆਂ ਨੇ ਕੱਲ ਕੋਟਕਪੂਰਾ ਘਟਨਾਂ ਦਟ ਰੋਸ ਵਜੋਂ ਰੋਹ ਭਰਪੁਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸਦੇ ਚੱਲਦਿਆਂ ਪ੍ਰਬੰਧਕਾਂ ਨੇ ਕੱਲ ਦੋ ਵਜੇ ਤੋਂ ਬਾਅਦ ਯੂਨੀਵਰਸਿਟੀ ਨੂੰ ਬਮਦ ਕਰ ਦਿੱਤਾ ਗਿਆ, ਜੋ ਅੱਜ ਵੀ ਬੰਦ ਰਹੀ।

ਮਾਤਾ ਗੁਜ਼ਰੀ ਕਾਲਜ਼ ਦੇ ਵਿਦਿਆਰਥੀਆਂ ਨੇ ਕੀਤਾ ਰੋਸ ਮਾਰਚ:

ਫਤਿਹਗੜ੍ਹ ਸਾਹਿਬ ਦੇ ਹੀ ਮਾਤਾ ਗੁਜ਼ਰੀ ਕਾਲਜ਼ ਦੇ ਵਿਦਿਆਰਥੀਆਂ ਨੇ ਕੋਟਕਪੂਰਾ ਘਟਨਾ ਦੇ ਵਿਰੁੱਧ ਕਲਾਸਾਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਮਾਤਾ ਗੁਜ਼ਰੀ ਕਾਲਜ਼ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਰੋਹ ਭਰਪੂਰ ਮਾਰਚ ਕੀਤਾ।

ਜ਼ਿਕਰਯੋਗ ਹੈ ਕਿ ਲੰਘੀ 24 ਸਤੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੋਦਾ ਸਾਧ ਨੂੰ ਦਿੱਤੇ ਮਾਫੀਨਾਮੇ, ਸ਼੍ਰੀ ਗੁਰ੍ਹ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਅਤੇ ਪਲਿਸ ਗੋਲੀਬਾਰੀ ਦੇ ਮਾਮਲੇ ਵਿੱਚ ਸਿੱਖ ਪੰਥ ਨਾਲ ਨਾ ਖੜਨ ਵਾਲੇ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਨੂੰ ਸਮੇਤ ਪ੍ਰਧਾਨ ਸਿੱਖ ਸੰਗਤਾਂ ਦੇ ਕਰੜੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version