ਸਿੱਖ ਖਬਰਾਂ

ਸਿੱਖ ਰੋਹ: ਸਕੂਲ ਦੀ ਕੰਧ ਤੋੜ ਕੇ ਸੁਖਬੀਰ ਬਾਦਲ ਨੂੰ ਗੁਰੂ ਘਰ ਪਹੁੰਚਾਇਆ

October 24, 2015 | By

ਮਾਨਸਾ (24 ਅਕਤੂਬਰ, 2015): ਸਿੱਖ ਸੰਗਤਾਂ ਦੇ ਰੋਹ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮਾਨਸਾ ਜਿਲੇ ਦੇ  ਗੁਰਦੁਆਰਾ ਪਾਤਸ਼ਾਹੀ ਨੌਵੀਂ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸਕੂਲ ਅਤੇ ਗੁਰਦੁਆਰਾ ਸਾਹਿਬ ਦੀ ਕੰਧ ਤੋੜ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ।

Sukhbir bada

ਸੁਖਬੀਰ ਬਾਦਲ (ਫਾਈਲ ਫੋਟੋ)

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਸ਼ਚਾਤਾਪ ਵਜੋਂ ਜ਼ਿਲ੍ਹਾ ਜਥੇਬੰਦੀ ਵੱਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ  ‘ਤੇ ਪਹੁੰਚੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਸਿੱਖ ਸੰਗਤਾਂ ਦੇ ਰੋਸ ਅਤੇ ਸੁਰੱਖਿਆ ਦੇ ਪੱਖ ਤੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦੀ 10 ਫ਼ੁੱਟ ਕੰਧ ਤੋੜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ ‘ਚ ਪਹੁੰਚਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਬਣੇ ਸਕੂਲ ਵਿਖੇ ਹੈਲੀਪੈਡ ਬਣਾਇਆ ਗਿਆ ਸੀ।

ਸੁਖਬੀਰ ਬਾਦਲ ਨੂੰ ਗੁਰੂ ਘਰ ਦੇ ਮੁੱਖ ਦਰਵਾਜ਼ੇ ‘ਤੇ ਲਿਆਉਣ ਦੀ ਬਜਾਏ ਉਨ੍ਹਾਂ ਨੂੰ ਸਕੂਲ ਅਤੇ ਗੁਰੂ ਘਰ ਦੀ ਸਾਂਝੀ ਕੰਧ ਤੋੜ ਕੇ ਦਰਬਾਰ ਸਾਹਿਬ ਵਿਚ ਲਿਆਉਣ ਲਈ ਰਸਤਾ ਬਣਾਉਣਾ ਪਿਆ ਜਿਸ ਦੀ ਇਲਾਕੇ ਵਿਚ ਖ਼ੂਬ ਚਰਚਾ ਹੈ।

ਭੋਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਏਜੰਸੀਆਂ ਦੀ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ ਹਨ ਜਦਕਿ ਇਨ੍ਹਾਂ ਘਟਨਾਵਾਂ ਦੀਆਂ ਤਾਰਾਂ ਵਿਦੇਸ਼ਾਂ ਨਾਲ ਵੀ ਜੁੜੀਆਂ ਹੋਈਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,