October 16, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ਉੱਤੇ ਕਿਸਾਨਾਂ ਵਿਰੁੱਧ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ਉੱਤੇ ਅਧਾਰਹੀਣ ਬਿਆਨ ਜਾਰੀ ਕਰਨ ਲਈ ਆਮ ਆਦਮੀ ਪਾਰਟੀ ਦੀ ਨੁਕਤਾਚੀਨੀ ਕੀਤੀ ਅਤੇ ਕਿਹਾ ਹੈ ਕਿ ਜਿਹੜੀ ਪਾਰਟੀ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਦੋ ਫੀਸਦੀ ਵੋਟਾਂ ਤੱਕ ਹੇਠਾਂ ਆ ਗਈ ਹੈ ਉਹ ਛੇਤੀ ਹੀ ਜ਼ੀਰੋ ਫੀਸਦੀ ’ਤੇ ਚਲੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁੱਚਾ ਸਿੰਘ ਛੋਟੇਪੁਰ ਨੇ 2014 ਦੀ ਲੋਕ ਸਭਾ ਚੋਣ ਦੌਰਾਨ 1,73,376 ਵੋਟਾਂ ਪ੍ਰਾਪਤ ਕੀਤੀਆਂ ਸਨ ਪਰ ਓਹੀ ਪਾਰਟੀ ਹੁਣ 23,579 ਵੋਟਾਂ ’ਤੇ ਆ ਕੇ ਸਿਮਟ ਗਈ ਹੈ। ਇੱਥੋਂ ਤੱਕ ਕੇ ਇਸ ਦੇ ਉਮੀਦਵਾਰ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ।
ਪਰਾਲੀ ਸਾੜਨ ਉੱਤੇ ਐਨ.ਜੀ.ਟੀ ਦੀ ਪਾਬੰਦੀ ਨੂੰ ਲਾਗੂ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਾਰ ਨਹੀਂ ਚੁੱਕ ਸਕਦੇ। ਉਨ੍ਹਾਂ ਨੇ ਭਾਰੀ ਆਰਥਿਕ ਬੋਝ ਦੇ ਹੇਠ ਪਹਿਲਾਂ ਹੀ ਰਹਿ ਰਹੇ ਕਿਸਾਨਾਂ ਉਤੇ ਹੋਰ ਜ਼ੁਰਮਾਨਾ ਲਾਉਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਨਾਂ ਕਿਹਾ ਕਿ ਆਰਥਿਕ ਬੋਝ ਕਾਰਨ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਵੱਲੋਂ ਘੱਟੋ ਘੱਟ ਸਮਰਥਨ ਮੁੱਲ ਦੇ ਨਾਲ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਲਈ ਸੂਬੇ ਵੱਲੋਂ ਕੀਤੀ ਜਾ ਰਹੀ ਮੰਗ ਦੇ ਸਬੰਧ ਵਿਚ ਕਦਮ ਚੁਕਣੇ ਚਾਹੀਦੇ ਹਨ।
ਸਬੰਧਤ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Issue to stubble burning: AAP submits memorandums to DCs in Punjab …
ਮੰਤਰੀ ਮੰਡਲ ਵਿਚ ਵਾਧਾ ਕੀਤੇ ਜਾਣ ਦੇ ਸਬੰਧ ਵਿਚ ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਸ ਬਾਰੇ ਫੈਸਲਾ ਲੈਣਗੇ।
Related Topics: Captain Amrinder Singh Government, Congress Government in Punjab 2017-2022, Pollution in Punjab, ਖੇਤੀਬਾੜੀ ਸੰਕਟ Agriculture Crisis