ਸਿੱਖ ਖਬਰਾਂ

ਨਵੰਬਰ ’84 ਦਾ ਘਟਨਾਕ੍ਰਮ ਸਿੱਖ ਨਸਲਕੁਸ਼ੀ ਸੀ: ਸ਼੍ਰੀ ਅਕਾਲ ਤਖਤ

July 15, 2010 | By

ਅੰਮ੍ਰਿਤਸਰ (14 ਜੁਲਾਈ, 2010): ਪੰਜਾਬੀ ਦੇ ਰੋਜ਼ਾਨਾ ਅਖਬਾਰ ‘ਅਜੀਤ’ ਦੀ ਇੱਕ ਅਹਿਮ ਖਬਰ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਹਿਮ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਵਿਚ ਸਿੱਖ ਕੌਮ ਨੂੰ ਹਦਾਇਤ ਕੀਤੀ ਗਈ ਕਿ ਨਵੰਬਰ 1984 ਦੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਕਿਹਾ ਜਾਵੇ। ਸਿੰਘ ਸਾਹਿਬ ਵੱਲੋਂ ਲਏ ਗਏ ਫ਼ੈਸਲੇ ’ਚ ਇਹ ਵੀ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਸਚਾਈ ਨੂੰ ਪ੍ਰਮਾਣਿਤ ਕਰ ਚੁੱਕਾ ਹੈ ਤੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦੇ ਚੁੱਕਾ ਹੈ। ਸਿੰਘ ਸਾਹਿਬ ਦੀ ¦ਬੀ ਮੀਟਿੰਗ ਬਾਅਦ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਖਸ ਫਾਰ ਜਸਟਿਸ ਦੀ ਬਦੌਲਤ ਹੀ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਕੈਨੇਡਾ ਦੀ ਸੰਸਦ ਵਿਚ ਪਟੀਸ਼ਨ ਪੇਸ਼ ਕੀਤੀ ਜਾ ਸਕੀ ਹੈ ਜੋ ਕਿ ਇਕ ਅਹਿਮ ਤੇ ਬਹੁਤ ਵੱਡੀ ਪ੍ਰਾਪਤੀ ਹੈ। ਸਿੰਘ ਸਾਹਿਬ ਦੱਸਿਆ ਕਿ 26 ਸਾਲ ਬੀਤ ਗਏ ਹਨ ਹਜ਼ਾਰਾਂ ਦੀ ਗਿਣਤੀ ਵਿਚ ਸਿੱਖਾਂ ਦਾ ਕਤਲ ਬੜੀ ਯੋਜਨਾ ਨਾਲ ਦਿੱਲੀ ਤੇ ਹੋਰਨਾਂ ਥਾਵਾਂ ’ਤੇ ਕੀਤਾ ਗਿਆ ਸੀ। ਸੈਂਕੜੇ ਗੁਰਦੁਆਰਾ ਸਾਹਿਬਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਨੂੰ ਅਗਨ ਭੇਟ ਕਰਕੇ ਸੁਆਹ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਇਕ ਤਰ੍ਹਾਂ ਨਾਲ ਸਿੱਖ ਧਰਮ ’ਤੇ ਸਿੱਧਾ ਹਮਲਾ ਸੀ। ਉਨ੍ਹਾਂ ਬੜੇ ਹੀ ਅਫ਼ਸੋਸ ਨਾਲ ਆਖਿਆ ਕਿ ਨਵੰਬਰ 1984 ਦੇ ਸਿੱਖ ਕਤਲ-ਏ ਆਮ ਨੂੰ ਕਿਸੇ ਨੇ ਸਿੱਖ ਵਿਰੋਧੀ ਦੰਗੇ ਤੇ ਕਿਸੇ ਨੇ ਸਿੱਖ ਕਤਲ-ਏ-ਆਮ ਕਿਹਾ, ਪਰ ਜਿਸ ਢੰਗ ਤੇ ਸੋਚੀ ਸਮਝੀ ਸਾਜਿਸ਼ ਤਹਿਤ ਇਕ ਮੁਹਿੰਮ ਵਿੱਢ ਕੇ ਦੇਸ਼ ਭਰ ਦੇ 18 ਸੂਬਿਆਂ ਤੇ 110 ਸ਼ਹਿਰਾਂ ਵਿਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲ ਕੀਤਾ, ਉਹ ਮਨੁੱਖੀ ਅਧਿਕਾਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਘੋਰ ਉ¦ਘਣਾ ਹੈ। ਜਿਸ ਨੂੰ ਨਸਲਕੁਸ਼ੀ ਕਿਹਾ ਜਾਣਾ ਚਾਹੀਦਾ ਹੈ
ਕਿਉਂਕਿ ਹਰ ਥਾਂ ’ਤੇ ਸਿੱਖਾਂ ਨੂੰ ਚੁਣ-ਚੁਣ ਕੇ ਬੜੀ ਬੇਰਹਿਮੀ ਨਾਲ ਮਾਰਿਆ ਗਿਆ ਸੀ। ਸਿੰਘ ਸਾਹਿਬ ਨੇ ਅਮਰੀਕਾ ਸਥਿਤ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਤੇ ਇਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਅਣਥੱਕ ਯਤਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਨਵੰਬਰ 1984 ’ਚ ਸਿੱਖ ਨਸਲਕੁਸ਼ੀ ਬਾਰੇ ਅੰਕੜੇ, ਤੱਥ, ਸਹੀ ਜਾਣਕਾਰੀ ਜਗ ਜਾਹਿਰ ਹੋਈ ਹੈ ਤੇ ਕੌਮਾਂਤਰੀ ਪੱਧਰ ’ਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਸਿੰਘ ਸਾਹਿਬ ਨੇ ਹਰ ਸਿੱਖ ਨੂੰ ਹਦਾਇਤ ਕੀਤੀ ਕਿ ਉਹ ਇਸ ਸੰਸਥਾ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੇ ਦੋਸ਼ੀ ਹੁਣ ਤੱਕ ਸਜ਼ਾ ਤੋਂ ਬਚਦੇ ਆ ਰਹੇ ਹਨ।
ਸਿੰਘ ਸਾਹਿਬ ਨੇ ਮੰਗ ਕੀਤੀ ਕਿ ਸੰਨ 1984 ਤੋਂ ਸੰਨ 1997 ਤੱਕ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਅੰਕੜੇ ਇਕੱਠੇ ਕਰਕੇ ਪੜਤਾਲ ਕਰਵਾਈ ਜਾਵੇ। ਕਸ਼ਮੀਰ ਦੇ ਚਿੱਠੀ ਸਿੰਘਪੁਰਾ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ ਜਾਣ। ਉਨ੍ਹਾਂ ਬੜੇ ਅਫ਼ਸੋਸ ਨਾਲ ਕਿਹਾ ਕਿ ਬੇਦੋਸ਼ੇ 35 ਸਿੱਖ ਮਾਰੇ ਗਏ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਧਰਮ ਦੇ ਕਿਸੇ ਫਿਰਕੇ ਦਾ ਕਤਲ ਹੁੰਦਾ ਹੈ ਤਾਂ ਕੇਂਦਰ ਸਰਕਾਰ ਇਕਦਮ ਹਰਕਤ ਵਿਚ ਆ ਜਾਂਦੀ ਹੈ। ਉਨ੍ਹਾਂ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਨੂੰ ਗਿਰਜਾਘਰ ਦੱਸ ਕੇ ਅੰਮ੍ਰਿਤਧਾਰੀ ਸਿੱਖਾਂ ’ਤੇ ਲਾਈ ਪਾਬੰਦੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਓਥੋਂ ਦੇ ਸਿੱਖਾਂ ਨੂੰ ਹਦਾਇਤ ਕੀਤੀ ਕਿ ਉਹ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਕੇ ਕਾਰਵਾਈ ਕਰਨ।

100ਅੰਮ੍ਰਿਤਸਰ (14 ਜੁਲਾਈ, 2010): ਪੰਜਾਬੀ ਦੇ ਰੋਜ਼ਾਨਾ ਅਖਬਾਰ ‘ਅਜੀਤ’ ਦੀ ਇੱਕ ਅਹਿਮ ਖਬਰ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਹਿਮ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਵਿਚ ਸਿੱਖ ਕੌਮ ਨੂੰ ਹਦਾਇਤ ਕੀਤੀ ਗਈ ਕਿ ਨਵੰਬਰ 1984 ਦੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਕਿਹਾ ਜਾਵੇ। ਸਿੰਘ ਸਾਹਿਬ ਵੱਲੋਂ ਲਏ ਗਏ ਫ਼ੈਸਲੇ ’ਚ ਇਹ ਵੀ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਸਚਾਈ ਨੂੰ ਪ੍ਰਮਾਣਿਤ ਕਰ ਚੁੱਕਾ ਹੈ ਤੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦੇ ਚੁੱਕਾ ਹੈ। ਸਿੰਘ ਸਾਹਿਬ ਦੀ ¦ਬੀ ਮੀਟਿੰਗ ਬਾਅਦ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਖਸ ਫਾਰ ਜਸਟਿਸ ਦੀ ਬਦੌਲਤ ਹੀ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਕੈਨੇਡਾ ਦੀ ਸੰਸਦ ਵਿਚ ਪਟੀਸ਼ਨ ਪੇਸ਼ ਕੀਤੀ ਜਾ ਸਕੀ ਹੈ ਜੋ ਕਿ ਇਕ ਅਹਿਮ ਤੇ ਬਹੁਤ ਵੱਡੀ ਪ੍ਰਾਪਤੀ ਹੈ। ਸਿੰਘ ਸਾਹਿਬ ਦੱਸਿਆ ਕਿ 26 ਸਾਲ ਬੀਤ ਗਏ ਹਨ ਹਜ਼ਾਰਾਂ ਦੀ ਗਿਣਤੀ ਵਿਚ ਸਿੱਖਾਂ ਦਾ ਕਤਲ ਬੜੀ ਯੋਜਨਾ ਨਾਲ ਦਿੱਲੀ ਤੇ ਹੋਰਨਾਂ ਥਾਵਾਂ ’ਤੇ ਕੀਤਾ ਗਿਆ ਸੀ। ਸੈਂਕੜੇ ਗੁਰਦੁਆਰਾ ਸਾਹਿਬਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਨੂੰ ਅਗਨ ਭੇਟ ਕਰਕੇ ਸੁਆਹ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਇਕ ਤਰ੍ਹਾਂ ਨਾਲ ਸਿੱਖ ਧਰਮ ’ਤੇ ਸਿੱਧਾ ਹਮਲਾ ਸੀ। ਉਨ੍ਹਾਂ ਬੜੇ ਹੀ ਅਫ਼ਸੋਸ ਨਾਲ ਆਖਿਆ ਕਿ ਨਵੰਬਰ 1984 ਦੇ ਸਿੱਖ ਕਤਲ-ਏ ਆਮ ਨੂੰ ਕਿਸੇ ਨੇ ਸਿੱਖ ਵਿਰੋਧੀ ਦੰਗੇ ਤੇ ਕਿਸੇ ਨੇ ਸਿੱਖ ਕਤਲ-ਏ-ਆਮ ਕਿਹਾ, ਪਰ ਜਿਸ ਢੰਗ ਤੇ ਸੋਚੀ ਸਮਝੀ ਸਾਜਿਸ਼ ਤਹਿਤ ਇਕ ਮੁਹਿੰਮ ਵਿੱਢ ਕੇ ਦੇਸ਼ ਭਰ ਦੇ 18 ਸੂਬਿਆਂ ਤੇ 110 ਸ਼ਹਿਰਾਂ ਵਿਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲ ਕੀਤਾ, ਉਹ ਮਨੁੱਖੀ ਅਧਿਕਾਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਘੋਰ ਉ¦ਘਣਾ ਹੈ। ਜਿਸ ਨੂੰ ਨਸਲਕੁਸ਼ੀ ਕਿਹਾ ਜਾਣਾ ਚਾਹੀਦਾ ਹੈ

ਕਿਉਂਕਿ ਹਰ ਥਾਂ ’ਤੇ ਸਿੱਖਾਂ ਨੂੰ ਚੁਣ-ਚੁਣ ਕੇ ਬੜੀ ਬੇਰਹਿਮੀ ਨਾਲ ਮਾਰਿਆ ਗਿਆ ਸੀ। ਸਿੰਘ ਸਾਹਿਬ ਨੇ ਅਮਰੀਕਾ ਸਥਿਤ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਤੇ ਇਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਅਣਥੱਕ ਯਤਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਨਵੰਬਰ 1984 ’ਚ ਸਿੱਖ ਨਸਲਕੁਸ਼ੀ ਬਾਰੇ ਅੰਕੜੇ, ਤੱਥ, ਸਹੀ ਜਾਣਕਾਰੀ ਜਗ ਜਾਹਿਰ ਹੋਈ ਹੈ ਤੇ ਕੌਮਾਂਤਰੀ ਪੱਧਰ ’ਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਸਿੰਘ ਸਾਹਿਬ ਨੇ ਹਰ ਸਿੱਖ ਨੂੰ ਹਦਾਇਤ ਕੀਤੀ ਕਿ ਉਹ ਇਸ ਸੰਸਥਾ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੇ ਦੋਸ਼ੀ ਹੁਣ ਤੱਕ ਸਜ਼ਾ ਤੋਂ ਬਚਦੇ ਆ ਰਹੇ ਹਨ।

ਸਿੰਘ ਸਾਹਿਬ ਨੇ ਮੰਗ ਕੀਤੀ ਕਿ ਸੰਨ 1984 ਤੋਂ ਸੰਨ 1997 ਤੱਕ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਅੰਕੜੇ ਇਕੱਠੇ ਕਰਕੇ ਪੜਤਾਲ ਕਰਵਾਈ ਜਾਵੇ। ਕਸ਼ਮੀਰ ਦੇ ਚਿੱਠੀ ਸਿੰਘਪੁਰਾ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ ਜਾਣ। ਉਨ੍ਹਾਂ ਬੜੇ ਅਫ਼ਸੋਸ ਨਾਲ ਕਿਹਾ ਕਿ ਬੇਦੋਸ਼ੇ 35 ਸਿੱਖ ਮਾਰੇ ਗਏ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਧਰਮ ਦੇ ਕਿਸੇ ਫਿਰਕੇ ਦਾ ਕਤਲ ਹੁੰਦਾ ਹੈ ਤਾਂ ਕੇਂਦਰ ਸਰਕਾਰ ਇਕਦਮ ਹਰਕਤ ਵਿਚ ਆ ਜਾਂਦੀ ਹੈ। ਉਨ੍ਹਾਂ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਨੂੰ ਗਿਰਜਾਘਰ ਦੱਸ ਕੇ ਅੰਮ੍ਰਿਤਧਾਰੀ ਸਿੱਖਾਂ ’ਤੇ ਲਾਈ ਪਾਬੰਦੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਓਥੋਂ ਦੇ ਸਿੱਖਾਂ ਨੂੰ ਹਦਾਇਤ ਕੀਤੀ ਕਿ ਉਹ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਕੇ ਕਾਰਵਾਈ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,