September 13, 2016 | By ਸਿੱਖ ਸਿਆਸਤ ਬਿਊਰੋ
ਲਾਹੌਰ: ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ ‘ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।
ਜਨਾਬ ਫਾਰੂਕ ਨੇ ਦੱਸਿਆ ਕਿ ਨਨਕਾਣਾ ਸਾਹਿਬ ਵਿਚ ਪਵਿੱਤਰ ਖੂਹ ਤੋਂ ਪਵਿੱਤਰ ਪਾਣੀ ‘ਅੰਮ੍ਰਿਤ ਜਲ’ ਵਿਦੇਸ਼ਾਂ ਨੂੰ ਭੇਜਣ ਲਈ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਵਿਚ ਬੇਬੇ ਨਾਨਕੀ ਖੂਹ, ਜਿਹੜਾ ਪਿਛਲੇ 70 ਸਾਲ ਤੋਂ ਬੰਦ ਪਿਆ ਸੀ ਨੂੰ ਮੁੜ ਚਾਲੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਮਾਲਕੀ ਯਾਤਰੀਆਂ ਨੂੰ ਦਿੱਤੀ ਗਈ ਹੈ।
Related Topics: Nankana Sahib, PSGPC, Sikhs In Pakistan, Sri Guru Granth Sahib ji