January 2, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜੱਥੇ ਵਿਚ ਜਾਣ ਵਾਲੇ ਚਾਹਵਾਨ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 10 ਜਨਵਰੀ 2017 ਤੀਕ ਜਮ੍ਹਾਂ ਕਰਵਾ ਸਕਦੇ ਹਨ।
ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਹਰੇਕ ਸਿੱਖ ਉਥੋਂ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਲੋਚਦਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਸਪੋਰਟ ਦੇ ਨਾਲ-ਨਾਲ ਸ਼ਨਾਖਤੀ ਸਬੂਤ ਵਜੋਂ ਪਾਸਪੋਰਟ ਅਕਾਰ ਦੀਆਂ ਫੋਟੋਆਂ, ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਭੇਜੀਆਂ ਜਾਣ ਅਤੇ ਪਾਸਪੋਰਟ ਦੀ ਮਿਆਦ ਵੀ ਘੱਟੋ-ਘੱਟ 13-10-2018 ਤੀਕ ਹੋਣੀ ਚਾਹੀਦੀ ਹੈ। ਚਾਹਵਾਨ ਵਿਅਕਤੀ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।
Related Topics: Gurduara Panja Sahib, Gurduara Sahib in Pakistan, Pakisatan, Sikh Jatha, Sikh Jatha in pakistan