Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਝਾ ਨੂੰ ਆਰਥਿਕ ਰਾਹਦਾਰੀ ਬਣਾਉਣ ਦੀ ਮੰਗ ਤੇ 28 ਮਾਰਚ ਨੂੰ ਅਟਾਰੀ-ਵਾਹਘਾ ‘ਤੇ “ਬਾਰਡਰ ਖੋਲ੍ਹੋ ਰੈਲੀ” ਦਾ ਐਲਾਨ

ਮਾਝਾ ਨੂੰ ਆਰਥਿਕ ਰਾਹਦਾਰੀ ਬਣਾਉਣ ਦੀ ਮੰਗ ਤੇ 28 ਮਾਰਚ ਨੂੰ ਅਟਾਰੀ-ਵਾਹਘਾ ‘ਤੇ “ਬਾਰਡਰ ਖੋਲ੍ਹੋ ਰੈਲੀ” ਦਾ ਐਲਾਨ

ਅੰਮ੍ਰਿਤਸਰ – ਪੰਜਾਬ ਦੇ ਬਾਰਡਰ ਇਲਾਕਿਆਂ ਨੂੰ ਜੰਗ ਅਤੇ ਤਣਾਅ ਦੇ ਮੈਦਾਨਾਂ ਤੋਂ ਕੱਢ ਕੇ ਆਰਥਿਕ ਤਰੱਕੀ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਮਾਝਾ ਖੇਤਰ ਦੇ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਨੂੰ ਸਿਰਫ਼ ਸੁਰੱਖਿਆ ਦੇ ਨਜ਼ਰੀਏ ਨਾਲ ਨਹੀਂ, ਸਗੋਂ ਦੇਸ਼ ਦੀ ਆਰਥਿਕ ਰੀੜ੍ਹ ਦੀ ਹੱਡੀ ਵਜੋਂ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ 1965 ਅਤੇ 1971 ਦੀਆਂ ਜੰਗਾਂ ਤੋਂ ਲੈ ਕੇ ਇਹ ਬਾਰਡਰ ਖੇਤਰ ਹਮੇਸ਼ਾਂ ਤਣਾਅ ਦਾ ਕੇਂਦਰ ਰਹੇ ਹਨ, ਜਿਸਦਾ ਸਭ ਤੋਂ ਵੱਡਾ ਨੁਕਸਾਨ ਇੱਥੋਂ ਦੇ ਆਮ ਲੋਕਾਂ ਨੂੰ ਝੱਲਣਾ ਪਿਆ ਹੈ।

ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਪਾਲ ਸਿੰਘ ਅਤੇ ਹੋਰ ।

ਸ. ਮਾਨ ਨੇ TAPI ਗੈਸ ਪਾਈਪਲਾਈਨ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸਦੀ ਸਾਲਾਨਾ ਸਮਰੱਥਾ ਲਗਭਗ 33 ਬਿਲੀਅਨ ਕਿਊਬਿਕ ਮੀਟਰ ਹੈ। ਉਨ੍ਹਾਂ ਦੇ ਮੁਤਾਬਕ, ਜੇ ਇਸ ਗੈਸ ਦਾ ਸਿੱਧਾ ਲਾਭ ਮਾਝਾ ਖੇਤਰ ਨੂੰ ਦਿੱਤਾ ਜਾਵੇ, ਤਾਂ ਇੱਥੇ ਉਦਯੋਗਿਕ ਕ੍ਰਾਂਤੀ ਆ ਸਕਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਫਾਜ਼ਿਲਕਾ ਤੋਂ ਆਉਣ ਵਾਲੀ ਗੈਸ ਲਾਈਨ ਨੂੰ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਤੱਕ ਵਿਸਥਾਰ ਕੀਤਾ ਜਾਵੇ ਅਤੇ ਇਲਾਕੇ ਵਿੱਚ ਗੈਸ ਹੱਬ ਬਣਾਏ ਜਾਣ।

ਉਨ੍ਹਾਂ ਕਿਹਾ ਕਿ ਜਿੱਥੇ ਵੱਡੇ ਬੁਨਿਆਦੀ ਢਾਂਚੇ ਜਿਵੇਂ ਪਾਈਪਲਾਈਨ, ਰੇਲਵੇ ਅਤੇ ਲਾਜਿਸਟਿਕ ਨੈੱਟਵਰਕ ਵਿਕਸਤ ਹੁੰਦੇ ਹਨ, ਉੱਥੇ ਉਦਯੋਗ ਖੜ੍ਹਦੇ ਹਨ, ਰੋਜ਼ਗਾਰ ਪੈਦਾ ਹੁੰਦਾ ਹੈ ਅਤੇ ਸ਼ਹਿਰ ਤਰੱਕੀ ਕਰਦੇ ਹਨ। ਇਸ ਨਾਲ ਖੇਤੀਬਾੜੀ ਨੂੰ ਵੀ ਲਾਭ ਮਿਲਦਾ ਹੈ।

ਸੁਰੱਖਿਆ ਮਾਮਲੇ ‘ਤੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਜਿੱਥੇ ਆਰਥਿਕ ਗਤੀਵਿਧੀਆਂ ਵਧਦੀਆਂ ਹਨ, ਉੱਥੇ ਸਥਿਰਤਾ ਦੀ ਲੋੜ ਵਧਦੀ ਹੈ ਅਤੇ ਟਕਰਾਅ ਦੀ ਕੀਮਤ ਆਪਣੇ ਆਪ ਹੀ ਮਹਿੰਗੀ ਹੋ ਜਾਂਦੀ ਹੈ। ਇਸ ਲਈ ਬਾਰਡਰ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਜੰਗ ਦੇ ਖ਼ਤਰੇ ਨੂੰ ਘਟਾਉਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ।

ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ 28 ਮਾਰਚ ਨੂੰ ਅਟਾਰੀ-ਵਾਹਘਾ ਬਾਰਡਰ ‘ਤੇ “ਬਾਰਡਰ ਖੋਲ੍ਹੋ ਰੈਲੀ” ਕੀਤੀ ਜਾਵੇਗੀ। ਇਸ ਰੈਲੀ ਦਾ ਉਦੇਸ਼ ਭਾਰਤ-ਪਾਕਿਸਤਾਨ ਵਪਾਰ ਨੂੰ ਮੁੜ ਸ਼ੁਰੂ ਕਰਵਾਉਣਾ ਅਤੇ ਪੰਜਾਬ ਦੇ ਲੋਕਾਂ ਲਈ ਨਵੇਂ ਆਰਥਿਕ ਮੌਕੇ ਪੈਦਾ ਕਰਨਾ ਹੈ।

ਉਨ੍ਹਾਂ ਨੇ ਪੰਜਾਬ ਦੇ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਮੂਲੀਅਤ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਭਵਿੱਖ ਨਾਲ ਜੁੜੀ ਇੱਕ ਅਹਿਮ ਲਹਿਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।
ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ
ਸਟੇਟ ਦੁਆਰਾ ਫਰਜ਼ੀ ਮੁਕਾਬਲੇ, ਤਸ਼ੱਦਦ ਰਾਹੀਂ ਹਿੰਸਾ, ਪਾਣੀ ਦੀ ਹਥਿਆਰ ਵਜੋਂ ਵਰਤੋਂ, ਅਤੇ ਸਰਕਾਰੀ-ਸ਼ਹਿ ਪ੍ਰਾਪਤ ਪ੍ਰਵਾਸ ਰਾਹੀਂ ਸਮਾਜ ਵਿੱਚ ਉਥਲ-ਪੁਥਲ ਅਤੇ ਡੈਮੋਗ੍ਰਾਫਿਕ ਵਿਗਾੜ ਨੂੰ ਪੰਜਾਬ ਲਈ ਗੰਭੀਰ ਚੁਣੌਤੀਆਂ ਮੰਨਦਿਆਂ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: