Site icon Sikh Siyasat News

ਪਕੋਕਾ ਖ਼ਿਲਾਫ਼ 60 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸਹੌਰ, ਹਮੀਦੀ, ਮਾਂਗੇਵਾਲ, ਕੁਰੜ ਅਤੇ ਰਾਏਸਰ ਵਿੱਚ ਨੁੱਕੜ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਪੰਜਾਬ ਸਰਕਾਰ ‘ਪਕੋਕਾ’ ਲਾਗੂ ਕਰਕੇ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਰਾਹ ਰੋਕਣਾ ਚਾਹੁੰਦੀ ਹੈ।

ਹਮੀਦੀ ਵਿੱਚ ‘ਪਕੋਕਾ’ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਕਿਸਾਨ ਆਗੂ ਜਗਰਾਜ ਹਰਦਾਸਪੁਰਾ,ਬਲਵੰਤ ਉੱਪਲੀ, ਗੁਰਦੇਵ ਮਾਂਗੇਵਾਲ ਅਤੇ ਜਗਸੀਰ ਜੱਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤੇ ਜਾਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਜਿਹੇ ਕਾਨੂੰਨ ਲਾਗੂ ਕਰਕੇ ਉੱਠ ਰਹੀ ਲੋਕ ਲਹਿਰ ਨੂੰ ਦਬਾਉਣਾ ਚਾਹੁੰਦੀ ਹੈ।

ਪੀ. ਡਬਲਿਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਵੀ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ‘ਪਕੋਕਾ’ ਦਾ ਵਿਰੋਧ ਕੀਤਾ ਗਿਆ।ਉਨ੍ਹਾਂ ਮੰਗ ਕੀਤੀ ਕਿ ਪਕੋਕਾ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version