September 10, 2012 | By ਸਿੱਖ ਸਿਆਸਤ ਬਿਊਰੋ
ਖੰਨਾ (10 ਸਤੰਬਰ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ ਭੇਜੀ ਗਈ ਜਾਣਕਾਰੀ ਅਨੁਸਾਰ ਜਥੇਬੰਦੀ ਦੀ ਇਕ ਅਹਿਮ ਇਕੱਤਰਤਾ ਮਿਤੀ 8 ਸਤੰਬਰ, 2102 ਨੂੰ ਖੰਨਾ ਵਿਖੇ ਹੋਈ।
ਇਸ ਇਕੱਤਰਤਾ ਦੀ ਪ੍ਰਧਾਨਗੀ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਕੁਲਬੀਰ ਸਿੰਘ ਬੜਾਪਿੰਡ ਨੇ ਕੀਤੀ। ਇਸ ਦੌਰਾਨ ਹੋਈਆਂ ਵਿਚਾਰਾਂ ਅਨੁਸਾਰ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਬਣਾਈ ਰੱਖਣ ਲਈ ਆਪ ਸੁਚੇਤ ਹੋਣਾ ਪਵੇਗਾ ਕਿਉਂਕਿ ਦਿੱਲੀ ਦੀ ਸਰਕਾਰ ਤੇ ਉਸਦੀਆਂ ਏਜੰਸੀਆਂ ਵਲੋਂ ਕਦੇ ਸਬਦ ਗੁਰੂ ਦੇ ਸਿਧਾਂਤ ਨੂੰ ਢਾਹ ਲਾਉਂਣ ਲਈ ਦੇਹਧਾਰੀਆਂ-ਪਖੰਡੀਆਂ ਨੂੰ ਸ਼ਹਿ ਦਿੱਤੀ ਜਾਂਦੀ ਹੈ ਅਤੇ ਕਦੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਸਿੱਧੇ ਰੂਪ ਵਿਚ ਬੇਅਦਬੀ ਕੀਤੀ ਜਾਂਦੀ ਹੈ ਅਤੇ ਪਿਛਲੇ ਦਿਨੀਂ ਸਾਹਨੇਵਾਲ (ਲੁਧਿਆਣਾ), ਖਾਨਪੁਰ (ਹੁਸ਼ਿਆਰਪੁਰ), ਯੱਕੋਪੁਰ ਕਲਾਂ (ਲੋਹੀਆਂ) ਵਿਚ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਪਰਤੱਖ ਹੈ ਕਿ ਬੇਅਦਬੀ ਕਰਨ ਵਾਲੇ ਲੋਕਾਂ ਦੇ ਪਿੱਛੇ ਕੋਈ ਇਕ ਸ਼ਕਤੀ ਹੈ ਜੋ ਗੁਰੂ ਪਾਤਸ਼ਾਹ ਦੀ ਬੇਅਦਬੀ ਅਤੇ ਸਿੱਖਾਂ ਨੂੰ ਜਲੀਲ ਕਰਨ ਦੀਆਂ ਸਾਜ਼ਿਸਾਂ ਕਰ ਰਹੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਪੰਚ ਪਰਧਾਨੀ ਦੇ ਕੌਮੀ ਪ੍ਰਧਾਨ ਭਾਈ ਕੁਲਵੀਰ ਸਿੰਘ ਬੜਾਪਿੰਡ ਨੇ ਅੱਗੇ ਕਿਹਾ ਕਿ ਸਾਹਨੇਵਾਲ ਵਿਖੇ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀ ਨੂੰ ਸਜ਼ਾ ਦੇਣ ਵਾਲੇ ਭਾਈ ਮਨਦੀਪ ਸਿੰਘ ਨੇ ਸਿੱਖ ਜੁਝਾਰੂਆਂ ਦੀ ਤਰ੍ਹਾਂ ਗੁਰੂ ਦਾ ਸਪੁੱਤਰ ਹੋਣ ਦਾ ਫਰਜ਼ ਅਦਾ ਕੀਤਾ ਹੈ ਉਸ ਤੋਂ ਵੀ ਅੱਗੇ ਜੋ ਪਰਿਵਾਰ ਵਲੋਂ ਸਹਿਯੋਗ ਕੀਤਾ ਜਾ ਰਿਹਾ ਹੈ ਉਹ ਵੀ ਸ਼ਲਾਘਾਯੋਗ ਹੈ।
ਉਹਨਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵੱਧਣ ਪਿੱਛੇ ਅਪਾਣੇ ਆਪ ਨੂੰ ਪੰਥਕ ਸਰਕਾਰ ਕਹਾਉਂਣ ਵਾਲੀ ਸਰਕਾਰ ਤੇ ਉਹਨਾਂ ਦੇ ਭਾਈਵਾਲਾਂ ਦੀ ਚੁੱਪ-ਸਹਿਮਤੀ ਹੀ ਵੱਡਾ ਕਾਰਨ ਅਤੇ ਪੰਥ ਦੋਖੀਆਂ ਨੂੰ ਸਿੱਧੀ ਸ਼ਹਿ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਯਕੀਨੀ ਬਣਾਉਣ ਪਰ ਅੱਜ ਉਹ ਵੀ ਆਪਣੇ ਇਸ ਮੁਢਲੇ ਫਰਜ਼ ਤੋਂ ਮੂੰਹ ਮੋੜ ਰਹੇ ਹਨ। ਉਹਨਾਂ ਪੰਜਾਬ ਸਰਕਾਰ ਵਲੋਂ ਰਾਧਾ-ਸਵਾਮੀਆਂ ਨੂੰ ਵੋਟਾਂ ਦੀ ਖਾਤਰ ਕਾਨੂੰਨ ਤੋਂ ਬਾਹਰ ਜਾ ਕੇ ਦਿੱਤੀ ਜਾ ਰਹੀ ਹਮਾਇਤ ਦੀ ਵੀ ਨਿੰਦਾ ਕੀਤੀ।
ਇਸ ਮੌਕੇ ਉਹਨਾਂ ਨਾਲ ਹੋਟਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਮੀਤ ਪ੍ਰਧਾਨ ਭਾਈ ਅਮਰੀਕ ਸਿੰਘ ਈਸੜੂ, ਸਕੱਤਰ ਜਨਰਲ ਭਾਈ ਮਨਧੀਰ ਸਿੰਘ ਆਦਿ ਵੀ ਹਾਜ਼ਰ ਸਨ।
Related Topics: Akali Dal Panch Pardhani, Bhai Kulbir Singh Barapind