Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥ ਸੇਵਕਾਂ ਨੇ ਸਿੱਖ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ

ਪੰਥ ਸੇਵਕਾਂ ਨੇ ਸਿੱਖ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ

ਚੰਡੀਗੜ੍ਹ – ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਰਗਰਮ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ ਜਿਸ ਵਿਚ ਵਿਦਿਆਰਥੀ ਜਥੇਬੰਦੀ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸੱਥ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਰਣਜੀਤ ਐਵੀਨਿਊ ਸਥਿਤ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਹੋਈ ਇਸ ਬੈਠਕ ਵਿਚ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੋੜਾ, ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਕਿਹਾ ਕਿ ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ (ਹਿੰਦ ਸੇਟਟ) ਸਿੱਖ ਵਿੱਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਿਹਾ ਹੈ। ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ ਵਿਚ ਸਰਗਰਮ ਜਥਿਆਂ ਵਿਚ ਆਪਸੀ ਤਾਲਮੇਲ, ਸਾਂਝ ਅਤੇ ਇਤਫਾਕ ਉਭਾਰਨ ਦੀ ਸਖਤ ਜਰੂਰਤ ਹੈ।

ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਦੀ ਇੱਕ ਤਸਵੀਰ

ਉਹਨਾ ਕਿਹਾ ਕਿ ਸਦੀ ਪਹਿਲਾਂ ਸੰਘਰਸ਼ ਵਿੱਚੋਂ ਨਿੱਕਲੀਆਂ ਸਿੱਖ ਸੰਸਥਾਵਾਂ ਦਿੱਲੀ ਦਰਬਾਰ ਦੀ ਰਾਜਸੀ ਅਧੀਨਗੀ ਹੇਠ ਆ ਜਾਣ ਦੇ ਨਾਲ-ਨਾਲ ਕਈ ਹੋਰ ਅੰਦਰੂਨੀ ਕਮਜ਼ੋਰੀਆਂ ਦਾ ਵੀ ਸ਼ਿਕਾਰ ਹੋ ਚੁੱਕੀਆਂ ਹਨ। ਇਸ ਕਾਰਨ ਇਹ ਸਿੱਖਾਂ ਵਿੱਚ ਆਪਣੀ ਮਾਨਤਾ ਅਤੇ ਅਸਰ ਰਸੂਖ ਗਵਾਈ ਜਾ ਰਹੀਆਂ ਹਨ। ਪੰਥਕ ਸਖਸ਼ੀਅਤਾਂ ਨੇ ਕਿਹਾ ਕਿ ਉਹਨਾ ਵੱਲੋਂ ਪੰਥਕ ਪੱਧਰ ਉੱਤੇ ਆਪਸੀ ਵਿਚਾਰ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ ਉਸ ਤਹਿਤ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ। ਪੰਥਕ ਸਖਸ਼ੀਅਤਾਂ ਨੇ ਦੋਵਾਂ ਵਿਦਿਆਰਥੀ ਜਥੇਬੰਦੀਆਂ ਨੂੰ ਮੀਰੀ ਪੀਰੀ ਦਿਵਸ ਉੱਤੇ ਹੋਣ ਵਾਲੀ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

ਪੰਥਕ ਸਖਸ਼ੀਅਤਾਂ ਵਿਦਿਆਰਥੀ ਜਥੇਬੰਦੀਆਂ ਨਾਲ ਆਪਸੀ ਵਿਚਾਰ ਕਰਦੇ ਹੋਏ

ਇਸ ਬੈਠਕ ਵਿਚ ਡਾ. ਕੰਵਲਜੀਤ ਸਿੰਘ (ਪ੍ਰੋ.ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ), ਜੁਗਰਾਜ ਸਿੰਘ ਮਝੈਲ, ਜੁਝਾਰ ਸਿੰਘ ਸੱਥ, ਸਮਸ਼ੇਰ ਸਿੰਘ ,ਡਾ ਕੰਵਰ ਅਮਰਿੰਦਰ ਸਿੰਘ, ਸੰਗੀਤ ਸਿੰਘ ਪ੍ਰਧਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ussf, ਡਾ ਸੁਭਦੀਪ ਸਿੰਘ ਪ੍ਰਧਾਨ ਗੁਰ ਨਾਨਕ ਮੈਡੀਕਲ ਕਾਲਜussf, ਸਿਮਰਤਜੀਤ ਸਿੰਘ, ਅਨਮੋਲ ਸਿੰਘ ਰਾਜਪੂਤ, ਸਿਮਰਜੀਤ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ,ਗੁਰਵਿੰਦਰ ਸਿੰਘ,ਵਾਰਿਸਦੀਪ ਸਿੰਘ,ਧੰਨਪ੍ਰੀਤ ਸਿੰਘ, ਪੰਥ ਸੇਵਕ ਜਥਾ ਮਾਝਾ ਤੋਂ ਸੁਖਦੀਪ ਸਿੰਘ ਮੀਕੇ ਹਾਜਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: