Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੂਨ ’84 ਦੀ 40ਵੀਂ ਵਰ੍ਹੇਗੰਢ ਮੌਕੇ ਪੰਥਕ ਇਕਸੁਰਤਾ ਦਾ ਮਹੌਲ ਸਿਰਜਿਆ ਜਾਵੇ: ਪੰਥ ਸੇਵਕ ਸਖਸ਼ੀਅਤਾਂ

ਜੂਨ ’84 ਦੀ 40ਵੀਂ ਵਰ੍ਹੇਗੰਢ ਮੌਕੇ ਪੰਥਕ ਇਕਸੁਰਤਾ ਦਾ ਮਹੌਲ ਸਿਰਜਿਆ ਜਾਵੇ: ਪੰਥ ਸੇਵਕ ਸਖਸ਼ੀਅਤਾਂ

ਚੰਡੀਗੜ੍ਹ- ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਜੂਨ 1984 ਵਿਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਵਿਚ ਸੰਸਾਰ ਭਰ ਵਿਚ ਸਮਾਗਮਾਂ ਦੀਆਂ ਲੜੀਆਂ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਮੌਕੇ ਉੱਤੇ ਪੰਥਕ ਇਕਸੁਰਤਾ ਦਾ ਮਹੌਲ ਸਿਰਜਣ ਲਈ ਉਚੇਚੇ ਯਤਨ ਹੋਣੇ ਚਾਹੀਦੇ ਹਨ। ਪੰਥ ਸੇਵਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਤੀਜੇ ਘੱਲੂਘਾਰੇ ਮੌਕੇ ਗੁਰਧਾਮਾਂ ਉੱਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਬਿਪਰਵਾਦੀ ਦਿੱਲੀ ਹਕੂਮਤ ਨੇ ਸਿੱਖਾਂ ਨਾਲ ਆਪਣਾ ਪੰਜ ਸਦੀਆਂ ਦਾ ਵੈਰ ਪਰਗਟ ਕੀਤਾ ਸੀ ਅਤੇ ਖਾਲਸਾ ਪੰਥ ਦੇ ਯੌਧਿਆਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਗੁਰਧਾਮਾਂ ਦੀ ਅਜ਼ਮਤ ਲਈ ਸ਼ਹਾਦਤਾਂ ਪਾ ਕੇ ਖਾਲਸਾ ਪੰਥ ਦੀ ਇਤਿਹਾਸਕ ਪੈੜ ਅੱਜ ਦੇ ਸਮੇਂ ਵਿਚ ਮੁੜ ਪਰਗਟ ਕੀਤੀ।

ਖੱਬਿਓਂ-ਸੱਜੇ ਵੱਲ: ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਨਰਾਇਣ ਸਿੰਘ ਅਤੇ ਭਾਈ ਸੁਖਦੇਵ ਸਿੰਘ ਡੋਡ

ਉਹਨਾ ਕਿਹਾ ਕਿ ਮੌਜੂਦਾ ਸਮੇਂ ਵਿਚ ਖਾਲਸਾ ਪੰਥ ਤੇ ਸਿੱਖ ਜਗਤ ਵਿਚ ਪਾੜੇ ਪਾਉਣ ਤੇ ਬੇਇਤਫਾਕੀ ਵਧਾਉਣ ਲਈ ਦਿੱਲੀ ਦਰਬਾਰ ਵੱਲੋਂ ਸਿੱਖ ਸ਼ਹੀਦਾਂ, ਖਾੜਕੂ ਸੰਘਰਸ਼ ਅਤੇ ਸੰਘਰਸ਼ ਸਿੱਖ ਸਖਸ਼ੀਅਤਾਂ ਵਿਰੁਧ ਕੂੜ ਪਰਚਾਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਸਿੱਖਾਂ ਵਿਰੁਧ ਦਿੱਲੀ ਦਰਬਾਰ ਦੀ ਇਸ ਮੁਹਿੰਮ ਦਾ ਇਕ ਪ੍ਰਮੁੱਖ ਅਖਾੜਾ ਅਤੇ ਸੰਦ ਬਣ ਰਿਹਾ ਹੈ, ਜਿੱਥੇ ਸਿੱਖਾਂ ਦੇ ਹੀ ਕਈ ਹਿੱਸਾ ਜਾਣੇ-ਅਣਜਾਣੇ ਵਿਚ ਸਿੱਖਾਂ ਵਿਚ ਬੇਇਫਾਕੀ ਵਧਾ ਕੇ ਹਕੂਮਤੀ ਏਜੰਡੇ ਦੀ ਪੂਰਤੀ ਕਰ ਰਹੇ ਹਨ। ਇਹ ਸਥਿਤੀ ਕਿਸੇ ਵੀ ਤਰ੍ਹਾਂ ਸਿੱਖਾਂ ਦੇ ਹੱਕ ਵਿਚ ਨਹੀਂ ਹੈ। ਇਸ ਵਾਸਤੇ ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਖਾਲਸਾ ਪੰਥ ਵਿਚ ਆਪਸੀ ਸੰਵਾਦ ਦਾ ਮਹੌਲ ਸਿਰਜਣ ਲਈ ਉਚੇਚੇ ਸਮਾਗਮ ਕੀਤੇ ਜਾਣੇ ਚਾਹੀਦੇ ਹਨ। ਉਹਨਾ ਕਿਹਾ ਕਿ ਸਭਨਾ ਸਿੱਖ ਹਿੱਸਿਆਂ ਨੂੰ ਆਪਸੀ ਵਿਵਾਦ ਵਧਾਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਪੂਰਨ ਗੁਰੇਜ਼ ਕਰਨਾ ਚਾਹੀਦਾ ਹੈ।

ਪੰਥ ਸੇਵਕਾਂ ਨੇ ਦੁਨੀਆ ਭਰ ਵਿਚ ਦੀਆਂ ਸਿੱਖ ਸੰਗਤਾਂ, ਜਥਿਆਂ, ਸੰਸਥਾਵਾਂ, ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਕਰਨ ਵਾਲੀਆਂ ਕਮੇਟੀਆਂ ਨੂੰ ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਸ਼ਹੀਦੀ ਸਮਾਗਮ, ਗੁਰਮਤਿ ਸਮਾਗਮ, ਸੈਮੀਨਾਰ, ਵਿਚਾਰ-ਗੋਸ਼ਟੀਆਂ ਅਤੇ ਹੋਰ ਅਜਿਹੇ ਸਮਾਗਮ ਉਲੀਕਣ ਦਾ ਸੱਦਾ ਦਿੱਤਾ। ਉਹਨਾ ਕਿਹਾ ਕਿ ਇਹਨਾ ਸਮਾਗਮਾਂ ਨਾਲ ਸਿੱਖਾਂ ਨੂੰ ਨੌਜਵਾਨ ਪੀੜ੍ਹੀ ਅਤੇ ਸੰਸਾਰ ਸਾਹਮਣੇ ਘੱਲੂਘਾਰੇ ਦਾ ਸੱਚ ਤੇ ਸ਼ਹੀਦਾਂ ਦਾ ਪ੍ਰੇਰਣਾਮਈ ਇਤਿਹਾਸ ਰੱਖਣਾ ਚਾਹੀਦਾ ਹੈ।

ਪੰਥ ਸੇਵਕਾਂ ਨੇ ਕਿਹਾ ਕਿ ਇਸ ਵੇਲੇ ਸੰਸਾਰ ਵਿਚ ਉਥਲ-ਪੁਥਲ ਦਾ ਮਹੌਲ ਹੈ ਤੇ ਆਲਮੀ ਨਿਜ਼ਾਮ ਵਿਚ ਤਬਦੀਲੀਆਂ ਦੀ ਕਸ਼ਮਕਸ਼ ਚੱਲ ਰਹੀ ਹੈ। ਅਜਿਹੇ ਵਿਚ ਪੰਜਾਬ ਆਪਣੇ ਭੂ-ਰਣਨੀਤਕ (ਜੀਓ-ਪੁਲਿਟਿਕਲ) ਸਥਿਤੀ ਕਰਕੇ ਅਤੇ ਸਿੱਖ ਆਪਣੇ ਰਾਜਨੀਤਕ ਇਤਿਹਾਸ ਕਰਕੇ ਆਲਮੀ ਅਹਿਮੀਅਤ ਅਖਤੀਆਰ ਕਰ ਗਏ ਹਨ। ਅਜਿਹੇ ਮੌਕੇ ਸਿੱਖਾਂ ਲਈ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ ਬਹੁਤ ਜਰੂਰੀ ਹੈ। ਇਸ ਵਾਸਤੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸੰਗਤਾਂ ਮੌਜੂਦਾ ਹਾਲਾਤ ਦੀ ਪੜਚੋਲ ਅਤੇ ਭਵਿੱਖ ਦੀ ਸੇਧ ਮਿੱਥਣ ਲਈ ਉਚੇਚੀਆਂ ਵਿਚਾਰ-ਚਰਚਾਵਾਂ ਕਰਵਾਉਣ ਤਾਂ ਕਿ ਅਸੀਂ ਭਵਿੱਖ ਬਾਰੇ ਸਾਂਝੀ ਤਜਵੀਜ਼ਤ ਸੇਧ ਉਭਾਰ ਸਕੀਏ।

⊕ ਹੋਰ ਸਬੰਧਤ ਖ਼ਬਰਾਂ ਪੜ੍ਹੋ-

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: