Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤਾਂ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਤਖਤਾਂ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਅੰਮ੍ਰਿਤਸਰ (25 ਜੂਨ 2026): ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ ਅਕਾਲ ਤਖਤ ਸਾਹਿਬ ਦੀ ਸਾਖ ਨੂੰ ਲੱਗ ਰਹੀ ਢਾਹ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਅੱਜ ਜਾਰੀ ਸਾਂਝੇ ਬਿਆਨ ਵਿੱਚ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਅਕਾਲੀ ਪਾਤਿਸ਼ਾਹੀ ਦਾਅਵੇ ਦੇ ਪ੍ਰਗਟਾਵੇ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਨੂੰ ਵੋਟ-ਸਿਆਸਤ ਦੇ ਟਕਰਾਵਾਂ ਦਾ ਮੰਚ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿੱਚ ਅਜਿਹੇ ਮਸਲੇ ਅਕਾਲ ਤਖਤ ਸਾਹਿਬ ਤੋਂ ਵਿਚਾਰੇ ਅਤੇ ਐਲਾਨੇ ਜਾ ਰਹੇ ਹਨ, ਜਿਨ੍ਹਾਂ ਨੂੰ ਸਿਧਾਂਤਕ ਤੌਰ ‘ਤੇ ਉੱਥੇ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ।

 

ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਨਰਾਇਣ ਸਿੰਘ, ਭਾਈ ਦਲਜੀਤ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਭਾਈ ਹਰਦੀਪ ਸਿੰਘ ਮਹਿਰਾਜ

ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ, ਕਥਿਤ ਸਤਿਕਾਰ ਸੋਧ ਕਾਨੂੰਨ 2026 ਨੂੰ ਰੱਦ ਕਰਵਾਉਣ ਦੀ ਥਾਂ ਇਸ ਵਿਚ ਕੁਝ ਸੋਧਾਂ ਕਰਵਾਉਣ ਦੀ ਨੁਕਸਦਾਰ ਪਹੁੰਚ ਅਤੇ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਪੰਥਕ ਸਰੋਕਾਰਾਂ ਦੀ ਥਾਂ ਵੋਟ-ਸਿਆਸਤ ਹਾਵੀ ਨਜ਼ਰ ਆ ਰਹੀ ਹੈ। ਇਸ ਕਾਰਨ ਵੱਖ-ਵੱਖ ਸਿਆਸੀ ਧਿਰਾਂ ਆਪਣੇ-ਆਪਣੇ ਮੁਫਾਦਾਂ ਲਈ ਅਕਾਲ ਤਖਤ ਸਾਹਿਬ ਦੀ ਵਰਤੋਂ ਕਰ ਰਹੀਆਂ ਹਨ, ਜਿਸ ਨਾਲ ਇਸ ਦੀ ਸਰਵਉੱਚਤਾ ਅਤੇ ਸਾਖ ਨੂੰ ਠੇਸ ਪਹੁੰਚ ਰਹੀ ਹੈ।

ਆਪ ਸਰਕਾਰ ਵੱਲੋਂ ਵੀਡੀਓ ਵਿਵਾਦ ਵਿਚੋਂ ਭਗਵੰਤ ਮਾਨ ਨੂੰ ਬਚਾਉਣ ਵਾਸਤੇ ਅਣਅਧਿਕਾਰਤ ਲੈਬ ਵਿਚੋਂ ਫਰਜ਼ੀ ਰਿਪੋਰਟ ਤਿਆਰ ਕਰਵਾਉਣਾ ਦਰਸਾਉਂਦਾ ਹੈ ਕਿ ਸਰਕਾਰ ਸੱਚਾਈ ਨੂੰ ਦਬਾਉਣ ਦੇ ਯਤਨਾਂ ਵਿਚ ਹੈ। ਦੂਜੇ ਪਾਸੇ ਬਾਦਲ ਦਲ, ਕਾਂਗਰਸ ਤੇ ਭਾਜਪਾ ਜਿਹੜੇ ਕ੍ਰਮਵਾਰ ਅਕਾਲ ਤਖਤ ਦੇ ਸਿਧਾਂਤ ਨੂੰ ਢਾਹ ਲਾਉਣ ਤੇ ਇਸ ਉੱਤੇ ਫੌਜੀ ਹਮਲਾ ਕਰਨ ਤੇ ਕਰਵਾਉਣ ਦੇ ਦੋਸ਼ੀ ਹਨ, ਉਹ ਹੁਣ ਖੁਦ ਨੂੰ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਦੱਸ ਰਹੇ ਹਨ। ਸੱਚਾਈ ਇਹ ਹੈ ਕਿ ਇਹਨਾ ਪਾਰਟੀਆਂ ਨੇ ਕਦੇ ਵੀ ਅਕਾਲ ਤਖਤ ਸਾਹਿਬ ਦੇ ਸਿਧਾਂਤਾਂ ਨੂੰ ਢਾਹ ਲਾਉਣ ਤੇ ਅਕਾਲ ਤਖਤ ਸਾਹਿਬ ਉੱਤੇ ਹਮਲਾ ਕਰਵਾਉਣ ਦੀ ਮਾਫੀ ਨਹੀਂ ਮੰਗੀ।

ਪੰਥ ਸੇਵਕਾਂ ਨੇ ਕਿਹਾ ਕਿ ਮੌਜੂਦਾ ਸਮੇਂ ਤਖਤ ਸਾਹਿਬਾਨ ਦਾ ਪ੍ਰਬੰਧ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਅਨੁਸਾਰੀ ਨਿਰਪੱਖ, ਨਿਸ਼ਕਾਮ ਅਤੇ ਸੁਤੰਤਰ ਨਹੀਂ ਰਿਹਾ। ਇਸ ਉੱਤੇ ਸਰਕਾਰਾਂ ਅਤੇ ਵੋਟ-ਸਿਆਸਤ ਦਾ ਦਖਲ ਵਧਦਾ ਗਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਉੱਤੇ ਸਰਕਾਰੀ ਗਲਬਾ ਵਧਾਉਣ ਲਈ ਨਵਾਂ ਕਾਨੂੰਨ ਲਿਆਉਣ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਸਮੁੱਚੇ ਸਿੱਖ ਜਗਤ ਵੱਲੋਂ ਡਟਵਾਂ ਵਿਰੋਧ ਹੋਣਾ ਚਾਹੀਦਾ ਹੈ।

ਬਿਆਨ ਵਿੱਚ ਕਿਹਾ ਗਿਆ ਕਿ ਮੌਜੂਦਾ ਹਾਲਾਤਾਂ ਵਿੱਚ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਦੀ ਸ਼ਮੂਲੀਅਤ ਨਾਲ ਤਖਤ ਸਾਹਿਬਾਨ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਿਰਜਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸੇ ਉਦੇਸ਼ ਨਾਲ ਪੰਚ ਪ੍ਰਧਾਨੀ ਜਥਾ ਸਰਬੱਤ ਖਾਲਸਾ ਅਤੇ ਗੁਰਮਤੇ ਦੇ ਵਿਧੀ-ਵਿਧਾਨ ਬਾਰੇ ਸਾਂਝਾ ਪੰਥਕ ਦਸਤਾਵੇਜ਼ ਤਿਆਰ ਕਰ ਰਿਹਾ ਹੈ, ਜਿਸ ਨੂੰ ਜਲਦ ਹੀ ਪੰਥਕ ਵਿਚਾਰ-ਵਟਾਂਦਰੇ ਲਈ ਪੇਸ਼ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ
ਸ੍ਰੀ ਅਕਾਲ ਤਖਤ ਸਾਹਿਬ ਤੇ ਹਰ ਸਾਲ ਮਨਾਏ ਜਾਂਦੇ ਤੀਜੇ ਘੱਲੂਘਾਰੇ ਦੀ ਯਾਦ 'ਚ ਕਰਵਾਏ ਜਾਂਦੇ ਸਮਾਗਮ ਦੌਰਾਨ ਪੁਲਿਸ ਦਾ ਨੰਗੇ-ਚਿੱਟੇ ਰੂਪ ਚ ਦਖਲ ਹਰ ਸਾਲ ਵੱਧ ਰਿਹਾ ਹੈ ਜੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: