Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Panthic event was organized by the Sikh Jatha Malwa in memory of the third Ghallughara

ਤੀਜੇ ਘੱਲੂਘਾਰੇ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ

ਤੀਜੇ ਘੱਲੂਘਾਰੇ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ

ਚੰਡੀਗੜ੍ਹ: ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ।

Panthic event was organized by the Sikh Jatha Malwa in memory of the third Ghallughara

ਸਮਾਗਮ ਦੌਰਾਨ ਭਾਈ ਮਨਪ੍ਰੀਤ ਸਿੰਘ ਬਖੋਪੀਰ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ ਜਿਸ ਉਪਰੰਤ ਮੁੱਖ ਬੁਲਾਰੇ ਭਾਈ ਪਰਮਜੀਤ ਸਿੰਘ ਗਾਜੀ (ਸੰਪਾਦਕ, ਸਿੱਖ ਸਿਆਸਤ) ਨੇ ਸੰਗਤਾਂ ਨਾਲ ਜੂਨ 1984 ਦੀ ਜੰਗ ਬਾਰੇ ਜਿੱਥੇ ਇਤਿਹਾਸਕ ਪੱਖ ਤੋਂ ਸਾਂਝ ਪਾਈ ਉਥੇ ਸਿੱਖ ਰਾਜਨੀਤੀ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਭਵਿੱਖ ਦੀ ਬਿਹਤਰੀ ਲਈ ਸਾਡੇ ਕਰਨਯੋਗ ਕਾਰਜਾਂ ਬਾਬਤ ਵਿਸਥਾਰ ਵਿੱਚ ਜਾਣਾਕਰੀ ਸਾਂਝੀ ਕੀਤੀ।

Parmjeet Singh Gazi
ਸ. ਪਰਮਜੀਤ ਸਿੰਘ ਗਾਜ਼ੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਉਹਨਾਂ ਜੂਨ 1984 ਬਾਰੇ ਬੋਲਦਿਆਂ ਕਿਹਾ ਕਿ ਇਹ ਦਿੱਲੀ ਤਖਤ ਵੱਲੋਂ ਇਹ ਝੂਠਾ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸੰਤ ਜਰਨੈਲ ਸਿੰਘ ਅਤੇ ਉਹਨਾਂ ਦੇ ਸਾਥੀ ਸਿੰਘ ਮੌਜੂਦ ਸਨ ਜਿਸ ਕਰਕੇ ਹਮਲਾ ਕਰਨਾ ਪਿਆ ਪਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਿਨਾਂ ਜਿਹੜੇ 65 ਹੋਰ ਗੁਰਦੁਆਰਾ ਸਾਹਿਬਾਨ ‘ਤੇ ਫੌਜ ਨੇ ਹਮਲਾ ਕੀਤਾ ਸੀ ਉਥੇ ਤਾਂ ਸੰਤ ਨਹੀਂ ਸਨ। ਉਨ੍ਹਾਂ ਨੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਨਾਵਾਂ ਦੀ ਸਾਂਝ ਵੀ ਸੰਗਤ ਨਾਲ ਪਾਈ। ਉਨ੍ਹਾਂ ਕਿਹਾ ਕਿ ਇਹ ਹਮਲਾ ਮਹਿਜ ਕੁਝ ਸਖਸ਼ੀਅਤਾਂ ਨੂੰ ਖਤਮ ਕਰਨ ਦਾ ਨਹੀਂ ਸੀ ਸਗੋਂ ਇਹ ਬਹੁਤ ਵਿਆਪਕ ਸ਼ਰੀਰਕ ਅਤੇ ਮਾਨਸਿਕ ਹਮਲਾ ਸੀ ਜਿਸ ਨਾਲ ਦਿੱਲੀ ਤਖਤ ਦਾ ਬਿਪਰ ਸਿੱਖ ਸੰਗਤ ਨੂੰ ਸਦਾ ਲਈ ਆਪਣੇ ਵਿਚ ਜਜਬ ਕਰਨਾ ਚਾਹੁੰਦਾ ਸੀ।

Panthic event was organized by the Sikh Jatha Malwa in memory of the third Ghallughara
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਬਾਬਾ ਇੰਦਰ ਸਿੰਘ ਜੀ ਕਾਰਸੇਵਾ ਪਟਿਆਲਾ, ਗਿਆਨੀ ਰਣਜੀਤ ਸਿੰਘ ਜੀ ਨਿਰਮਲ ਬੁੰਗਾ ਭਿੰਡਰਾਂ ਦਮਦਮੀ ਟਕਸਾਲ, ਭਾਈ ਗੁਰਦਿੱਤ ਸਿੰਘ ਆਲੋਅਰਖ, ਸ. ਜਗਜੀਤ ਸਿੰਘ ਮਨੇਜਰ, ਜਥੇਦਾਰ ਗੁਰਦੀਪ ਸਿੰਘ ਕਾਲਾਝਾੜ, ਸ.ਮਲਕੀਤ ਸਿੰਘ ਚੰਗਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਡਾ.ਅਵਤਾਰ ਸਿੰਘ, ਨਰਿੰਦਰ ਸਿੰਘ ਹਾਕੀ, ਸਵਰਨ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਭਾਈ ਸਤਪਾਲ ਸਿੰਘ, ਭਾਈ ਬਲਵਿੰਦਰ ਸਿੰਘ ਘਰਾਚੋਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਰਣਜੀਤ ਸਿੰਘ ਅਤੇ ਰਵਿੰਦਰਪਾਲ ਸਿੰਘ, ਮਨਦੀਪ ਸਿੰਘ, ਬਾਬਾ ਰਾਮ ਸਿੰਘ ਆਦਿ ਸਿੱਖ ਸੰਗਤ ਹਾਜਰ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: