ਜਲੰਧਰ: ਮੀਡੀਆ ਵਿਚ ਛਪੀ ਰਿਪੋਰਟ ਮੁਤਾਬਕ ਪ੍ਰਸ਼ਾਸਨ ਨੇ ਜਲੰਧਰ ਵਿਚ ਪੈਰਾ ਮਿਲਟਰੀ (ਇੰਡੋ-ਤਿੱਬਤ ਬਾਰਡਰ ਪੁਲਿਸ) ਲਾਈ ਅਤੇ ਪੰਜਾਬ ਪੁਲਿਸ ਦੀ ਨਫਰੀ ਵੀ ਵਧਾ ਦਿੱਤੀ ਗਈ ਹੈ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ 6 ਜੂਨ ਦੇ ਘੱਲੂਘਾਰਾ ਸਮਾਗਮਾਂ ਕਰਕੇ ਸੁਰੱਖਿਆ ਸਖਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ‘ਸੰਵੇਦਨਸ਼ੀਲ’ ਇਲਾਕਾ ਮੰਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ਵਿਚ 6 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਸਮਾਗਮ ਕੀਤਾ ਜਾ ਰਿਹਾ ਹੈ।