ਸਿੱਖ ਖਬਰਾਂ

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ ਸੁਲਤਾਨਪੁਰ ਵਿਖੇ 22 ਨਵੰਬਰ ਤੋਂ ਹੋਵੇਗੀ

November 11, 2018 | By

ਸੁਲਤਾਨਪੁਰ ਲੋਧੀ: ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22-23 ਨਵੰਬਰ 2018 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ। ਬੀਤੇ ਦਿਨ ਸ਼੍ਰੋ.ਗੁ.ਪ੍ਰ.ਕ. ਦੇ ਨੁਮਾਇੰਦਿਆਂ ਨੇ ਇਹਨਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਰਨੈਲ ਸਿੰਘ ਨਾਲ ਸਲਾਹ-ਮਸ਼ਵਰਾ ਕੀਤਾ।

ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀ ਇਕ ਪੁਰਾਣੀ ਤਸਵੀਰ

ਸ਼੍ਰੋ.ਗੁ.ਪ੍ਰ.ਕ. ਦੇ ਇਕ ਬੁਲਾਰੇ ਨੇ ਦੱਸਿਆ ਕਿ ਸਮੁਚੇ ਸਿੱਖ ਜਗਤ ਵੱਲੋਂ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ 2019 ਵਿਚ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਣਾ ਹੈ ਅਤੇ ਇਸ ਸਬੰਧੀ ਵਿਚ ਸਾਰਾ ਸਾਲ ਚੱਲਣ ਵਾਲੇ ਵੱਖ ਵੱਖ ਸਮਾਗਮਾਂ ਦੀ ਸ਼ੁਰੂਆਤ ਇਸ ਸਾਲ 22 ਨਵੰਬਰ ਨੂੰ ਸੁਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਥੇ ਹੀ 3 ਤੋਂ 10 ਦਸੰਬਰ ਤੱਕ ਪੰਜ ਹਜ਼ਾਰ ਨੌਜਵਾਨਾਂ ਦਾ ਗੁਰਮਤਿ ਕੈਂਪ ਵੀ ਲਗਾਇਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਸ਼੍ਰੋ.ਗੁ.ਪ੍ਰ.ਕ. ਵੱਲੋਂ ਇਨ੍ਹਾਂ ਸਮਾਗਮਾਂ ਸਮੇਂ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਮੌਕੇ ਸ਼ਾਮਲ ਹੋਣ ਲਈ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ “ਦੇਸ਼ ਦੀਆਂ ਮੁੱਖ ਹਸਤੀਆਂ” ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ। ਉਹਨੇ ਕਿਹਾ ਕਿ ਸ਼੍ਰੋ.ਗੁ.ਪ੍ਰ.ਕ. ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,