March 12, 2019 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਨੇ 19 ਮਈ ਨੂੰ ਸੂਬੇ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 13 ਵਿਚੋਂ 12 ਸੀਟਾਂ ਉੱਤੇ ਸਹਿਮਤੀ ਬਣਾ ਲੈਣ ਦਾ ਦਾਅਵਾ ਕੀਤਾ ਹੈ। ਗਠਜੋੜ ਦੇ ਆਗੂਆਂ ਨੇ ਇਹ ਐਲਾਨ ਲੰਘੇ ਦਿਨ (ਮਾਰਚ 11 ਨੂੰ) ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਦੋ ਖੱਬੀਆਂ ਧਿਰਾਂ ਸੀਪੀਆਈ ਅਤੇ ਆਰਸੀਪੀਆਈ ਵੀ ਇਸ ਗੱਠਜੋੜ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਜਿਸ ਨਾਲ ਹੁਣ ਇਸ ਚ ਸ਼ਾਮਲ ਦਲਾਂ ਦੀ ਗਿਣਤੀ ਛੇ ਹੋ ਗਈਆਂ ਹਨ।
ਜਿਨ੍ਹਾਂ 12 ਸੀਟਾਂ ਬਾਰੇ ਸਹਿਮਤੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਸ ਵਿਚੋਂ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 3 ਹਲਕਿਆਂ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ; ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ 3 ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ; ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 3 ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ; ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਅਤੇ ਆਰਸੀਪੀਆਈ ਨੂੰ ਗੁਰਦਾਸਪੁਰ ਦਿੱਤੇ ਗਏ ਹਨ।
ਗਠਜੋੜ ਵੱਲੋਂ ਲੋਕ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ, ਜੋ ਕਿ ਹੇਠ ਲਿਖੇ ਮੁਤਾਬਕ ਹਨ:
ਜ਼ਿਕਰਯੋਗ ਹੈ ਕਿ ਅਨੰਦਪੁਰ ਸਾਹਿਬ ਤੋਂ ਵਿਕਰਮ ਸਿੰਘ ਸੋਢੀ ਨੂੰ ਪਹਿਲਾਂ ਬਰਗਾੜੀ ਇਨਸਾਫ ਮੋਰਚਾ ਲਾਉਣ ਵਾਲੇ ਭਾਈ ਧਿਆਨ ਸਿੰਘ ਮੰਡ ਨੇ ਆਪਣੇ ਮੋਰਚੇ ਦਾ ਉਮਰੀਵਾਰ ਐਲਾਣਿਆ ਸੀ ਪਰ ਕੁਝ ਦਿਨ ਬਾਅਦ ਹੀ ਉਹ ਬਸਪਾ ਵਿਚ ਸ਼ਾਮਲ ਹੋ ਗਿਆ ਸੀ, ਜਿਸ ਤਹਿਤ ਹੁਣ ਉਸਨੂੰ ਪੰਜਾਬ ਜਮਹੂਰੀ ਗੱਠਜੋੜ ਵਲੋਂ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
⊕ ਇਹ ਖਬਰ ਅੰਗਰੇਜ਼ੀ ਚ ਪੜ੍ਹੋ –
Related Topics: Bibi Paramjeet Kaur Khalra, Dharamvira Gandhi, List of Candidates for Lok Sabha Elections 2019, List of Candidates of Punjab Democratic Alliance for Lok Sabha Elections 2019, Lok Sabha, Lok Sabha 2019, Lok Sabha Elections, Lok Sabha Elections 2019, Manvinder Singh Giaspura, Punjab Democratic Alliance, Punjabi Ekta Party, Punjabi Ekta Party (PEP), Sukhpal Khaira, Sukhpal SIngh Khaira