ਸਿਆਸੀ ਖਬਰਾਂ » ਸਿੱਖ ਖਬਰਾਂ

ਮਾੜੇ ਰਾਜ ਪ੍ਰਬੰਧ ਲਈ ਲੋਕ ਬਾਦਲ ਦਲ ਨੂੰ ਜ਼ਰੂਰ ਸਬਕ ਸਿਖਾਉਣਗੇ: ਦਲ ਖ਼ਾਲਸਾ

December 18, 2016 | By

ਅੰਮ੍ਰਿਤਸਰ: ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਰਨਾਕ ਪੱਧਰ ਤਕ ਪਹੁੰਚਾਉਣ ਲਈ ਭਾਰਤੀ ਮੁੱਖ ਧਾਰਾ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਕਸੂਰਵਾਰ ਦੱਸਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਜਨਤਕ ਭਾਸ਼ਣਾਂ ਦੇ ਉਲਟ, ਸੱਤਾ ਹਥਿਆਉਣ ਲਈ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਉਮੀਦਵਾਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਨਸ਼ੇ ਅਤੇ ਸ਼ਰਾਬ ਵੰਡਣਗੇ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਨਤਾ ਵਿਚ ਭਾਰੀ ਰੋਸ ਹੈ ਕਿਉਂਕਿ ਮੌਜੂਦਾ ਸਰਕਾਰ ਦੇ ਕੁਸ਼ਾਸਨ ਅਤੇ ਗਲਤ ਫੈਸਲਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦਲ ਖ਼ਾਲਸਾ ਦੇ ਆਗੂ ਭਾਈ ਸੁਖਦੇਵ ਸਿੰਘ ਬਲੱਗਣ ਦੇ ਪਰਿਵਾਰ ਦੇ ਨਾਲ

ਦਲ ਖ਼ਾਲਸਾ ਦੇ ਆਗੂ ਭਾਈ ਸੁਖਦੇਵ ਸਿੰਘ ਬਲੱਗਣ ਦੇ ਪਰਿਵਾਰ ਦੇ ਨਾਲ

ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਜਾਰੀ ਬਿਆਨ ਵਿਚ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬਲੱਗਣ ਵਿਖੇ ਸੁਖਦੇਵ ਸਿੰਘ ਬਲੱਗਣ ਜਿਨ੍ਹਾਂ ਨੂੰ 1992 ਵਿਚ ਭਾਰਤੀ ਸੁਰੱਖਿਆ ਬਲਾਂ ਵਲੋਂ ਹਿਰਾਸਤ ਵਿਚ ਮਾਰ ਦਿੱਤਾ ਗਿਆ ਸੀ, ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਪਹਿਲੂ ਹੈ ਕਿ ਪੂਰੀ ਦੁਨੀਆ ਵਿਚ ਸੁਰੱਖਿਆ ਬਲਾਂ ਵਲੋਂ ਵੱਖਵਾਦ ਰੋਕਣ ਦੇ ਨਾਂ ‘ਤੇ ਆਮ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ‘ਤੇ ਘਾਣ ਕੀਤਾ ਜਾਂਦਾ ਹੈ। ਸੁਰੱਖਿਆ ਬਲ ਆਮ ਨਾਗਰਿਕਾਂ ‘ਤੇ ਜ਼ੁਲਮ ਕਰਕੇ ਨੌਜਵਾਨਾਂ ਨੂੰ ਖਾੜਕੂ ਸਫਾਂ ਵਿਚ ਸ਼ਾਮਲ ਹੋਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਸਿੱਖ ਹੱਕਾਂ ਅਤੇ ਅਜ਼ਾਦੀ ਲਈ ਚੱਲੇ ਸੰਘਰਸ਼ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈਆਂ ਜਾਣ।

ਇਸ ਮੌਕੇ ਸ਼ਹੀਦ ਦੀ ਪਤਨੀ ਬੀਬੀ ਸਿਮਰਜੀਤ ਕੋਰ ਅਤੇ ਸਪੁੱਤਰ ਦਾ ਸਨਮਾਨ ਕੀਤਾ ਗਿਆ। ਕੰਵਰਪਾਲ ਸਿੰਘ ਨੇ ਕਿਹਾ ਕਿ ਸ਼ਰਮਨਾਕ ਤੇ ਅਤਿ ਦੁਖਦਾਈ ਤਾਂ ਇਹ ਵੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ, ਬਰਗਾੜੀ ਕਾਂਡ ਦੇ ਸਾਜਿਸ਼ਘਾੜੇ ਅਤੇ ਅਸਲ ਦੋਸ਼ੀ ਹੁਣ ਤਕ ਨਹੀਂ ਫੜੇ ਗਏ। ਸਰਕਾਰ ਦੀ ਨਾਕਾਮੀ ਕਾਰਨ ਲੋਕਾਂ ਵਿਚ ਵਿਆਪਕ ਰੋਹ ਤੋਂ ਮਹਿਸੂਸ ਹੁੰਦਾ ਹੈ ਕਿ ਉਹ ਆਉਂਦੀਆਂ ਚੋਣਾਂ ਵਿਚ ਬਾਦਲਾਂ ਨੂੰ ਸੱਤਾ ਤੋਂ ਲਾਂਭੇ ਕਰਕੇ ਸਬਕ ਸਿਖਾਉਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

People will teach harsh lesson to Badals for their misrule: Dal Khalsa …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,