ਆਮ ਖਬਰਾਂ

ਚਰਚ ਵਿੱਚ ਅੱਗ ਲਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਗਨ ਭੇਟ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ: ਕ੍ਰਿਸਚਨ ਦਲਿਤ ਫਰੰਟ

By ਸਿੱਖ ਸਿਆਸਤ ਬਿਊਰੋ

December 04, 2014

ਗੁਰਦਾਸਪੁਰ ( 3 ਦਸੰਬਰ, 2014): ਦਿਲਸ਼ਾਦ ਬਾਗ ਦਿੱਲੀ ਵਿਖੇ ਕੈਥੋਲਿਕ ਮਿਸ਼ਨ ਦੇ ਚਰਚ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਾੜ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਹੈ।

ਇਸ ਮੌਕੇ ਸ੍ਰੀ ਮੁਨੱਵਰ ਮਸੀਹ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ ।ਤਰਨਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਸਾੜਨ ਦੀ ਘੋਰ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਮੁੜ ਕੋਈ ਅਜਿਹੀ ਕੁਤਾਹੀ ਦੀ ਹਿੰਮਤ ਨਾ ਕਰੇ ।

ਜ਼ਿਕਰਯੋਗ ਹੈ ਕਿ 1 ਦਸੰਬਰ ਨੂੰ ਸਵੇਰੇ ਅੱਗ ਲੱਗਣ ਕਾਰਨ ਚਰਚ ਦਾ ਅੰਦਰਲਾ ਹਿੱਸਾ ਪੂਰੀ ਤਰ੍ਹਾਂ ਸੜ ਗਿਆ ਸੀ ਅਤੇ ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਸੀ। ਚਰਚ ਦੇ ਪ੍ਰਬੰਧਕਾਂ ਅਤੇ ਇਸਾਈ ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਚਰਚ ਨੂੰ ਅੱਗ ਜਾਣਬੁੱਝ ਕੇ ਲਗਾਈ ਗਈ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਹ ਚਰਚ ਵਿਚ ਪਹੁੰਚੇ ਤਾਂ ਉਥੋਂ ਮਿੱਟੀ ਦੇ ਤੇਲ ਅਤੇ ਡੀਜ਼ਲ ਦੀ ਬਦਬੂ ਆ ਰਹੀ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: