ਸ੍ਰ. ਕਰਨੈਲ ਸਿੰਘ ਪੀਰਮੁਹੰਮਦ

ਸਿੱਖ ਖਬਰਾਂ

ਸਿੱਖ ਨਕਲਕੁਸ਼ੀ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ, ਪਰ ਸਿੱਖਾਂ ਨੂੰ ਵਿਦੇਸ਼ਾਂ ਵਿਚੋਂ ਲੱਭ ਕੇ ਲਿਆਂਦਾ ਜਾ ਰਿਹਾ: ਪੀਰ ਮੁਹੰਮਦ

By ਸਿੱਖ ਸਿਆਸਤ ਬਿਊਰੋ

February 09, 2015

ਅੰਮ੍ਰਿਤਸਰ (9 ਫਰਵਰੀ, 2015): ਭਾਈ ਜਗਤਾਰ ਸਿੰਘ ਤਾਰਾ ਨੂੰ ਬਿਨਾਂ ਕਿਸੇ ਦੇਰੀ ਕੀਤੇ ਅਦਾਲਤ ‘ਚ ਪੇਸ਼ ਕਰਨ ਦੀ ਮੰਗ ਕਰਦਿਆਂ ਆਲ ਇੰਡੀਆ ਸਿੱਖ ਫ਼ੈਡਰੇਸ਼ਨ  ਦੇ ਪ੍ਰਧਾਨ ਸ੍ਰ . ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਦੇਸ਼ ‘ਚ ਇਕ ਕਾਨੂੰਨ ਇਕ ਹੈ ਪਰ ਪਤਾ ਨਹੀਂ ਕਿਉਂ ਸਿੱਖਾਂ ਲਈ ਅਲੱਗ ਕਾਲੇ ਕਾਨੂੰਨ ਬਣਾਏ ਗਏ ਹਨ।

ਸਰਕਾਰ ਦੇ ਨੱਕ ਹੇਠ ਨਵੰਬਰ 1984 ਸਿੱਖ ਨਕਲਕੁਸ਼ੀ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ । ਸਰਕਾਰ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਤੇ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜ਼ੀ ਬੈਠੀ ਹੈ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ, ਭਾਈ ਦਇਆ ਲਾਹੌਰੀਆ, ਭਾਈ ਕੁਲਬੀਰ ਸਿੰਘ ਬੜਾਪਿੰਡ , ਐਡਵੋਕੇਟ ਹਰਪਾਲ ਸਿੰਘ ਚੀਮਾ , ਭਾਈ ਜਗਤਾਰ ਸਿੰਘ ਤਾਰਾ ਸਮੇਤ ਅਨੇਕਾਂ ਸਿੱਖਾਂ ਨੂੰ ਵਿਦੇਸ਼ਾਂ ਵਿਚੋਂ ਲਿਆਂਕੇ ਅਨੇਕਾਂ ਪ੍ਰਕਾਰ ਦੇ ਤਸ਼ੱਸ਼ਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

ੳਨ੍ਹਾਂ ਹਾਲ ਹੀ ਵਿੱਚ ਥਾਈਲੈਂਡ ਤੋਂ ਗ੍ਰਿਫ਼ਤਾਰ ਕਰ ਕੇ ਲਿਆਂਦੇ ਗਏ ਖਾੜਕੂ ਭਾਈ ਜਗਤਾਰ ਸਿੰਘ ਤਾਰਾ ਨੂੰ ਨੂੰ ਹੁਣ ਅਦਾਲਤ ‘ਚ ਪੇਸ਼ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਪੁਲਿਸ ਭਾਈ ਤਾਰਾ ਨੂੰ ਤਸ਼ਦੱਦ ਦਾ ਸ਼ਿਕਾਰ ਬਣਾ ਰਹੀ ਹੈ ।ਉਨ੍ਹਾਂ ਭਾਈ ਤਾਰਾ ਨੂੰ ਅਦਾਲਤ ‘ਚ ਪੇਸ਼ ਕਰਨ ਦੀ ਮੰਗ ਕੀਤੀ।

ਫ਼ੈਡਰੇਸਨ ਪ੍ਰਧਾਨ ਨੇ ਵਿਦੇਸ਼ਾਂ ਅੰਦਰ ਭਾਈ ਤਾਰਾ ਦੀ ਭਾਰਤ ਵਾਪਸੀ ਦੇ ਵਿਰੋਧ ਵਿੱਚ ਕੀਤੇ ਰੋਸ ਪ੍ਰਦਰਸ਼ਨ ਦੀ ਜ਼ੋਰਦਾਰ ਸ਼ਲਾਘਾ ਕਰਦਿਆ ਕਿਹਾ ਕਿ ਪੰਜਾਬ ਤੇ ਭਾਰਤ ਦੇ ਸਿੱਖਾਂ ਨੂੰ ਅਪਣੇ ਹੱਕਾ ਹਕੂਕਾਂ ਪ੍ਰਤੀ ਜਾਗਰੂਕ ਹੋਣ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: