ਸਿੱਖ ਖਬਰਾਂ

ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਦੇ ਪੀੜਤਾਂ ਨੂੰ ਨਿਆ ਲਈ ਲੰਮੀ ਉਡੀਕ ਕਰਨੀ ਪਈ: ਦਲ ਖਾਲਸਾ

April 6, 2016 | By

ਅੰਮ੍ਰਿਤਸਰ: ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ ਯੂਪੀ ਪੁਲਿਸ ਦੇ 47 ਬੰਦਿਆਂ ਨੂੰ ਸੀਬੀਆਈ ਅਦਾਲਤ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਕਰਦਿਆਂ ਦਲ਼ ਖਾਲਸਾ ਨੇ ਕਿਹਾ ਕਿ ਇਸ ਨਾਲ ਇਸ ਫੈਸਲੇ ਨਾਲ ਪੀੜਤ ਸਿੱਖ ਪਰਿਵਾਰਾਂ ਨੂੰ ਰਾਹਤ ਮਿਲੇਗੀ।

PiliBhit

ਉਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿਚ 1991 ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਯਾਤਰਾ ਤੋਂ ਵਾਪਸ ਪਰਤ ਰਹੇ ਸਿੱਖ ਪਰਿਵਾਰਾਂ ਵਿਚੋਂ ਦਸ ਵਿਅਕਤੀਆਂ ਨੂੰ ਝੂਠੇ ਪੁਲੀਸ ਮੁਕਾਬਲੇ ਵਿਚ ਮਾਰਨ ਵਾਲੇ 47 ਪੁਲੀਸ ਕਰਮਚਾਰੀਆਂ ਨੂੰ ਲਗਪਗ ਢਾਈ ਦਹਾਕਿਆਂ ਮਗਰੋਂ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ‘ਤੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਅਦਾਲਤ ਦੇ ਇਸ ਫੈਸਲੇ ਵਾਸਤੇ ਪੀੜਤ ਪਰਿਵਾਰਾਂ ਨੂੰ ਕਈ ਵਰ੍ਹੇ ਲੰਮੀ ਉਡੀਕ ਕਰਨੀ ਪਈ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਲਗਪਗ 25 ਵਰ੍ਹਿਆਂ ਬਾਅਦ ਝੂਠਾ ਪੁਲੀਸ ਮੁਕਾਬਲਾ ਬਣਾਉਣ ਵਾਲੇ ਪੁਲੀਸ ਕਰਮਚਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਅੱਜ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਲੰਮੇ ਸਮੇਂ ਦੌਰਾਨ ਪੀੜਤ ਪਰਿਵਾਰਾਂ ਨੂੰ ਵੱਡਾ ਦੁੱਖ ਹੰਢਾਉਣਾ ਪਿਆ ਹੈ।

ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Pilibhit Fake Encounter: Victim families waited for land to get justice, Dal Khalsa

ਉਨ੍ਹਾਂ ਇਸ ਕੇਸ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਬੀਤੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੀ ਇਸੇ ਤਰ੍ਹਾਂ ਦੇ ਕਈ ਝੂਠੇ ਪੁਲੀਸ ਮੁਕਾਬਲੇ ਵਾਪਰੇ ਸਨ, ਜਿਨ੍ਹਾਂ ਦੇ ਮਾਮਲੇ ਅੱਜ ਵੀ ਵਿਚਾਰ ਅਧੀਨ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,