ਨਵੀਂ ਦਿੱਲੀ: ਜਵਹਾਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਨੂੰ ਮਾਰਨ ਵਾਲੇ ਨੂੰ ਇਨਾਮ ਦੇਣ ਦੀ ਚਿੱਠੀ ਪਿਸਤੌਲ ਸਮੇਤ ਮਿਲਣ ਮਗਰੋਂ ਪੁਲਿਸ ਨੇ ਉਮਰ ਖਾਲਿਦ ਤੇ ਕਨ੍ਹਈਆ ਕੁਮਾਰ ਦੀ ਸੁਰੱਖਿਆ ‘ਚ ਵਾਧਾ ਕੀਤਾ ਹੈ।
ਜਵਹਾਰ ਲਾਲ ਨਹਿਰੂ ਯੁਨੀਵਰਸਿਟੀ ‘ਚ ਚੱਲਣ ਵਾਲੀ ਬੱਸ ‘ਚ ਇਕ ਦੇਸੀ ਪਿਸਟਲ ਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇਕ ਚਿੱਠੀ ਮਿਲੀ ਹੈ ਜਿਸ ‘ਚ ਲਿਖਿਆ ਹੈ ਕਿ ਕਨ੍ਹਈਆ ਤੇ ਖਾਲਿਦ ਨੂੰ ਮਾਰਨ ਵਾਲਿਆਂ ਨੂੰ ਇਨਾਮ ਮਿਲੇਗਾ।
ਜ਼ਿਕਰਯੋਗ ਹੈ ਕਿ ਯੁਨੀਵਰਸਿਟੀ ਵਿੱਚ ਕਸ਼ਮੀਰੀ ਨਾਗਰਿਕ ਅਫਜਲ ਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤ ਵਿਰੋਧੀ ਨਾਅਰਬਾਜ਼ੀ ਦੇ ਇਲਜ਼ਾਮਵਿੱਚ ਘਨਈਆ ਕੁਮਾਰ, ਉਮਰ ਖਾਲਿਦ ਸਮੇਤ ਕਈ ਵਿਦਿਆਰਥੀਆਂ ਨੂੰ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਦਿੱਲੀ ਹਾਈਕੋਰਟ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।