February 27, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ (27 ਫਰਵਰੀ, 2016): ਦਿੱਲੀ ਦੀ ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਵਿੱਚ ਕਸ਼ਮੀਰੀ ਅਜ਼ਾਦੀ ਦੇ ਸਮਰਥਕ ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਰੋਸ ਮੁਜ਼ਹਰਾ ਕਰਨ ਤੋਂ ਬਾਅਦ ਚੱਲ ਰਹੇ ਵਿਵਾਦ ਦਰਮਿਆਨ ਯੁਨੀਵਰਸਿਟੀ ਵਿੱਚ ਵਿੱਚ ਕਸ਼ਮੀਰ ਦੀ ਅਜ਼ਾਦੀ ਦੀ ਹਮਾਇਤ ਵਿੱਚ ਇਸ਼ਤਿਹਾਰ ਲੱਗੇ ਹਨ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੈਂਪਸ ‘ਚ ਲੱਗੇ ਇਨਾਂ ਇਸ਼ਤਿਹਰਾਂ ‘ਚ ਕਸ਼ਮੀਰ ਦੀ ਆਜ਼ਾਦੀ ਦੀ ਮੰਗ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਇਸ਼ਤਿਹਰਾਂ ਨੂੰ 12 ਮਾਰਚ ਤੱਕ ਨਾ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ 10 ਫਰਵਰੀ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਸੀ। ਕਨ੍ਹਈਆ ਕੁਾਮਰ ਸਮੇਤ ਇਸ ਮਾਮਲੇ ਵਿੱਚ ਅੱਠ ਵਿਦਿਆਰਥੀਆਂ ਵਿਰੁੱਧ ਦਿੱਲੀ ਪੁਲਿਸ ਨੇ ਮੁਕੱਦਮਾ ਦਰਜ਼ ਕੀਤਾ ਹੋਇਆ ਹੈ।
Related Topics: JNU, JNU Crackdown, Kashmeer